ਬੁੱਢਾ ਦਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਵਸ ਮਨਾਇਆ ਗਿਆ।
ਪਟਿਆਲਾ 25 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਨੌਵੇਂ ਪਾਤਸਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸਹੀਦੀ ਪੁਰਬ ਬੜੇ ਹੀ ਸਰਧਾ ਭਾਵਨਾ ਨਾਲ ਮਨਾਇਆ ਗਿਆ। ਸਹੀਦੀ ਦਿਹਾੜੇ ਦੀ ਸ਼ੁਰੂਆਤ ਸਬਦ ਗਾਇਨ ਨਾਲ ਹੋਈ। ਵਿਦਿਆਰਥੀਆਂ ਨੇ ਗੁਰੂ ਸਾਹਿਬਾਨ ਦੇ ਜੀਵਨ ਤੋਂ ਲੈ ਕੇ ਉਨ੍ਹਾਂ ਦੀ ਸਹਾਦਤ ਤੱਕ ਦਾ ਸਫਰ ਭਾਸਣ ਅਤੇ ਪੰਜਾਬੀ ਨਾਟਕ ਰਾਹੀਂ ਬਹੁਤ ਹੀ ਸੁਚੱਜੇ ਢੰਗ ਨਾਲ ਪੇਸ਼ ਕੀਤਾ। ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਲੋਕਾਂ ਦਾ ਪਾਠ ਅਤੇ ਵਿਆਖਿਆ ਬਹੁਤ ਹੀ ਸਰਧਾ ਤੇ ਪਿਆਰ ਨਾਲ ਉਚਾਰਨ ਕੀਤੀ। ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਮੂਲ ਮੰਤਰ ਦਾ ਜਾਪ ਕਰ ਕੇ ਗੁਰੂ ਸਾਹਿਬਾਨ ਦੀ ਸਹਾਦਤ ਨੂੰ ਸਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ‘ਤੇ ਪਿ੍ਰੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਤਿਆਗ ਭਗਤੀ ਵਾਲੇ ਜੀਵਨ ਤੋਂ ਪ੍ਰੇਰਰਿਆ। ਸਕੂਲ ਦੇ ਮੁੱਖ ਸਰਪ੍ਰਸਤ ਸਿੰਘ ਸਾਹਿਬ ਜੱਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਵੀ ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੀ ਸਹਾਦਤ ਤੋਂ ਪ੍ਰੇਰਨਾ ਲੈ ਕੇ ਇੱਕ ਚੰਗਾ ਜੀਵਨ ਬਤੀਤ ਕਰਨ ਦਾ ਸੰਦੇਸ ਦਿੱਤਾ।

