ਅੰਮ੍ਰਿਤਸਰਪੰਜਾਬ

ਐਡਵੋਕੇਟ ਧਾਮੀ ਨੇ ਸਾਬਕਾ ਮੀਤ ਸਕੱਤਰ ਸ. ਗੁਰਬਚਨ ਸਿੰਘ ਚਾਂਦ ਦੇ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ, 28 ਨਵੰਬਰ- (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੀਤ ਸਕੱਤਰ ਸ. ਗੁਰਬਚਨ ਸਿੰਘ ਚਾਂਦ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਸ. ਗੁਰਬਚਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ।

ਸ. ਗੁਰਬਚਨ ਸਿੰਘ ਚਾਂਦ ਦਾ ਸਸਕਾਰ ਅੱਜ ਗੁਰਦੁਆਰਾ ਸ਼ਹੀਦ ਗੰਜ ਨੇੜੇ ਸਮਸ਼ਾਨਘਾਟ ਵਿਖੇ ਕੀਤਾ ਗਿਆ। ਸਸਕਾਰ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸਾਬਕਾ ਸਕੱਤਰ ਸ. ਰਘਬੀਰ ਸਿੰਘ ਰਾਜਾਸਾਂਸੀ, ਸ. ਜੋਗਿੰਦਰ ਸਿੰਘ ਅਦਲੀਵਾਲ, ਮੈਨੇਜਰ ਸ. ਹਰਪ੍ਰੀਤ ਸਿੰਘ ਤੇ ਸ. ਇਕਬਾਲ ਸਿੰਘ ਮੁੱਖੀ ਨੇ ਪਹੁੰਚ ਕੇ ਸ. ਗੁਰਬਚਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Leave a Reply

Your email address will not be published. Required fields are marked *