ਰਾਸ਼ਟਰਮੰਡਲ ਕਾਂਸੀ ਤਗਮਾ ਜੇਤੂ ਵੇਟਲਿਫਟਰ ਹਰਜਿੰਦਰ ਕੌਰ ਦਾ ਸਨਮਾਨ
5 ਲੱਖ ਦੀ ਰਾਸ਼ੀ ਦਾ ਚੈੱਕ ਹੋਇਆ ਜ਼ਾਰੀ
ਪਟਿਆਲਾ 29 ਨਵੰਬਰ: (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ, 2022 ਵਿਚੋਂ ਕਾਂਸੀ ਦਾ ਤਗਮਾ ਪ੍ਰਾਪਤ ਕਰਨ ਬਾਬਤ ਪੰਜਾਬੀ ਯੂਨੀਵਰਸਿਟੀ ਦੀ ਉੱਘੀ ਵੇਟਲਿਫਟਰ ਹਰਜਿੰਦਰ ਕੌਰ ਨੂੰ ਅੱਜ ਵਿਧਾਨ ਸਭਾ ਵਿਖੇ ਡਿਪਟੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ 5 ਲੱਖ ਦੀ ਰਾਸ਼ੀ ਦਾ ਚੈੱਕ ਭੇਂਟ ਕੀਤਾ ਗਿਆ। ਚੈੱਕ ਪ੍ਰਾਪਤ ਕਰਨ ਉਪਰੰਤ ਖਿਡਾਰਣ ਦੇ ਵਰਸਿਟੀ ਵਿਖੇ ਪੁੱਜਣ ਤੇ ਮਾਣਯੋਗ ਉਪ ਕੁਲਪਤੀ ਪ੍ਰੋ. ਅਰਵਿੰਦ, ਖੇਡ ਨਿਰਦੇਸ਼ਕ ਡਾ. ਅਜੀਤਾ ਅਤੇ ਸਮੂਹ ਖੇਡ ਵਿਭਾਗ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਪ੍ਰੋ. ਅਰਵਿੰਦ ਵੱਲੋਂ ਖਿਡਾਰਣ ਹਰਜਿੰਦਰ ਕੌਰ ਭਰਪੂਰ ਸ਼ਲਾਘਾ ਕੀਤੀ ਅਤੇ ਉਸਦੇ ਕੋਚ ਅਰਜੁਨਾ ਐਵਾਰਡੀ ਸ਼੍ਰੀ ਪਰਮਜੀਤ ਸ਼ਰਮਾ ਨੂੰ ਉਚੇਚੇ ਤੌਰ ਤੇ ਵਧਾਈ ਦਿੱਤੀ।

