ਪਟਿਆਲਾ

ਘਨੌਰ ਬਲਾਕ ਦੇ ਪਿੰਡ ਚਪੜ ਅਤੇ ਬਘੌਰਾ ਵਿਖੇ ਵਿਸ਼ਵ ਮਿੱਟੀ ਦਿਵਸ ਮਨਾਇਆ ਗਿਆ।

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਵਿਸ਼ਵ ਮਿੱਟੀ ਦਿਵਸ ਖ਼ੇਤੀ ਵਿਰਾਸਤ ਮਿਸ਼ਨ ਜੈਤੋ ਅਤੇ ਕੇ ਕੇ ਬਿਰਲਾ ਮੈਮੋਰੀਅਲ ਸੋਸਾਇਟੀ ਦੇ ਸਹਿਯੋਗ ਸਦਕਾ ਪਟਿਆਲਾ ਜਿਲ੍ਹੇ ਦੇ ਪਿੰਡ ਚਪੜ ਅਤੇ ਬਘੌਰਾ ਵਿਖੇ ਜ਼ਿਲ੍ਹਾ ਕੋਆਡੀਨੇਟਰ ਹਰਦੀਪ ਸਿੰਘ ਜੀ ਦੀ ਅਗਵਾਈ ਵਿੱਚ ਮਨਾਇਆ ਗਿਆ, ਇਸ ਕਾਰਜ ਵਿੱਚ ਫੀਲਡ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਅਤੇ ਗੁਰਸੇਵਕ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਅੱਜ ਦੇ ਇਸ ਵਿਸ਼ੇਸ਼ ਪ੍ਰੋਗਰਾਮ ਦੇ ਮੁੱਖ ਬੁਲਾਰੇ ਪ੍ਰੋਫੈਸਰ ਜੀ ਨੇ ਮਿੱਟੀ ਦੇ ਬਾਰੇ ਵਿੱਚ ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ ਦੇ ਗੁਰਬਾਣੀ ਦੇ ਕਥਨ ਤੋਂ ਸੁਰੂ ਕਰਕੇ ਮਿੱਟੀ ਦੀ ਮਨੁੱਖੀ ਜ਼ਿੰਦਗੀ ਵਿੱਚ ਮਹੱਤਤਾ ਸਬੰਧੀ ਇਕ ਬਹੁਤ ਹੀ ਮਹਤਵਪੂਰਨ ਜਾਣਕਾਰੀ ਸਾਂਝੀ ਕੀਤੀ।

ਓਹਨਾ ਕਿਹਾ ਕਿ ਸਾਨੂੰ ਮਿੱਟੀ ਦੇ ਸੁਭਾਅ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ, ਤਾਂ ਹੀ ਅਸੀਂ ਆਪਣੇ ਖੇਤ ਵਿੱਚੋਂ ਵਧੀਆ ਉਪਜ ਲਈ ਜਾ ਸਕਦੀ ਹੈ। ਇਸ ਕਥਨ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਮੇਂ ਸਮੇਂ ਤੇ ਮਿੱਟੀ ਦੀ ਜਾਂਚ ਪਰਖ ਕਰਵਾਉਣੀ ਚਾਹੀਦੀ ਹੈ ਤਾਂ ਜ਼ੋ ਸਾਨੂੰ ਮਿੱਟੀ ਦੇ ਸਹੀ ਤੱਤਾਂ ਦੇ ਬਾਰੇ ਜਾਣਕਾਰੀ ਪ੍ਰਾਪਤ ਹੋ ਸਕੇ। ਇਸ ਮੌਕੇ ਕਿਸਾਨ ਵੀਰਾਂ ਦੇ ਨਾਲ ਪਿੰਡਾਂ ਦੀ ਪੰਚਾਇਤ ਵੀ ਹਾਜ਼ਰ ਸੀ। ਸ਼ਹੀਦ ਭਗਤ ਸਿੰਘ ਰੰਗਮੰਚ ਪਟਿਆਲਾ ਵੱਲੋਂ ਨੁੱਕੜ ਨਾਟਕ ਹੋਕਾ ਪੇਸ਼ ਕੀਤਾ ਗਿਆ ਇਸ ਮੌਕੇ ਜਿਲ੍ਹਾ ਕੋਆਰਡੀਨੇਟਰ ਹਰਦੀਪ ਸਿੰਘ ਨੇ ਸਾਰੇ ਹਾਜ਼ਰੀਨ ਦਾ ਸੈਮੀਨਾਰ ਵਿੱਚ ਭਾਗ ਲੈਣ ਲਈ ਧੰਨਵਾਦ ਕੀਤਾ ਅਤੇ ਕੁਦਰਤੀ ਖ਼ੇਤੀ ਨਾਲ ਜੁੜਨ ਦੀ ਬੇਨਤੀ ਕੀਤੀ।

Leave a Reply

Your email address will not be published. Required fields are marked *