ਆਪ ਸਰਕਾਰ ਦੇ ਝੂਠੇ ਵਾਅਦਿਆਂ ਨੂੰ ਨਕਾਰਦੇ ਹੋਏ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦਾ ਡੱਟ ਕੇ ਸਾਥ ਦੇਣ :– ਰਾਜੂ ਖੰਨਾ।
ਪੰਜਾਬ ਦੇ ਹੱਕਾਂ ਤੇ ਪਹਿਰਾ ਦੇਣ ਵਾਲੀ ਇੱਕੋ ਇੱਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ।
ਮੰਡੀਗੌਬਿੰਦਗੜ, 5 ਦਸੰਬਰ (ਮਧੂਸਾਰ ਬਿਊਰੋ) ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਨੂੰ ਨਕਾਰਦੇ ਹੋਏ ਪੰਜਾਬ ਹਿਤੈਸ਼ੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਡੱਟ ਕੇ ਸਾਥ ਦੇਣ ਤਾ ਜੋ ਪੰਜਾਬ ਵਿਰੋਧੀ ਰਾਜਨੀਤਕ ਪਾਰਟੀਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਹੱਕਾਂ ਤੇ ਪਹਿਰਾ ਦੇਣ ਵਾਲੀ ਸੂਬੇ ਅੰਦਰ ਜੇਕਰ ਕੋਈ ਰਾਜਨੀਤਕ ਪਾਰਟੀ ਹੈ ਤਾ ਉਹ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਹੈ। ਜਿਸ ਨੇ ਸੂਬੇ ਦੇ ਹਿੱਤਾਂ ਦੀ ਲੜਾਈ ਅਗਲੀਆਂ ਸਫ਼ਾ ਵਿੱਚ ਰਹਿ ਕਿ ਲੜੀ ਹੈ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਿਰਧੱੜਕ ਆਗੂਆਂ ਵੱਲੋਂ ਪੰਜਾਬ ਵਿਰੋਧੀ ਸਰਕਾਰਾਂ ਖਿਲਾਫ ਲੜਾਈਆਂ ਹੀ ਨਹੀਂ ਲੜੀਆਂ ਸਗੋਂ ਲੰਮਾਂ ਸਮਾਂ ਪੰਜਾਬ ਦੇ ਹਿੱਤਾਂ ਲਈ ਜੇਲ੍ਹਾਂ ਵੀ ਕੱਟੀਆਂ ਹਨ। ਤੇ ਪੰਜਾਬੀਆਂ ਨੂੰ ਨਾਲ ਲੈਕੇ ਹਿੱਤਾ ਦੀ ਲੜਾਈ ਲੜਦੇ ਹੋਏ ਵੱਡੇ ਵੱਡੇ ਮੋਰਚੇ ਲਗਾ ਕੇ ਜਿੱਤਾ ਵੀ ਦਰਜ਼ ਕੀਤੀਆਂ ਹਨ। ਰਾਜੂ ਖੰਨਾ ਨੇ ਅੱਗੇ ਕਿਹਾ ਕਿ ਅੱਜ ਕੁਝ ਕੁ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧੀ,ਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਖ਼ਿਲਾਫ਼ ਕੂੜ ਪ੍ਰਚਾਰ ਕਰਕੇ ਰਾਜਨੀਤਕ ਲਾਭ ਲੈਣਾ ਚਾਹੁੰਦੇ ਹਨ। ਜਿਹਨਾਂ ਦੀ ਹਰ ਚਾਲ ਤੋਂ ਪੰਜਾਬ ਦਾ ਬੱਚਾ ਬੱਚਾ ਜਾਣੂ ਹੋ ਚੁੱਕਾ ਹੈ। ਤੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਪੰਥ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇ ਕੇ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ ਤੇ ਮਜ਼ਬੂਤ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਲੋਕ ਹਿਤੈਸ਼ੀ ਪਾਰਟੀ ਦੀ ਸਰਕਾਰ ਸਥਾਪਿਤ ਕਰਨਗੇ ਤਾ ਜੋ ਪੰਜਾਬ ਨੂੰ ਖੁਸ਼ਹਾਲੀ ਤੇ ਤਰੱਕੀ ਵੱਲ ਲਿਜਾਇਆ ਜਾ ਸਕੇ।

