ਬਸੰਤ ਰਿਤੂ ਕਲੱਬ ਵੱਲੋਂ 25 ਸਾਲਾਂ ਤੋਂ ਸ਼ਗਨ ਸਕੀਮ ਜਾਰੀ
230 ਲੜਕੀਆਂ ਨੂੰ ਸ਼ਗਨ ਸਕੀਮ ਦਾ ਦਿੱਤਾ ਲਾਭ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਨਹਿਰੂ ਯੂਵਾ ਕੇਂਦਰ ਪਟਿਆਲਾ ਅਤੇ ਜਾਗਦੇ ਰਹੋ ਯੂਥ ਕਲੱਬ ਬਿਸ਼ਨਗੜ੍ਹ ਦੇ ਸਹਿਯੋਗ ਨਾਲ ਪਿੰਡ ਜੁਲਕਾਂ ਨੇੜੇ ਦੇਵੀਗੜ੍ਹ ਪਿੰਡ ਦੇ ਜਰੂਰਤਮੰਦ ਪਰਿਵਾਰ ਨੂੰ ਸ਼ਗਨ ਸਕੀਮ ਦਾ ਲਾਭ ਦਿੱਤਾ ਗਿਆ। ਕਲੱਬ ਦੇ ਪ੍ਰਧਾਨ ਇੰਜੀ: ਆਕਰਸ਼ ਸ਼ਰਮਾ ਨੇ ਆਖਿਆ ਕਿ ਕਲੱਬ ਵੱਲੋਂ ਹੁਣ ਤੱਕ 230 ਲੜਕੀਆਂ ਨੂੰ ਸ਼ਗਨ ਸਕੀਮ ਤਹਿਤ 5100 ਰੁਪਏ ਸ਼ਗਨ ਵਜੋਂ ਮਾਲੀ ਸਹਾਇਤਾ ਕੀਤੀ ਜਾ ਚੁੱਕੀ ਹੈ।
ਇਸੀ ਲੜੀ ਤਹਿਤ ਪਿੰਡ ਜੁਲਕਾ ਦੇ ਜਰੂਰਤਮੰਦ ਪਰਿਵਾਰ ਨੂੰ ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਦੇ ਪ੍ਰਧਾਨ ਚਰਨਜੀਤ ਸਿੰਘ ਜਾਗਦੇਰਹੋ ਅਤੇ ਅਮਰਜੀਤ ਸਿੰਘ ਜਾਗਦੇ ਰਹੋ ਦੇ ਸਹਿਯੋਗ ਨਾਲ ਇਹ ਸ਼ਗਨ ਸਕੀਮ ਲਾਭ ਪ੍ਰਾਰਥੀ ਨੂੰ ਦਿੱਤੀ ਗਈ। ਕਲੱਬ ਦੇ ਸੰਸਥਾਪਕ ਰਾਜੇਸ਼ ਸ਼ਰਮਾ ਰਾਮਟੱਟਵਾਲੀ ਨੇ ਆਖਿਆ ਕਿ ਸ਼ਗਨ ਸਕੀਮ ਤਹਿਤ ਕਲੱਬ ਵੱਲੋਂ ਰਾਸ਼ਨ ਦੀ ਸੇਵਾ ਦੇ ਨਾਲ ਨਾਲ ਹੋਰ ਵੀ ਜਰੂਰਤਮੰਦ ਸਮਾਨ ਦੀ ਸੇਵਾ ਸਮੂੰਹ ਕਲੱਬ ਮੈਂਬਰਾਂ ਦੇ ਸਹਿਯੋਗ ਨਾਲ ਅਤੇ ਤ੍ਰਿਪੜੀ ਦੁਕਾਨਦਾਰਾਂ ਦੇ ਸਹਿਯੋਗ ਨਾਲ ਸੇਵਾ ਕੀਤੀ ਜਾਦੀ ਹੈ।

