ਪੰਜਾਬਪਟਿਆਲਾ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੇ ਐਡਵਾਂਸ ਟੈਕਨਾਲੋਜੀ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਸਮਝੌਤਾ ਸਾਈਨ ਕੀਤਾ

ਫਤਹਿਗੜ੍ਹ ਸਾਹਿਬ (ਰਮਨਦੀਪ/ਮਧੂਸਾਰ ਬਿਊਰੋ) ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਹਿਗੜ੍ਹ ਸਾਹਿਬ ਨੇ ਐਡਵਾਂਸਟੈਕ ਟੈਕਨਾਲੋਜੀ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਸਮਝੌਤਾ ਪੱਤਰ ਸਾਈਨ ਕੀਤਾ ਹੈ। ਇਸ ਦੇ ਤਹਿਤ ਕੰਪਨੀ ਇਲੈਕਟ੍ਰਾਨਿਕਸ ਅਤੇ ਮਕੈਨੀਕਲ ਇੰਜਨੀਅਰਿੰਗ ਦੇ ਵਿਦਿਆਰਥੀਆਂ ਨੂੰ ਸਿਖਲਾਈ ਅਤੇ ਪਲੇਸਮੈਂਟ ਦੀ ਪੇਸ਼ਕਸ਼ ਕਰੇਗੀ । ਐਡਵਾਂਸ ਟੈਕਨਾਲੋਜੀ ਇੰਡੀਆ ਪ੍ਰਾਈਵੇਟ ਲਿਮਟਿਡ ਇੱਕ ਡਿਜ਼ਾਈਨ ਹਾਊਸ ਹੈ ਜੋ ਸੰਕਲਪ ਤੋਂ ਅਸਲੀਅਤ ਤੱਕ ਬਾਕਸ ਹੱਲ ਪ੍ਰਦਾਨ ਕਰਦਾ ਹੈ। ਇਹ ਸਮਾਲ ਸਕੇਲ ਇੰਡਸਟਰੀਜ਼ ਜ਼ੀਰਕਪੁਰ ਪ੍ਰਸ਼ਾਸਨ ਕੋਲ ਰਜਿਸਟਰਡ ਹੈ। ਇਸ ਮੌਕੇ ਤੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ. ਬੀ ਐਸ ਭੁੱਲਰ ਅਤੇ ਇਲੈਕਟ੍ਰੋਨਿਕਸ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ. ਕਿਰਨਪ੍ਰੀਤ ਕੌਰ ਨੇ ਕਿਹਾ ਹੈ ਕਿ ਸਮਝੌਤੇ ਦੇ ਹਿੱਸੇ ਵਜੋਂ, ਕੰਪਨੀ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਪ੍ਰੋਗਰਾਮ ਮੁਹੱਈਆ ਕਰਵਾਏਗੀ ਅਤੇ ਫਿਰ ਇੱਕ ਸਮੈਸਟਰ ਦੀ ਸਿਖਲਾਈ ਦੇ ਸਫਲਤਾਪੂਰਵਕ ਮੁਕੰਮਲ ਹੋਣ ‘ਤੇ, ਕੰਪਨੀ ਹਾਊਸ ਜੌਬ ਦੀ ਪੇਸ਼ਕਸ਼ ਵੀ ਕਰੇਗੀ।

ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਵਿਦਿਆਰਥੀਆਂ, ਫੈਕਲਟੀ, ਉਦਯੋਗ ਅਤੇ ਸੰਸਥਾਨ ਨੂੰ ਲਾਭ ਹੋਵੇਗਾ। ਇਸ ਦਾ ਮੁੱਖ ਉਦੇਸ਼ ਉਦਯੋਗ ਅਤੇ ਤਕਨੀਕੀ ਸਿੱਖਿਆ ਦੇ ਵਿਚਕਾਰ ਪਾੜੇ ਨੂੰ ਪੂਰਾ ਕਰਨਾ ਅਤੇ ਅਤੇ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਸੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ ਲਖਵੀਰ ਸਿੰਘ ਨੇ ਕਿਹਾ ਕੇ ਇਲੈਕਟ੍ਰੋਨਿਕਸ ਅਤੇ ਮਕੈਨੀਕਲ ਇੰਜਨੀਅਰਿੰਗ ਭਾਰਤੀ ਖੇਤਰ ਵਿੱਚ ਪਰੰਪਰਾਗਤ ਪਰ ਤੇਜ਼ੀ ਨਾਲ ਫੈਲਣ ਵਾਲਾ ਬਾਜ਼ਾਰ ਹੈ। ਉਹਨਾਂ ਕਿਹਾ ਹੈ ਕਿ ਇਸ ਸਮਝੌਤੇ ਤਹਿਤ ਵਿਦਿਆਰਥੀਆਂ ਨੂੰ ਕਾਫੀ ਲਾਭ ਪਹੁੰਚੇਗਾ । ਉਹਨਾਂ ਐਡਵਾਂਸ ਟੈਕਨਾਲੋਜੀ ਇੰਡੀਆ ਪ੍ਰਾਈਵੇਟ ਲਿਮਟਿਡ ਦੀ ਆਈ ਹੋਈ ਸਾਰੀ ਟੀਮ ਅਤੇ ਇਲੈਕਟ੍ਰੋਨਿਕਸ ਅਤੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਨੂੰ ਵਧਾਈ ਦਿੱਤੀ । ਇਸ ਮੌਕੇ ਤੇ ਡਾ ਅਮਨਦੀਪ ਸਿੰਘ, ਡਾ. ਪਲਵਿੰਦਰ ਸਿੰਘ ਅਤੇ ਡਾ. ਨਿਤਿਨ ਸਿੰਗਲਾ ਵੀ ਮੌਜੂਦ ਸਨ ।

Leave a Reply

Your email address will not be published. Required fields are marked *