ਬੰਦੀ ਸਿੰਘਾਂ ਦੀ ਰਿਹਾਈ ਲਈ ਹੋਰ ਵੀ ਜੋਰ ਨਾਲ ਮੁਹਿੰਮਾਂ ਤੇਜ ਕਰਾਗੇ (ਭਾਈ ਗਰੇਵਾਲ)
ਅੰਮ੍ਰਿਤਸਰ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ) ਭਾਈ ਗੁਰਚਰਨ ਸਿੰਘ ਗਰੇਵਾਲ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਨਮਾਨ ਸਮਾਰੋਹ ਦਵਿੰਦਰ ਸਿੰਘ ਮਰਦਾਨਾ ਦੇ ਗ੍ਰਹਿ ਵਿਖੇ ਸਮੂਹ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਭਾਈ ਗਰੇਵਾਲ ਨੇ ਦੱਸਿਆ ਕਿ ਮੈਨੂੰ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਇਹ ਸੇਵਾ ਮੈਨੂੰ ਸੋਂਪੀ ਗਈ ਹੈ।ਉਸ ਮੈਂ ਪੰਥ ਦੀ ਚੜ੍ਹਦੀਕਲਾ ਲਈ ਤਨਦੇਹੀ ਨਾਲ ਨਿਭਾਵਾਂਗਾ। ਜਿਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਨੂੰ ਸੰਗਤਾਂ ਵੱਲੋਂ ਭਾਰੀ ਹੁੰਗਾਰਾ ਮਿਲ ਰਿਹਾ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਹੋਰ ਵੀ ਜੋਰ ਨਾਲ ਮੁਹਿੰਮਾਂ ਤੇਜ ਕਰ ਰਹੇ ਹਾਂ।
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਵਿੱਚ ਅਤਿ ਅਧੁਨਿਕ ਅਤੇ ਮਿਆਰੀ ਸਿੱਖਿਆ ਲਈ ਯਤਨ ਤੇਜ਼ ਕੀਤੇ ਜਾਣ, ਧਾਰਮਿਕ ਸਿੱਖਿਆ ਲਈ ਵੀ ਬੱਚਿਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕਣ। ਧਰਮ ਪ੍ਰਚਾਰ ਨੂੰ ਹੋਰ ਤੇਜ ਕੀਤਾ ਜਾਵੇਗਾ। ਹਰ ਘਰ ਤੱਕ ਪਹੁੰਚ ਕਰਕੇ ਸੰਗਤਾਂ ਨੂੰ ਵੱਧ ਤੋਂ ਵੱਧ ਸਿੱਖ ਧਰਮ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਦਵਿੰਦਰ ਸਿੰਘ ਮਰਦਾਨਾ ਨੇ ਆਪਣੇ ਸਾਥੀਆਂ ਸਮੇਤ ਵਿਸ਼ਵਾਸ ਦਿਵਾਇਆ ਕਿ ਅਸੀਂ ਵੀ ਆਪ ਜੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੇਵਾਵਾਂ ਨਿਭਾਵਾਂਗੇ। ਅਸੀਂ ਇਸੇ ਮਹੀਨੇ ਹੀ ਵੱਖ ਵੱਖ ਸਕੂਲਾਂ ਵਿੱਚ ਬੱਚਿਆਂ ਦੇ ਦਸਤਾਰ ਮੁਕਾਬਲੇ, ਸੁੰਦਰ ਪੰਜਾਬੀ ਲਿਖਾਈ ਦੇ ਮੁਕਾਬਲੇ ਅਤੇ ਧਾਰਮਿਕ ਪ੍ਰਦਰਸ਼ਨੀਆਂ ਕਰਾਵਾਂਗੇ। ਇਸ ਮੌਕੇ ਵਰਿੰਦਰਜੋਤ ਸਿੰਘ, ਪ੍ਰੋ਼: ਸੁਲੱਖਣ ਸਿੰਘ ਮਾਂਗਾ ਸਰਾਏ, ਪ੍ਰਿੰਸੀਪਲ ਸੁਖਦੀਪ ਸਿੰਘ, ਗੁਰਜੀਤ ਸਿੰਘ ਰੰਧਾਵਾ, ਅਮਨਪ੍ਰੀਤ ਸਿੰਘ ਧੰਜੂ, ਨਿਰਵੈਰ ਸਿੰਘ ਲਾਡੀ, ਤਰਲੋਚਨ ਸਿੰਘ, ਨਰਿੰਦਰ ਸਿੰਘ, ਰਣਧੀਰ ਸਿੰਘ, ਲਖਵਿੰਦਰ ਸਿੰਘ, ਪ੍ਰਮਜੀਤ ਸਿੰਘ, ਜੈਦੀਪ ਸਿੰਘ, ਅਰਵਿੰਦਰ ਸਿੰਘ, ਤਰਨਦੀਪ ਸਿੰਘ, ਭੁਪਿੰਦਰ ਸਿੰਘ, ਰਾਣਾ ਜੀ, ਗੁਰਨੂਰ ਸਿੰਘ ਅਤੇ ਹਰਪ੍ਰੀਤ ਸਿੰਘ ਹਾਜ਼ਰ ਸਨ।

