ਪਟਿਆਲਾ

ਜੈ ਇੰਦਰ ਕੌਰ ਨੇ ਪਾਰਟੀ ਵਰਕਰਾਂ ਨਾਲ ਭਾਜਪਾ ਦੀ ਗੁਜਰਾਤ ਚੋਣਾਂ ਵਿੱਚ ਜਿੱਤ ਦਾ ਮਨਾਇਆ ਜਸ਼ਨ

ਇਹ ਮੁਫਤ ਦੀ ਰਾਜਨੀਤੀ ਉਪਰ ਵਿਕਾਸ ਕੇਂਦਰਿਤ ਰਾਜਨੀਤੀ ਦੀ ਜਿੱਤ ਹੈ – ਜੈ ਇੰਦਰ ਕੌਰ

ਪਟਿਆਲਾ, 8 ਦਸੰਬਰ (ਰਮਨਦੀਪ/ਮਧੂਸਾਰ ਬਿਊਰੋ) ਭਾਜਪਾ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਵਿੱਚ ਪਾਰਟੀ ਵਰਕਰਾਂ ਨਾਲ ਗੁਜਰਾਤ ਚੋਣਾਂ ਵਿੱਚ ਪਾਰਟੀ ਦੀ ਇਤਿਹਾਸਕ ਜਿੱਤ ਦਾ ਜਸ਼ਨ ਮਨਾਇਆ। ਜੈ ਇੰਦਰ ਕੌਰ ਨੇ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਮਿਲ ਕੇ ਪਾਰਟੀ ਵਰਕਰਾਂ ਨੂੰ ਮਠਿਆਈਆਂ ਵੰਡੀਆਂ ਅਤੇ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਜੈ ਇੰਦਰ ਕੌਰ ਨੇ ਆਪਣੇ ਵਧਾਈ ਭਾਸ਼ਣ ਵਿੱਚ ਕਿਹਾ ਕਿ, “ਇਹ ਲੋਕਾਂ ਦੀ ਜਿੱਤ ਹੈ,

ਇਹ ਵਿਕਾਸ ਕੇਂਦਰਿਤ ਰਾਜਨੀਤੀ ਦੀ ਜਿੱਤ ਹੈ ਅਤੇ ਲੋਕਾਂ ਨੇ ਕੁਝ ਸਿਆਸੀ ਪਾਰਟੀਆਂ ਵੱਲੋਂ ਚਲਾਈ ਜਾ ਰਹੀ ਮੁਫਤਖੋਰੀ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਨੂੰ ਵਧਾਈ ਦਿੰਦੇ ਹੋਏ ਅੱਗੇ ਕਿਹਾ, “ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਗ੍ਰਹਿ ਮੰਤਰੀ ਅਮਿਤ ਸ਼ਾਹ ਜੀ, ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਜੀ, ਮੁੱਖ ਮੰਤਰੀ ਭੂਪੇਂਦਰ ਪਟੇਲ ਜੀ ਅਤੇ ਪਾਰਟੀ ਦੇ ਸਾਰੇ ਵਰਕਰਾਂ ਨੂੰ ਇਸ ਇਤਿਹਾਸਕ ਫਤਵੇ ਲਈ ਵਧਾਈ ਦੇਣਾ ਚਾਹੁੰਦੀ ਹਾਂ।” ਜੈ ਇੰਦਰ ਕੌਰ ਦੇ ਨਾਲ ਭਾਜਪਾ ਦੇ ਸੀਨੀਅਰ ਆਗੂ ਮੰਥਰੀ ਸ੍ਰੀਨਿਵਾਸਲੂ, ਹਰਜੀਤ ਸਿੰਘ ਗਰੇਵਾਲ, ਪਰਮਿੰਦਰ ਬਰਾੜ, ਹਰਿੰਦਰ ਕੋਹਲੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *