ਬੰਦੀ ਸਿੱਖਾਂ ਦੀ ਰਿਹਾਈ ਨਾ ਹੋਣ ਕਾਰਨ ਦਿੱਲੀ ਦੇ ਸਿੱਖਾਂ ਨੇ ਭਾਜਪਾ ਨੂੰ ਨਕਾਰਿਆ : ਪ੍ਰੋ. ਬਡੂੰਗਰ
ਪਟਿਆਲਾ 8 ਦਸੰਬਰ (ਰਮਨਦੀਪ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਿੱਲੀ ਮਿਊਂਸਪਲ ਚੋਣਾਂ ਵਿਚ ਆਏ ਨਤੀਜਿਆਂ ਤੋਂ ਸਪੱਸ਼ਟ ਹੈ ਕਿ ਦਿੱਲੀ ਦੇ ਸਿੱਖਾਂ ਨੇ ਭਾਜਪਾ ਨੂੰ ਨਕਾਰ ਦਿੱਤਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਕਸਰ ਹੀ ਸਿੱਖ ਹਿਤੈਸ਼ੀ ਹੋਣ ਦਾ ਦਾਅਵਾ ਕਰਦੇ ਹਨ, ਪ੍ਰੰਤੂ ਦਿੱਲੀ ਦੇ ਚੋਣ ਨਤੀਜਿਆਂ ਵਿਚ ਸਿੱਖਾਂ ਨੇ ਭਾਜਪਾ ਪ੍ਰਤੀ ਆਪਣਾ ਗੁੱਸਾ ਕੱਢਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਿੱਖ ਮਸਲਿਆਂ ਪ੍ਰਤੀ ਗੰਭੀਰ ਨਹੀਂ ਹਨ ਇਸ ਕਰਕੇ ਦਿੱਲੀ ਦੇ ਸਿੱਖਾਂ ਵਿਚ ਨਰਾਜ਼ਗੀ ਵੇਖਣ ਨੂੰ ਮਿਲੀ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਅੱਗੇ ਇਸ ਵਾਰ ਦਾ ਸਭ ਤੋਂ ਵੱਡਾ ਮੁੱਦਾ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੱਖ ਹਨ, ਜਿਨ੍ਹਾਂ ਦੀ ਰਿਹਾਈ ਲਈ ਸਰਕਾਰ ਕਈ ਵਾਰ ਯੂ ਟਰਨ ਲੈ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਨਾ ਹੋਣ ਕਾਰਨ ਦਿੱਲੀ ਦੀਆਂ ਸੰਗਤਾਂ ਵਿਚ ਵੱਡਾ ਰੋਸ ਵਿਖਾਈ ਦੇ ਰਿਹਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖ ਮਸਲਿਆਂ ਪ੍ਰਤੀ ਭਾਜਪਾ ਕਦੇ ਵੀ ਚਿੰਤਨ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਜਦ ਜੇਲ੍ਹਾਂ ਵਿਚ ਬੰਦ ਸਿੱਖਾਂ ਨੇ ਆਪਣੀਆਂ ਸਜਾਵਾਂ ਪੂਰੀਆਂ ਕਰ ਲਈਆਂ ਹਨ ਤਾਂ ਸਰਕਾਰਾਂ ਦੋਹਰੇ ਮਾਪਦੰਡ ਅਪਨਾਕੇ ਰਿਹਾਈ ਵਿਚ ਅੜਿੱਕਾ ਬਣੀਆਂ ਹੋਈਆਂ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਸਿੱਖ ਮਸਲਿਆਂ ਪ੍ਰਤੀ ਦਰਿਆਦਿਲੀ ਵਿਖਾਉਂਦੇ ਹੋਏ ਬੰਦੀ ਸਿੱਖਾਂ ਨੂੰ ਜਲਦ ਰਿਹਾਅ ਕਰਨਾ ਚਾਹੀਦਾ।

