ਹਿਮਾਚਲ ਤੇ ਗੁਜਰਾਤ ਚੋਣਾਂ ਵਿੱਚ ਆਪ ਸਰਕਾਰ ਵੱਲੋਂ ਪੰਜਾਬ ਦੇ ਖ਼ਰਚ ਕੀਤੇ ਕਰੋੜਾਂ ਰੁਪਏ ਦੀ ਹੋਵੇ ਜਾਂਚ:– ਰਾਜੂ ਖੰਨਾ।
ਅਮਲੋਹ, 8 ਦਸੰਬਰ (ਮਧੂਸਾਰ ਬਿਊਰੋ) ਹਿਮਾਚਲ ਤੇ ਗੁਜਰਾਤ ਚੋਣਾ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦਾ ਕਰੋੜਾਂ ਰੁਪਏ ਖ਼ਰਚ ਕਰ ਦਿੱਤਾ ਗਿਆ ਹੈ। ਐਨੇ ਪੈਸੇ ਖ਼ਰਚ ਕਰਨ ਦੇ ਵਾਬਜੂਦ ਵੀ ਆਪ ਆਦਮੀ ਪਾਰਟੀ ਨੂੰ ਹਿਮਾਚਲ ਤੇ ਗੁਜਰਾਤ ਵਿੱਚ ਸ਼ਰਮਨਾਕ ਹਾਰਾ ਦਾ ਸਾਹਮਣਾ ਕਰਨਾ ਪਿਆ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਜਿਥੇ ਇਹਨਾਂ ਚੋਣਾਂ ਵਿੱਚ ਕਰੋੜਾਂ ਰੁਪਏ ਪੰਜਾਬ ਦੇ ਵਰਤ ਕਿ ਵੱਡੇ ਪੱਧਰ ਤੇ ਇਸ਼ਤਿਹਾਰਬਾਜ਼ੀ ਕੀਤੀ ਗਈ। ਉਂਥੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਪੰਜਾਬ ਦੀਆਂ ਗੱਡੀਆਂ ਨਾਲ ਕਾਫਲੇ ਕੱਢ ਕੇ ਕਰੋੜਾਂ ਰੁਪਏ ਦਾ ਪੈਟਰੋਲ ਵੀ ਫੁਕਿਆ ਗਿਆ ਤੇ ਰਿਹਾਇਸ਼ਾਂ ਵੀ ਮਹਿੰਗੇ ਹੋਟਲਾਂ ਵਿੱਚ ਪ੍ਰਚਾਰ ਕਰਨ ਲਈ ਰੱਖਿਆ ਗਈਆ। ਜਿਸ ਤੇ ਪੰਜਾਬ ਦੇ ਖਜ਼ਾਨੇ ਨੂੰ ਦੋਵੇਂ ਹੱਥੀ ਲੁੱਟਿਆ ਗਿਆ। ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਰੋਜ਼ ਹੀ ਕਰੋੜਾਂ ਰੁਪਏ ਦਾ ਕਰਜ਼ਾ ਲੈ ਕਿ ਪੰਜਾਬੀਆਂ ਉੱਪਰ ਵੱਡਾ ਬੋਝ ਪਾ ਰਹੀ ਹੈ।
ਜਦੋਂ ਕਿ ਇਸ ਲਏ ਕਰਜ਼ੇ ਨਾਲ ਨਾਂ ਤਾ ਪੰਜਾਬ ਅੰਦਰ ਕੋਈ ਵਿਕਾਸ ਕਾਰਜ ਕੀਤਾ ਜਾ ਰਿਹਾ ਤੇ ਨਾ ਹੀ ਕਿਸੇ ਪੰਜਾਬ ਵਾਸੀ ਨੂੰ ਕੋਈ ਲੋਕ ਭਲਾਈ ਸਕੀਮ ਦਿੱਤਾ ਜਾ ਰਹੀ ਹੈ। ਅੱਜ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਹਾਲ ਹੈ ਕਿ ਸਰਕਾਰ ਦੇ ਕਈ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਤਿੰਨ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਹੀ ਮਿਲੀਆਂ। ਜਦੋਂ ਕਿ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਪੰਜਾਬ ਦੇ ਖਜ਼ਾਨੇ ਨੂੰ ਲੁੱਟਿਆ ਜਾ ਰਿਹਾ ਹੈ। ਰਾਜੂ ਖੰਨਾ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਸਰਕਾਰ ਨਾ ਦੀ ਕੋਈ ਚੀਜ਼ ਨਹੀਂ।ਨਿੱਤ ਦਿਨ ਗੋਲੀਆਂ ਨਾਲ ਨਾਮਵਰ ਵਿਆਕਤੀ ਨੂੰ ਮਾਰਿਆ ਜਾ ਰਿਹਾ, ਬੈਂਕ ਡਕੈਤੀਆਂ ਹੋ ਰਹੀਆਂ ਹਨ,ਅਮਨ ਕਾਨੂੰਨ ਦੀ ਵਿਵਸਥਾ ਲੜਖੜਾ ਚੁੱਕੀ ਹੈ।ਪਰ ਭਗਵੰਤ ਮਾਨ ਸਰਕਾਰ ਮੂਕ ਦਰਸ਼ਕ ਬਣ ਦੇਖ ਰਹੀ ਹੈ। ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕਿ ਅਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਕਿਉਂਕਿ ਜੋ ਭਲਾਈ ਸਕੀਮਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਲੋੜਵੰਦਾਂ ਲਈ ਸ਼ੁਰੂ ਕੀਤੀਆਂ ਗਈਆਂ ਸਨ।ਜਾ ਤਾ ਉਹਨਾਂ ਸਕੀਮਾਂ ਨੂੰ ਬੰਦ ਕੀਤਾ ਗਿਆ ਹੈ ਜਾ ਫਿਰ ਉਹਨਾਂ ਲਾਭਪਾਤਰੀਆਂ ਦੀ ਗਿਣਤੀ ਵਿੱਚ ਕਟੌਤੀ ਕੀਤੀ ਜਾ ਰਹੀ ਹੈ।ਜਿਸ ਕਾਰਨ ਅੱਜ ਪੰਜਾਬ ਦਾ ਹਰ ਵਰਗ ਆਪ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਮਜਬੂਰ ਹੈ। ਜਿਹਨਾਂ ਦੀ ਅਵਾਜ਼ ਭਗਵੰਤ ਮਾਨ ਸਰਕਾਰ ਵੱਲੋਂ ਲਾਠੀਆਂ ਨਾਲ ਦਬਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਆਪ ਸਰਕਾਰ ਦੇ ਸਤਾਏ ਲੋਕ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਕੇ ਇਸ ਝੂਠੇ ਬਦਲਾਅ ਵਾਲੀ ਸਰਕਾਰ ਨੂੰ ਚਲਦਾ ਕਰਨਗੇ।

