ਭਾਜਪਾ ਨੇ ਗੁਜਰਾਤ ਵਿੱਚ ਇਤਿਹਾਸ ਸਿਰਜਿਆ: ਵਿਨੀਤ ਸਹਿਗਲ
ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਭਾਜਪਾ ਦਾ ਵੋਟ ਬੈਂਕ ਵਧਿਆ
ਪਟਿਆਲਾ- (ਰਮਨਦੀਪ/ਮਧੂਸਾਰ ਬਿਊਰੋ) ਭਾਜਪਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਵੱਡੇ ਬਹੁਮਤ ਨਾਲ ਜਿੱਤ ਹਾਸਿਲ ਕਰਕੇ ਇਤਿਹਾਸ ਸਿਰਜ ਦਿੱਤਾ ਹੈ। ਇਸ ਗੱਲ ਦਾ ਪ੍ਰਗਟਾਵਾ ਭਾਜਪਾ ਪਟਿਆਲਾ ਸ਼ਹਿਰੀ ਦੇ ਮੀਤ ਪ੍ਰਧਾਨ ਵਿਨੀਤ ਸਹਿਗਲ ਬਿੰਨੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਭਾਜਪਾ ਦੀਆਂ ਵੋਟਾਂ ਪਹਿਲਾਂ ਦੇ ਮੁਕਾਬਲੇ ਵਧੀਆ ਹਨ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਲੋਕ ਮਨਾਂ ਵਿੱਚ ਭਾਜਪਾ ਪ੍ਰਤੀ ਭਰੋਸਾ ਨੀਤ ਵਧਦਾ ਜਾ ਰਿਹਾ ਹੈ। ਸਹਿਗਲ ਨੇ ਕਿਹਾ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ 182 ਵਿੱਚੋਂ 157 ਸੀਟਾਂ ‘ਤੇ ਜਿੱਤ ਹਾਸਿਲ ਕੀਤੀ ਹੈ,
ਉੱਥੇ ਹੀ 52 ਫੀਸਦ ਤੋਂ ਵੱਧ ਵੋਟਾਂ ਹਾਸਿਲ ਕਰਕੇ ਇਤਿਹਾਸ ਰੱਚ ਦਿੱਤਾ ਹੈ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿੱਚ 44 ਫੀਸਦ ਅਤੇ ਦਿੱਲੀ ਨਗਰ ਨਿਗਮ ਵਿੱਚ 39 ਫੀਸਦ ਵੋਟਾਂ ਹਾਸਿਲ ਕੀਤੀ ਹਨ। ਇਨ੍ਹਾਂ ਚੋਣ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤਰੱਕੀ ਦੀਆਂ ਰਾਹਾਂ ‘ਤੇ ਹੈ। ਭਾਜਪਾ ਪਟਿਆਲਾ ਦੇ ਮੀਤ ਪ੍ਰਧਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਹਿੱਤ ਵਿੱਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਅਤੇ ਮੁੜ 2024 ਵਿੱਚ ਭਾਜਪਾ ਨੂੰ ਕੇਂਦਰ ਵਿੱਚ ਲਿਜਾਇਆ ਜਾਵੇਗਾ।

