ਪੰਜਾਬਪਟਿਆਲਾ

ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟਡੀਜ਼ ਕੈਨੇਡਾ ਤੇ ਗੁਰੂ ਗ੍ਰੰਥ ਸਾਹਿਬ ਵਰਲਡ ਵਰਸਿਟੀ ਵਿਚਾਲੇ ਸਮਝੌਤਾ

ਸਮਝੌਤਾ ਸਿਖੀ ਦੇ ਪ੍ਰਚਾਰ-ਪਸਾਰ ਲਈ ਮੀਲ ਪੱਥਰ ਸਾਬਤ ਹੋਵੇਗਾ: ਡਾ. ਪ੍ਰਿਤਪਾਲ ਸਿੰਘ

ਫਤਿਹਗੜ੍ਹ ਸਾਹਿਬ (ਰਮਨਦੀਪ/ਮਧੂਸਾਰ ਬਿਊਰੋ) ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟੱਡੀਜ਼ ਕੈਨੇਡਾ ਤੇ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਚਾਲੇ ਇਕ ਵਿਸ਼ੇਸ਼ ਸਮਝੌਤਾ ਹੋਇਆ, ਜੋ ਸਿੱਖ ਧਰਮ ਦੇ ਨਾਲ-ਨਾਲ ਸਿੱਖੀ, ਸਾਹਿਤ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਨੀਂਹ ਪੱਥਰ ਸਾਬਤ ਹੋਵੇਗਾ| ਇਸ ਸਮਝੌਤੇ ’ਤੇ ਦਸਤਖ਼ਤ ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟੱਡੀਜ਼ ਕੈਨੇਡਾ ਦੇ ਪ੍ਰਧਾਨ ਸ੍ਰ. ਗਿਆਨ ਸਿੰਘ ਸੰਧੂ ਤੇ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਨੇ ਕੀਤੇ|

ਸਮਝੌਤੇ ਤੋਂ ਬਾਅਦ ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਨੇ ਸਮਝੌਤੇ ਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੰਭਾਲਣ ਦਾ ਉਪਰਾਲਾ ਦੱਸਦਿਆਂ ਕਿਹਾ ਕਿ ਇਸ ਨਾਲ ਘਰ ਬੈਠਿਆਂ ਕੈਨੇਡੀਅਨ ਸਿੱਖਿਆ ਪ੍ਰਾਪਤ ਕੀਤੀ ਜਾ ਸਕੇਗੀ ਅਤੇ ਸਿੱਖ, ਸਾਹਿਤ ਤੇ ਸੱਭਿਆਚਾਰ ਹੋਰ ਪ੍ਰਫੁੱਲਤ ਹੋਵੇਗਾ| ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟੱਡੀਜ਼ ਕੈਨੇਡਾ ਦੇ ਮੀਤ ਪ੍ਰਧਾਨ ਤੇ ਚੜ੍ਹਦੀਕਲਾ ਗਰੁੱਪ ਦੇ ਡਾਇਰੈਕਟਰ ਸ੍ਰ. ਹਰਪ੍ਰੀਤ ਸਿੰਘ ਦਰਦੀ ਨੇ ਕਿਹਾ ਕਿ ਸ੍ਰ. ਗਿਆਨ ਸਿੰਘ ਸੰਧੂ ਦੀ ਅਗਵਾਈ ਤੇ ਰਹਿਨੁਮਾਈ ਹੇਠ ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟੱਡੀਜ਼ ਦੀ ਟੀਮ ਦੇ ਇਸ ਉਪਰਾਲੇ ਨਾਲ ਨਾ ਕੇਵਲ ਸਿੱਖੀ ਦੇ ਪ੍ਰਚਾਰ-ਪਸਾਰ ਨੂੰ ਵੱਡਾ ਹੁਲਾਰਾ ਮਿਲੇਗਾ, ਬਲਕਿ ਕੋਸ਼ਿਸ਼ ਹੋਵੇਗੀ ਕਿ “ਜਾਬ ਓਰੀਐਂਟਿਡ” ਕੋਰਸ ਸ਼ੁਰੂ ਕੀਤੇ ਜਾਣ|
ਇਸ ਮੌਕੇ ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟੱਡੀਜ਼ ਦੇ ਡਾਇਰੈਕਟਰ ਸ੍ਰ. ਜਤਿੰਦਰ ਸਿੰਘ ਬੱਬਲ ਤੇ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਪ੍ਰੋ. ਵੀ.ਸੀ. ਡਾ. ਅਜਾਇਬ ਸਿੰਘ ਬਰਾੜ ਨੇ ਕਿਹਾ ਕਿ ਇਸ ਸਮਝੌਤੇ ਨਾਲ ਧਰਮ ਤੇ ਸਮਾਜੀ ਕਾਰਜਾਂ ਲਈ ਵਧੀਆ ਕੰਮ ਹੋਵੇਗਾ| ਸਿੱਖ ਭਾਈਚਾਰੇ ਦੀ ਭਲਾਈ ਲਈ ਕਾਰਜ ਕਰਨਾ ਇਸ ਦਾ ਮੁੱਖ ਉਦੇਸ਼ ਹੈ।

Leave a Reply

Your email address will not be published. Required fields are marked *