ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਬਰਾੜ ਨੂੰ ਪਾਰਟੀ ਵਿੱਚੋਂ 6 ਸਾਲ ਦੇ ਲਈ ਕੱਢਿਆ ਬਾਹਰ
ਚੰਡੀਗੜ੍ਹ, 10 ਦਸੰਬਰ : (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਨੇ ਕਮੇਟੀ ਜਗਮੀਤ ਬਰਾੜ ਨੂੰ ਪਾਰਟੀ ਵਿੱਚੋਂ 6 ਸਾਲ ਦੇ ਲਈ ਬਾਹਰ ਕੱਢ ਦਿੱਤਾ ਹੈ । ਦਰਅਸਲ ਉਨ੍ਹਾਂ ਨੂੰ ਅਨੁਸ਼ਾਸਨੀ ਕਮੇਟੀ ਨੇ ਪੇਸ਼ ਹੋਣ ਦੇ ਲਈ ਸੱਦਿਆ ਸੀ ਜੋ ਕਿ ਕਮੇਟੀ ਦੇ ਅੱਗੇ ਅੱਜ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ ਉਨ੍ਹਾਂ ਦੀ ਅਕਾਲੀ ਦਲ ‘ਚੋਂ ਪੱਕੀ ਛੁੱਟੀ ਕਰ ਦਿੱਤੀ ਗਈ ਹੈ। ਜਗਮੀਤ ਬਰਾੜ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲ ਲਈ ਬਾਹਰ ਕੱਢ ਦਿੱਤਾ ਗਿਆ ਹੈ। ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਕਮੇਟੀ ਨੇ ਬਰਾੜ ਨੂੰ ਪਾਰਟੀ ਨੇ ਬਹੁਤ ਸਨਮਾਨ ਦਿੱਤਾ। ਹਾਲਾਂਕਿ ਬਰਾੜ ਦੀ ਪਾਰਟੀ ਨੂੰ ਕੋਈ ਦੇਣ ਨਹੀਂ ਸੀ।
ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਵੱਡਾ ਫੈਸਲਾ ਪੈਂਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ ਨੂੰ ਪਾਰਟੀ ਵਿੱਚੋਂ 6 ਸਾਲ ਦੇ ਲਈ ਬਾਹਰ ਕੱਢ ਦਿੱਤਾ ਹੈ । ਦਰਅਸਲ ਉਨ੍ਹਾਂ ਨੂੰ ਅਨੁਸ਼ਾਸਨੀ ਕਮੇਟੀ ਨੇ ਪੇਸ਼ ਹੋਣ ਦੇ ਲਈ ਸੱਦਿਆ ਸੀ ਜੋ ਕਿ ਕਮੇਟੀ ਦੇ ਅੱਗੇ ਅੱਜ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ ਉਨ੍ਹਾਂ ਦੀ ਅਕਾਲੀ ਦਲ ‘ਚੋਂ ਪੱਕੀ ਛੁੱਟੀ ਕਰ ਦਿੱਤੀ ਗਈ ਹੈ। ਜਗਮੀਤ ਬਰਾੜ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲ ਲਈ ਬਾਹਰ ਕੱਢ ਦਿੱਤਾ ਗਿਆ ਹੈ। ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਕਮੇਟੀ ਨੇ ਬਰਾੜ ਨੂੰ ਪਾਰਟੀ ਨੇ ਬਹੁਤ ਸਨਮਾਨ ਦਿੱਤਾ। ਹਾਲਾਂਕਿ ਬਰਾੜ ਦੀ ਪਾਰਟੀ ਨੂੰ ਕੋਈ ਦੇਣ ਨਹੀਂ ਸੀ। ਉਨ੍ਹਾਂ ਨੂੰ ਸੀਨੀਅਰ ਮੀਤ ਪ੍ਰਧਾਨ ਵੀ ਬਣਾਇਆ ਗਿਆ ਸੀ, ਕੋਰ ਕਮੇਟੀ ਮੈਂਬਰ ਬਣਾਇਆ ਪਰ ਉਹ ਪਿਛਲੇ ਸੁਭਾਅ ਮੁਤਾਬਿਕ ਟਿਕ ਕੇ ਨਹੀਂ ਰਹਿ ਸਕੇ। ਉਨ੍ਹਾਂ ਕਿਹਾ ਕਿ ਕਿਸੇ ਦੇ ਖਿਲਾਫ਼ ਕਾਰਵਾਈ ਔਖੇ ਮਨ ਨਾਲ ਕਰਨੀ ਪੈਂਦੀ ਹੈ ਕਿਉਂਕਿ ਅਨੁਸ਼ਾਸਨਹੀਣਤਾ ਕਾਰਨ ਪਾਰਟੀ ਨਹੀਂ ਚੱਲਦੀ। ਉਨ੍ਹਾਂ ਕਿਹਾ ਕਿ ਬਰਾੜ ਟਾਇਮ ਲੈ ਕੇ ਵੀ ਨਹੀਂ ਪਹੁੰਚੇ। ਚੰਗਾ ਹੁੰਦਾ ਕਿ ਅੱਜ ਆ ਕੇ ਆਪਣਾ ਪੱਖ ਰੱਖਦੇ ਤਾਂ ਜੋ ਉਨ੍ਹਾਂ ਦੀ ਸੁਣਵਾਈ ਕਰ ਕੇ ਫੈਸਲਾ ਲੈਂਦੇ।

