ਪੰਜਾਬਪਟਿਆਲਾ

ਮੁੱਖ ਮੰਤਰੀ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ‘ਚ ਫੇਲ੍ਹ :– ਰਾਜੂ ਖੰਨਾ।

ਅਮਲੋਹ, 11 ਦਸੰਬਰ , (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸੂਬੇ ‘ਚ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ‘ਚ ਬੁਰੀ ਤਰ੍ਹਾਂ ਫੇਲ ਹੋਈ ਹੈ, ਜਦੋਂ ਕਿ ਪਾਰਟੀ ਨੇ ਤਰਨ ਤਾਰਨ ਦੇ ਸਰਹਾਲੀ ਪੁਲਿਸ ਥਾਣੇ ‘ਤੇ ਆਰ. ਪੀ. ਜੀ. ਹਮਲੇ ਨੂੰ ਪੁਲਿਸ ਫੋਰਸ ਦਾ ਮਨੋਬਲ ਡੇਗਣ ਤੇ ਉਸ ਨੂੰ ਚੁਣੌਤੀ ਦੇਣ ਦਾ ਯਤਨ ਕਰਾਰ ਦਿੱਤਾ।ਇਸ ਗੱਲ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਹੋਏ ਹਮਲੇ ਤੋਂ ਪੰਜਾਬੀ ਹੱਕੇ ਬੱਕੇ ਹਨ । ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ‘ਚ ਅਜਿਹਾ ਪਹਿਲੀਵਾਰ ਹੋ ਰਿਹਾ ਹੈ

ਜਦੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ 8 ਮਹੀਨਿਆਂ ਦੇ ਕਾਰਜਕਾਲ ‘ਚ ਲਗਾਤਾਰ ਆਰ, ਪੀ. ਜੀ, ਹਮਲੇ ਪੁਲਿਸ ਠਿਕਾਣਿਆਂ ‘ਤੇ ਹੋ ਰਹੇ ਹਨ। ਰਾਜੂ ਖੰਨਾ ਨੇ ਤਰਨਤਾਰਨ ਜ਼ਿਲ੍ਹੇ ਦੇ ਸਰਹਾਲੀ ਥਾਣੇ ‘ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਸੂਬੇ ਲਈ ਖ਼ਤਰੇ ਦੀ ਚੇਤਾਵਨੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਹੁਣ ਆਪਣੀ ਗੂੜ੍ਹੀ ਨੀਂਦ ਤੋਂ ਜਾਗ ਕੇ ਸਥਿਤੀ ਦੀ ਗੰਭੀਰਤਾ ਨੂੰ ਸਮਝੇ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਾਤ ਲਈ ‘ਆਪ’ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਅਤੇ ਉਹ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਇਨ੍ਹਾਂ ਘਟਨਾਵਾਂ ਦਾ ਵਾਪਰਨਾ ਖ਼ਤਰੇ ਦੀ ਨਿਸ਼ਾਨੀ ਹੈ, ਜਿਸ ਦਾ ਕਾਰਨ ਇਹ ਹੈ ਕਿ ‘ਆਪ’ ਸਰਕਾਰ ਸਥਿਤੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਜਿਸ ਕਾਰਨ ਪੰਜਾਬ ਵਿਰੋਧੀ ਤਾਕਤਾਂ ਦਿਨੋ ਦਿਨ ਸਿਰ ਚੁੱਕ ਰਹੀਆਂ ਹਨ। ਰਾਜੂ ਖੰਨਾ ਨੇ ਕਿਹਾ ਕਿ ਹਰ ਦਿਨ ਗੋਲੀਆਂ ਨਾਲ ਕਤਲ ਹੋਣੇ,ਲੁੱਟਾ ਖੋਹਾ ਹੋਣੀਆ ਸਰਕਾਰ ਦੀ ਕਾਰਗੁਜ਼ਾਰੀ ਤੇ ਪ੍ਰਸ਼ਨ ਚਿੰਨ੍ਹ ਲਗਾਉਂਦੀਆਂ ਹਨ।

Leave a Reply

Your email address will not be published. Required fields are marked *