ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਰਮਪਿਤ ਕੇਂਦਰੀ ਸਿੰਘ ਸਭਾ ਦੇ ਸਹਿਯੋਗ ਨਾਲ ਇੰਦੋਰ ਵਿਖੇ ਬੁੱਢਾ ਦਲ ਵਲੋਂ ਮਹਾਨ ਗੁਰਮਤਿ ਹੋਣਗੇ
ਅੰਮਿ੍ਰਤਸਰ 11 ਦਸੰਬਰ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸਿੱਖ ਰਾਜ ਦੀ ਸਥਾਪਨਾ ਤੇ ਵਿਸਥਾਰ ਤੇ ਚਾਹਵਾਨ, ਕੀਤੇ ਅਰਦਾਸੇ ਦੇ ਪਹਿਰੇਦਾਰ, ਸੱਚੇ ਸੁੱਚੇ ਪੰਥ ਦਰਦੀ, ਭਗਤੀ ਤੇ ਸ਼ਕਤੀ ਦੇ ਅਲੰਬਰਦਾਰ ਸ਼੍ਰੋਮਣੀ ਪੰਥ ਅਕਾਲੀ ਬੱੁਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਜੋ 14 ਮਾਰਚ 2023 ਨੂੰ ਆ ਰਹੀ ਹੈ ਨੂੰ ਸਮਰਪਿਤ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾਵਹੀਰ ਨਿਹੰਗ ਸਿੰਘਾਂ ਵਲੋਂ ਮੱਧਪ੍ਰਦੇਸ਼ ਅਤੇ ਛਤੀਸਗੜ੍ਹ ਦੀ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ, ਪ੍ਰਤਾਪ ਨਗਰ ਇੰਦੋਰ ਵਿਖੇ 17,18 ਦਸੰਬਰ ਨੂੰ ਮਹਾਨ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ।
ਬੁੱਢਾ ਦਲ ਦੇ ਸੱਕਤਰ ਸ. ਦਿਲਜੀਤ ਸਿੰਘ ਬੇਦੀ ਨੇ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਤੋਂ ਜਾਰੀ ਇਕ ਪ੍ਰੈਸ ਨੋਟ ਵਿੱਚ ਕਿਹਾ ਕਿ ਮਿਤੀ 17,18 ਦਸੰਬਰ 2022 ਨੂੰ ਗੁ. ਅਮਰਦਾਸ ਜੀ ਪ੍ਰਤਾਪ ਨਗਰ ਇੰਦੋਰ ਵਿਖੇ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਹੋਣਗੇ ਉਥੇ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਕੋਲ ਜੋ ਗੁਰੂ ਸਾਹਿਬਾਂ ਦੇ ਪਾਵਨ ਪਵਿੱਤਰ ਪੁਰਾਤਨ ਇਤਿਹਾਸਕ ਸ਼ਸਤ੍ਰਾਂ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਦਸਿਆ ਜਿਵੇਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗਾਤਰੇ ਦੀ ਕਟਾਰ ਸ਼ਿਕਾਗਾਹ, ਕਿਰਪਾਨ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗਾਤਰੇ ਦੀ ਕਿਰਪਾਨ ਤੇ ਉਨ੍ਹਾਂ ਦੇ ਸਾਹਿਬਜਾਦਾ ਬਾਬਾ ਫਤਹਿ ਸਿੰਘ ਜੀ ਦੀ ਸੁਨਹਿਰੀ ਢਾਲ, ਬੱੁਢਾ ਦਲ ਦੇ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦਾ ਬਰਛਾ ਅਤੇ ਮਹਾਨ ਸਿੱਖ ਜਰਨੈਲਾਂ ਦੇ ਇਤਿਹਾਸਕ ਸ਼ਸਤ੍ਰਾਂ ਦੇ ਦਰਸ਼ਨ ਇੰਦੋਰ ਦੀਆਂ ਸੰਗਤਾਂ ਪਹਿਲੀ ਵਾਰ ਕਰਨਗੀਆਂ।
ਸ. ਬੇਦੀ ਨੇ ਹੋਰ ਦਸਿਆ ਕਿ ਸ੍ਰ. ਹਰਪਾਲ ਸਿੰਘ ਭਾਟੀਆ ਪ੍ਰਧਾਨ ਮੱਧ ਪ੍ਰਦੇਸ਼ ਅਤੇ ਛਤੀਸਗੜ੍ਹ ਕੇਂਦਰੀ ਸਿੰਘ ਸਭਾ ਅਤੇ ਸ੍ਰ. ਗੁਰਿੰਦਰ ਸਿੰਘ ਬਾਵਾ ਮੁੰਬਈ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਇਹ ਗੁਰਮਤਿ ਸਮਾਗਮ ਹੋਣਗੇ ਅਤੇ ਇਸ ਮੌਕੇ ਕੌਮ ਦੇ ਨਾਮਵਰ ਰਾਗੀ, ਢਾਡੀ, ਪ੍ਰਚਾਰਕ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨਗੇ। ਜਿਨ੍ਹਾਂ ਵਿੱਚ ਸੰਤ ਬਾਬਾ ਜੋਗਾ ਸਿੰਘ ਨਾਨਕਸਰ ਕਰਨਾਲ ਵਾਲੇ, ਸੰਤ ਬਾਬਾ ਮਨਮੋਹਨ ਸਿੰਘ ਬਾਰਨਵਾਲੇ ਮੁੱਖ ਪ੍ਰਚਾਰਕ ਬੁੱਢਾ ਦਲ, ਮਾਤਾ ਵਿਪਨਪ੍ਰੀਤ ਕੌਰ ਬਾਬਾ ਕੁੰਦਨ ਸਿੰਘ ਜੀ ਭਲਾਈ ਟਰੱਸਟ ਲੁਧਿਆਣਾ, ਬੀਬੀ ਪਰਮਜੀਤ ਕੌਰ ਪਿੰਕੀ ਸ੍ਰੀ ਗੁਰੂ ਅੰਗਦ ਦੇਵ ਜੀ ਨਿਵਾਸ ਅੰਮਿ੍ਰਤਸਰ, ਜਥੇਦਾਰ ਤਰਸੇਮ ਸਿੰਘ ਮੋਰਾਂਵਾਲੀ ਪ੍ਰਸਿੱਧ ਪੰਥਕ ਢਾਡੀ ਜੱਥਾ, ਭਾਈ ਸੁਖਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਪ੍ਰਤਾਪ ਸਿੰਘ ਹਜ਼ੂਰੀ ਰਾਗੀ ਸ੍ਰੀ ਹਜ਼ੂਰ ਸਾਹਿਬ, ਨਾਂਦੇੜ, ਭਾਈ ਸੂਰਜ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਪ੍ਰਤਾਪ ਨਗਰ ਆਦਿ ਧਾਰਮਿਕ ਸ਼ਖਸ਼ੀਅਤਾਂ ਪੁਜਣਗੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਵਿਖਿਆਨਾਂ ਰਾਹੀਂ ਨਿਹਾਲ ਕਰਨਗੀਆਂ।

