ਪਟਿਆਲਾ

ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 19 ਦਸੰਬਰ ਨੂੰ

ਪਟਿਆਲਾ, 13 ਦਸੰਬਰ: (ਰਮਨਦੀਪ/ਮਧੂਸਾਰ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਮੁਸ਼ਕਲਾਂ ਤੇ ਸ਼ਿਕਾਇਤਾਂ ਦਾ ਤਸੱਲੀਬਖ਼ਸ਼ ਢੰਗ ਨਾਲ ਨਿਪਟਾਰਾ ਕਰਨ ਲਈ ਪੰਜਾਬ ਵਿਚ ਸ਼ੁਰੂ ਕੀਤੇ ਜਾ ਰਹੇ ‘ਪੰਜਾਬੀ ਐੱਨਆਰਆਈਜ਼ ਨਾਲ ਮਿਲਣੀ’ ਪ੍ਰੋਗਰਾਮ ਤਹਿਤ 19 ਦਸੰਬਰ ਨੂੰ ਮੋਹਾਲੀ ਵਿਖੇ ਐੱਨਆਰਆਈਜ਼ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿਚ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਜਾਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਮਿਲਣੀ ਦੌਰਾਨ ਚਾਰ ਜ਼ਿਲ੍ਹਿਆਂ ਮੋਹਾਲੀ, ਪਟਿਆਲਾ, ਫ਼ਤਿਹਗੜ੍ਹ ਸਾਹਿਬ ਅਤੇ ਰੂਪਨਗਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਨੂੰ ਸੁਣਿਆ ਜਾਵੇਗਾ ਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ‘ਪੰਜਾਬੀ ਐਨਆਰਆਈਜ਼ ਨਾਲ ਮਿਲਣੀ’ ਪ੍ਰੋਗਰਾਮ ‘ਚ ਪੁੱਜਣ ਵਾਲੇ ਐੱਨਆਰਆਈਜ਼ ਦੀ ਰਜਿਸਟ੍ਰੇਸ਼ਨ 19 ਦਸੰਬਰ ਨੂੰ ਸਵੇਰੇ 10:30 ਵਜੇ ਤੋਂ 11 ਵਜੇ ਤੱਕ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਸੁਣੀਆਂ ਜਾਣਗੀਆਂ। ਉਨ੍ਹਾਂ ਨੇ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਸਮੂਹ ਐਨਆਰਆਈਜ਼ ਨੂੰ ਪ੍ਰਵਾਸੀ ਭਾਰਤੀ ਮਿਲਣੀ ਵਿਚ ਸ਼ਾਮਲ ਹੋ ਕੇ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ। ਇਸ ਮਿਲਣੀ ਦੌਰਾਨ ਉਨ੍ਹਾਂ ਤੋਂ ਇਲਾਵਾ ਜ਼ਿਲ੍ਹੇ ਦੇ ਐੱਸ ਐੱਸ ਪੀ ਤੇ ਜ਼ਿਲ੍ਹਾ ਮਾਲ ਅਫ਼ਸਰ ਵੀ ਮੌਕੇ ‘ਤੇ ਮੌਜੂਦ ਰਹਿਣਗੇ।

Leave a Reply

Your email address will not be published. Required fields are marked *