ਹਰਿਆਣਾਦੇਸ਼-ਵਿਦੇਸ਼ਪੰਜਾਬ

ਹਰਿਆਣਾ ਕਮੇਟੀ : ਜਗਦੀਸ਼ ਸਿੰਘ ਝੀਂਡਾ ਵੱਲੋਂ ਅਸਤੀਫਾ

ਅਗਲੀ ਰਣਨੀਤੀ ਲਈ 18 ਦਸੰਬਰ ਨੂੰ ਕੁਰੂਕਸ਼ੇਤਰ ਵਿਚ ਸੱਦੀ ਗਈ
ਚੰਡੀਗੜ੍ਹ 17 ਦਸੰਬਰ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਗੁਰਦੁਆਰਾ ਪ੍ਰਬੰਧਾਂ ਲਈ ਐਲਾਨੀ ਗਈ 38 ਮੈਂਬਰੀ ਐਡਹਾਕ ਕਮੇਟੀ ਦੇ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਹੈ। ਝੀਂਡਾ ਨੇ ਇਤਰਾਜ ਜਾਹਿਰ ਕੀਤਾ ਕਿ ਸਰਕਾਰ ਵੱਲੋਂ ਕਮੇਟੀ ਦਾ ਗਠਨ ਕਰਨ ਲੱਗਿਆ ਉਨ੍ਹਾਂ ਨਾਲ ਸਲਾਹ ਮਸ਼ਵਰਾ ਵੀ ਨਹੀਂ ਕੀਤਾ ਗਿਆ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਵੀ ਕਮੇਟੀ ਵਿਚ ਪੂਰੀ ਨੁਮਾਇੰਦਗੀ ਨਹੀਂ ਦਿੱਤੀ ਗਈ।

1 ਦਸੰਬਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ ਸਿੰਘ ਝੀਂਡਾ ਸਮੇਤ 37 ਹੋਰਾਂ ਨੂੰ ਨਵੇਂ ਬਣੇ ਐਡ-ਹਾਕ ਪੈਨਲ ਦਾ ਮੈਂਬਰ ਨਾਮਜਦ ਕੀਤਾ ਗਿਆ ਸੀ।
ਉਨ੍ਹਾਂ ਨੇ ਆਪਣੀ ਅਗਲੀ ਰਣਨੀਤੀ ਤੈਅ ਕਰਨ ਲਈ ਆਪਣੇ ਸਮਰਥਕਾਂ ਦੀ ਇਕ ਮੀਟਿੰਗ ਐਤਵਾਰ 18 ਦਸੰਬਰ ਨੂੰ ਕੁਰੂਕਸ਼ੇਤਰ ਵਿਚ ਸੱਦੀ ਗਈ ਹੈ। ਸਾਥੀਆਂ ਨਾਲ ਮੀਟਿੰਗ ਕਰ ਕੇ ਰਣਨੀਤੀ ਉਲੀਕੀ ਜਾਵੇਗੀ।
ਜਗਦੀਸ ਸਿੰਘ ਝੀਂਡਾ ਨੇ ਦੋਸ ਲਾਇਆ ਕਿ ਉਹ 2000 ਤੋਂ ਸੂਬੇ ਦੀ ਅਗਲੀ ਕਮੇਟੀ ਲਈ ਸੰਘਰਸ ਕਰ ਰਹੇ ਹਨ। ਇਸ ਦੌਰਾਨ ਮੈਂਬਰਾਂ ਨੂੰ ਪੁਲਿਸ ਦੇ ਲਾਠੀਚਾਰਜ ਦਾ ਸਾਹਮਣਾ ਕਰਨਾ ਪਿਆ ਜਦੋਂ ਕਿ ਕਈ ਜੇਲ੍ਹ ਗਏ ਅਤੇ ਆਪਣੀ ਜਾਨ ਵੀ ਗਵਾਈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਕਮੇਟੀ ਵਿੱਚ 50 ਫੀਸਦੀ ਵੀ ਨੁਮਾਇੰਦਗੀ ਨਹੀਂ ਦਿੱਤੀ ਗਈ। ਆਪਣੇ ਅਸਤੀਫੇ ਵਿੱਚ ਝੀਂਡਾ ਨੇ ਕਿਹਾ, “ਮੈਂ ਬਿਨਾਂ ਕਿਸੇ ਦਬਾਅ ਦੇ ਆਪਣੀ ਮਰਜੀ ਨਾਲ ਅਸਤੀਫਾ ਦਿੱਤਾ ਹੈ।

Leave a Reply

Your email address will not be published. Required fields are marked *