ਪੰਜਾਬਪਟਿਆਲਾ

ਪ੍ਰੋ. ਚੰਦੂਮਾਜਰਾ ਦੀ ਇਕ ਦਲੀਲ ਨੇ ਖੁੱਲ੍ਹਵਾਇਆ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਲਈ ਲਾਂਘਾ

ਗੁਰਦੁਆਰਾ ਦੀਵਾਨ ਹਾਲ ਦਾ ਨਾਮ ਨਵਾਬ ਸੈਫੂਦੀਨ ਦੇ ਨਾਂ ’ਤੇ ਰੱਖਣ ਦੀ ਉਠਾਈ ਮੰਗ

ਪਟਿਆਲਾ 19 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਤਪ ਅਸਥਾਨ ਪਾਤਸ਼ਾਹੀ ਨੌਵੀਂ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀਆਂ ਸੰਗਤਾਂ ਲਈ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਇਕ ਦਲੀਲ ਨੇ ਗੁਰਦੁਆਰਾ ਸਾਹਿਬ ਨੂੰ ਜਾਂਦਾ ਲਾਂਘਾ ਖੁੱਲ੍ਹਵਾਕੇ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ ਸੀ, ਉਥੇ ਹੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੁਰਦੁਆਰਾ ਸਾਹਿਬ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਬਣਨ ਜਾ ਰਹੇ ਦੀਵਾਨ ਹਾਲ ਦਾ ਨਾਂ ਨਵਾਬ ਸੈਫੂਦੀਨ ਦੇ ਨਾਮ ’ਤੇ ਰੱਖੇ ਜਾਣ ਦੀ ਮੰਗ ਸ਼ੋ੍ਰਮਣੀ ਕਮੇਟੀ ਕੋਲ ਉਠਾਈ ਹੈ। ਗੁਰਦੁਆਰਾ ਸਾਹਿਬ ਦੇ ਸਾਹਮਣੇ ਲੰਘਦਾ ਰਾਜਪੁਰਾ-ਚੰਡੀਗੜ੍ਹ-ਪਟਿਆਲਾ ਮੁੱਖ ਮਾਰਗ ’ਤੇ ਕੇਂਦਰ ਵੱਲੋਂ ਓਵਰ ਬਿ੍ਰਜ ਬਣਾਇਆ ਗਿਆ ਸੀ, ਜਿਸ ਨਾਲ ਗੁਰਦੁਆਰਾ ਸਾਹਿਬ ਮੱਥਾ ਟੇਕਣ ਪੁੱਜਦੀ ਸੰਗਤ ਲਈ ਵੱਡੀ ਸਿਰਦਰਦੀ ਖੜ੍ਹੀ ਹੋਈ ਸੀ,

ਜਿਸ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ ਨੇ ਓਵਰ ਬਿਜ੍ਰ ਹੇਠ ਅੰਡਰ ਪਾਸ ਬਣਾਉਣ ਦੀ ਮੰਗ ਚੁੱਕੀ ਸੀ ਅਤੇ ਇਹ ਮਾਮਲਾ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਧਿਆਨ ਵਿਚ ਕੀਤਾ ਗਿਆ, ਜਿਸ ਤੋਂ ਤੁਰੰਤ ਬਾਅਦ ਪ੍ਰੋ. ਚੰਦੂਮਾਜਰਾ ਨੇ ਇਸ ਮਾਮਲੇ ਨੂੰ ਕੇਂਦਰੀ ਕੈਬਨਿਟ ਮੰਤਰੀ ਨਿਤਿਨ ਗਡਕਰੀ ਕੋਲ ਜਾ ਕੇ ਉਠਾਇਆ ਅਤੇ ਸੰਗਤਾਂ ਨੂੰ ਆਉਂਦੀਆਂ ਸਮੱਸਿਆਵਾਂ ਬਾਰੇ ਵੀ ਜਾਣੂੰ ਕਰਵਾਇਆ, ਜਿਸ ਉਪਰੰਤ ਪ੍ਰੋ. ਚੰਦੂਮਾਜਰਾ ਦੀ ਇਕ ਦਲੀਲ ਨਾਲ ਸਹਿਮਤ ਹੁੰਦਿਆਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇਸ ਸਮੱਸਿਆ ਦਾ ਫੋਰੀ ਹੱਲ ਕਰਦਿਆਂ ਓਵਰ ਬਿ੍ਰਜ ਹੇਠਾਂ ਤੋਂ ਅੰਡਰ ਪਾਸ ਬਣਵਾਇਆ, ਜਿਸ ਕਾਰਨ ਗੁਰਦੁਆਰਾ ਸਾਹਿਬ ਪੁੱਜਣ ਲਈ ਅੱਜ ਵੱਡੀ ਸਹੂਲਤ ਸੰਗਤਾਂ ਨੂੰ ਮਿਲ ਰਹੀ ਹੈ। ਗੁਰਦੁਆਰਾ ਸਾਹਿਬ ਨਤਮਸਤਕ ਹੋਣ ਪੁੱਜਦੀ ਸੰਗਤ ਨੇ ਇਕ ਵਾਰ ਫੇਰ ਮੰਗ ਚੁੱਕੀ ਹੈ ਕਿ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਦਾ ਨਾਮ ਨਵਾਬ ਸੈਫੂਦੀਨ ਦੇ ਨਾਮ ’ਤੇ ਰੱਖਿਆ ਜਾਵੇ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਗਤਾਂ ਨੂੰ ਭਰੋਸਾ ਦਿਵਾਇਆ ਹੈ ਕਿ ਇਹ ਮੰਗ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਹੋਰਾਂ ਕੋਲ ਪਹੁੰਚਾ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਗੁਰਦੁਆਰਾ ਸਾਹਿਬ ਦਾ ਦੀਵਾਨ ਹਾਲ ਵੀ ਸੰਗਤਾਂ ਦੀ ਮੰਗ ਅਨੁਸਾਰ ਸਮਰਪਿਤ ਕੀਤਾ ਜਾਵੇਗਾ।

Leave a Reply

Your email address will not be published. Required fields are marked *