ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਨੇ ਬਾਰ੍ਹਵੀਂ ਜਮਾਤ ਨੂੰ ਦਿੱਤੀ ਵਿਦਾਇਗੀ
ਪਟਿਆਲਾ 21 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਬਾਰ੍ਹਵੀਂ ਜਮਾਤ (2022-2023) ਦੇ ਵਿਦਿਆਰਥੀਆਂ ਨੂੰ ਖੁਸ਼ੀ ਤੇ ਗ਼ਮ ਦੇ ਰਲਵੇਂ ਜਜਬਾਤਾਂ ਨਾਲ ਸਾਨਦਾਰ ਵਿਦਾਇਗੀ ਦਿੱਤੀ ਗਈ। ਇਹ ਦਿਨ ਦੋਸਤਾਂ ਅਤੇ ਅਧਿਆਪਕਾਂ ਦੇ ਨਾਲ ਬਿਤਾਏ ਸਾਲਾਂ ਨੂੰ ਸਮਰਪਿਤ ਸੀ ਜੋ ਖੁਸੀ ਦੇ ਪਲਾਂ ਨੂੰ ਯਾਦ ਕਰਾਉਂਦਾ ਸੀ। ਸਕੂਲ ਦੇ ਮੁੱਖ ਸਰਪ੍ਰਸਤ ਸਤਿਕਾਰਯੋਗ ਸਿੰਘ ਸਾਹਿਬ ਜੱਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਵਿਦਿਆਰਥੀਆਂ ਨੂੰ ਅਸੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਬੋਰਡ ਦੀਆਂ ਪਿ੍ਰਖਿਆਵਾਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰੋਗਰਾਮ ਦੀ ਸੁਰੂਆਤ ਸਕੂਲ ਪ੍ਰਧਾਨ ਸ੍ਰੀਮਤੀ ਸੁਖਵਿੰਦਰਜੀਤ ਕੌਰ, ਸਿੱਖਿਆ ਨਿਰਦੇਸਕ ਅਤੇ ਸਲਾਹਕਾਰ ਐਡਵੋਕੇਟ ਸਰਦਾਰ ਕਰਨ ਰਾਜਬੀਰ ਸਿੰਘ ਅਤੇ ਡਾ. ਨੀਤਿਸ਼ ਦੇ ਨਿੱਘੇ ਸਵਾਗਤ ਨਾਲ ਹੋਈ।
ਸ੍ਰੀਮਤੀ ਮਨਪ੍ਰੀਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਈ। ਇਸ ਮੌਕੇ ਸ੍ਰੀਮਤੀ ਹਰਪ੍ਰੀਤ ਕੌਰ ਪਿ੍ਰੰਸੀਪਲ ਬੁੱਢਾ ਦਲ ਪਬਲਿਕ ਸਕੂਲ ਪਟਿਆਲਾ, ਸ੍ਰੀਮਤੀ ਨਰਿੰਦਰ ਕੌਰ ਪਿ੍ਰੰਸੀਪਲ ਬੁੱਢਾ ਦਲ ਪਬਲਿਕ ਸਕੂਲ ਸਮਾਣਾ ਅਤੇ ਸ੍ਰੀਮਤੀ ਅਮਨਦੀਪ ਕੌਰ ਇੰਚਾਰਜ ਜੂਨੀਅਰ ਵਿੰਗ ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਅਤੇ ਸ੍ਰੀਮਤੀ ਭਾਰਤੀ ਕਵਾਤਰਾ ਪਿ੍ਰੰਸੀਪਲ, ਮਾਈਲਸਟੋਨ ਸਮਾਰਟ ਸਕੂਲ, ਪਟਿਆਲਾ ਨੇ ਵੀ ਸ਼ਿਰਕਤ ਕੀਤੀ। ਵਿਦਿਆਰਥੀਆਂ ਨੇ ਰੈਂਪ ਵਾਕ, ਫਿਊਜ਼ਨ ਡਾਂਸ ਅਤੇ ਸੁਰੀਲੇ ਗੀਤਾਂ ਨਾਲ ਪੰਜਾਬੀ ਸੱਭਿਆਚਾਰਕ ਪੇਸਕਾਰੀ ਰਾਹੀਂ ਪ੍ਰੋਗਰਾਮ ਨੂੰ ਚਾਰ ਚੰਨ ਲਗਾਏ ਅਤੇ ਗਿਆਰਵੀਂ ਜਮਾਤ ਦੇ ਭੰਗੜਾ ਪ੍ਰਦਰਸਨ ਨੇ ਸਭ ਦਾ ਦਿਲ ਮੋਹ ਲਿਆ। ਸਕੂਲ ਦੇ ਪਿ੍ਰੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਨੇ ਆਪਣੇ ਭਾਸਨ ਰਾਹੀਂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਸਕੂਲ ਦੇ ਟੀਚੇ ਨੂੰ ਨਾਲ ਲੈ ਕੇ ਸੰਸਾਰ ਭਰ ਵਿਚ ਆਪਣੀ ਪਛਾਣ ਬਣਾਉਣ ਲਈ ਉਤਸਾਹਿਤ ਕੀਤਾ। ਉਨ੍ਹਾਂ ਨੇ ਹਰਸੀਰਤ ਕੌਰ ਸੰਧੂ ਅਤੇ ਜਸਕਰਨਜੀਤ ਸਿੰਘ ਨੂੰ ਮਿਸ ਅਤੇ ਮਿਸਟਰ ਬੁੱਢਾ ਦਲ ਦੇ ਖਿਤਾਬ ਨਾਲ ਨਿਵਾਜਿਆ ਗਿਆ। ਪ੍ਰੋਗਰਾਮ ਦੇ ਅੰਤ ਵਿਚ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ। “ਫੇਅਰ ਦ ਵੈਲ“ ਬਹੁਤ ਹੀ ਰੌਚਕ, ਉਤਸਾਹ ਭਰੀ ਅਤੇ ਪੁਰਾਣੀਆਂ ਯਾਦਾਂ ਨਾਲ ਲਬਰੇਜ ਸੀ।

