ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਡੀਮਡ ਟੂ ਯੂਨੀਵਰਸਿਟੀ ਵਿਚ ਅੰਤਰਰਾਸ਼ਟਰੀ ਕਾਨਫਰੰਸ ‘ਚ ਸ਼ਿਰਕਤ

ਪਟਿਆਲਾ (ਰਮਨਦੀਪ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਬਾਇਓਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਨੇ ਮਹਾਰਿਸ਼ੀ ਮਾਰਕੰਡੇਸ਼ਵਰ ਡੀਮਡ ਟੂ ਬੀ ਯੂਨੀਵਰਸਿਟੀ ਮੁਲਾਣਾ, ਅੰਬਾਲਾ ਦੇ ਸਹਿਯੋਗ ਨਾਲ ਇੰਟਰਨੈਸ਼ਨਲ ਐਸੋਸੀਏਸ਼ਨ ਆਫ਼ ਜ਼ੂਓਲੋਜਿਸਟਸ, ਸਿੱਧੀ ਅਰਥ ਗਰੁੱਪ ਆਫ਼ ਐਜੂਕੇਸ਼ਨ ਦੁਆਰਾ ਆਯੋਜਿਤ ਲਾਈਫ ਸਾਇੰਸ ਅਤੇ ਬਾਇਓਟੈਕਨਾਲੋਜੀ ਵਿੱਚ ਤਾਜ਼ਾ ਰੁਝਾਨਾਂ ਬਾਰੇ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਭਾਗ ਲਿਆ। ਇਸ ਸਮਾਗਮ ਵਿੱਚ ਦੇਸ਼ ਦੇ ਲਗਭਗ 65 ਵੱਖ-ਵੱਖ ਸੰਸਥਾਵਾਂ ਅਤੇ 190 ਵਿਗਿਆਨੀਆਂ ਨੇ ਭਾਗ ਲਿਆ। ਇਨ੍ਹਾਂ 190 ਵਿਗਿਆਨੀਆਂ ਵਿੱਚ ਖ਼ਾਲਸਾ ਕਾਲਜ ਪਟਿਆਲਾ ਦੇ ਬਾਇਓਟੈਕਨਾਲੋਜੀ ਵਿਭਾਗ ਦੇ 13 ਵਿਦਿਆਰਥੀਆਂ ਸਾਮਲ ਸਨ। ਇਸ ਮੌਕੇ ਉਨ੍ਹਾਂ ਨੇ ਪੇਸ਼ਕਾਰੀ ਲਈ ਆਪਣੇ ਵਿਸ਼ੇ ਦੇ ਐਬਸਟਰੈਕਟ ਵੀ ਪੇਸ਼ ਕੀਤੇ ਜੋ ਕਾਨਫਰੰਸ ਦੀ ਕਾਰਵਾਈ ਦੀ ਐਬਸਟਰੈਕਟ ਬੁੱਕ ਵਿੱਚ ਪ੍ਰਕਾਸ਼ਿਤ ਕੀਤੇ ਗਏ ਸਨ।

ਇਸ ਦੌਰਾਨ ਵਿਭਾਗ ਦੇ ਫੈਕਲਟੀ ਮੈਂਬਰਾਂ ਨੇ ਤਿਆਰੀ ਅਤੇ ਪੇਸ਼ਕਾਰੀ ਵਿੱਚ ਵਿਦਿਆਰਥੀਆਂ ਦੀ ਸਹਾਇਤਾ ਕੀਤੀ ਸੀ। ਇਸ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਭਾਗ ਲੈ ਕੇ, ਵਿਦਿਆਰਥੀਆਂ ਨੂੰ ਵਿਸ਼ਵ ਭਰ ਦੀਆਂ ਸਿੱਖਿਆ ਦੇ ਖੇਤਰ ਦੀਆਂ ਪ੍ਰਸਿੱਧ ਹਸਤੀਆਂ ਨਾਲ ਗੱਲਬਾਤ ਕਰਨ ਦਾ ਮੌਕਾ ਵੀ ਪ੍ਰਾਪਤ ਕੀਤਾ। ਪ੍ਰਤੀਯੋਗੀਆਂ ਵਿੱਚੋਂ ਸੁਸ਼ਮਜੋਤ ਕੌਰ, ਬੀ.ਐਸ.ਸੀ. ਆਨਰਜ਼ ਭਾਗ ਪਹਿਲਾ ਬਾਇਓਟੈਕਨਾਲੋਜੀ ਨੇ ਦੂਜਾ ਸਥਾਨ ਅਤੇ ਈ-ਪੋਸਟਰ ਪੇਸ਼ਕਾਰੀ ਵਿੱਚ ਚਾਂਦੀ ਦਾ ਤਗਮਾ ਵੀ ਹਾਸਿਲ ਕੀਤਾ। ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਇਸ ਸਮਾਗਮ ਵਿੱਚ ਭਾਗ ਲੈਣ ਲਈ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਜੋਸ਼ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਪ੍ਰਕਾਰ ਦੀਆਂ ਗਤੀਵਿਧੀਆਂ ਵਿਗਿਆਨਕ ਸੰਕਲਪਾਂ ਦੀ ਸਮਝ ਵਿੱਚ ਵਾਧਾ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਅਜਿਹੀਆਂ ਗਤੀਵਿਧੀਆਂ ਸਾਡੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੇ ਬਣਾਉਂਦੀਆਂ ਹਨ।

Leave a Reply

Your email address will not be published. Required fields are marked *