ਪਟਿਆਲਾ

ਗਣਤੰਤਰ ਦਿਵਸ-2023 ਦੀਆਂ ਤਿਆਰੀਆਂ ਸਬੰਧੀਂ ਏ.ਡੀ.ਸੀ. ਵਲੋਂ ਮੀਟਿੰਗ

ਪਟਿਆਲਾ, 22 ਦਸਬੰਰ : (ਰਮਨਦੀਪ/ਮਧੂਸਾਰ ਬਿਊਰੋ) ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਦੇਸ਼ ਦੇ ਗਣਤੰਤਰ ਦਿਵਸ ਮੌਕੇ 26 ਜਨਵਰੀ 2023 ਨੂੰ ਸਥਾਨਕ ਪੋਲੋ ਗਰਾਊਂਡ (ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ) ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਕਰਵਾਏ ਜਾਣ ਵਾਲੇ ਇਸ ਸਮਾਗਮ ਲਈ ਵੱਖ-ਵੱਖ ਕਾਰਜਾਂ ਲਈ ਜਿਹੜੇ ਵਿਭਾਗੀ ਅਧਿਕਾਰੀਆਂ ਨੂੰ ਜਿੰਮੇਵਾਰੀਆਂ ਦਿੱਤੀਆਂ ਗਈਆਂ ਹਨ, ਉਹ ਇਸ ਸਮਾਗਮ ਦੀਆਂ ਤਿਆਰੀਆਂ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਨੇਪਰੇ ਚੜ੍ਹਾਉਣ।

ਇਸ ਤੋਂ ਬਿਨ੍ਹਾਂ ਕੀਤੇ ਜਾਣ ਵਾਲੇ ਸਾਰੇ ਕਾਰਜ ਸਮੇਂ ਸਿਰ ਪੂਰੇ ਕਰ ਲਏ ਜਾਣ ਤਾਂ ਕਿ ਇਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਇਆ ਜਾ ਸਕੇ। ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਨੇ ਹਦਾਇਤ ਕੀਤੀ ਕਿ ਇਹ ਇੱਕ ਅਹਿਮ ਸਮਾਗਮ ਹੈ, ਇਸ ਲਈ ਇਸ ਦੇ ਪ੍ਰਬੰਧਾਂ ‘ਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਕਰਨੀ ਯਕੀਨੀ ਬਣਾਉਣਗੇ। ਮੀਟਿੰਗ ਦੌਰਾਨ ਐਸ.ਪੀ. ਹਰਬੰਤ ਕੌਰ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਸੰਯੁਕਤ ਕਮਿਸ਼ਨਰ ਨਗਰ ਨਿਗਮ ਜੀਵਨ ਜੋਤ ਕੌਰ, ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ, ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ ਤੇ ਡੀ.ਐਸ.ਪੀ. ਸੰਜੀਵ ਸਾਗਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *