ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਅਤੇ ਅਦੁੱਤੀ ਨਾਮ ਸਿਮਰਨ ਤੇ ਕੀਰਤਨ ਸਮਾਗਮ
ਪਟਿਆਲਾ, 23 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦੇ ਸਾਹਿਬ ਅਜੀਤ ਸਿੰਘ ਜੀ, ਸਾਹਿਬ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਸਥਾਨਕ ਚੜ੍ਹਦੀਕਲਾ ਅਦਾਰਾ ਅਤੇ ਸ੍ਰੀ ਗੁਰੂ ਹਰਿ ਿਸ਼ਨ ਪਬਲਿਕ ਸਕੂਲਜ਼ ਅਤੇ ਨਿਊ ਦਿੱਲੀ ਪਬਲਿਕ ਸਕੂਲ ਵੱਲੋਂ ਅੱਜ ਸਵੇਰੇ ਤੜਕਸਾਰ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਇਸ ਦੌਰਾਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਵਿੱਚ ਉਕਤ ਸਕੂਲਾਂ ਦੇ ਬੱਚਿਆਂ ਅਤੇ ਸਟਾਫ ਸਮੇਤ ਸਥਾਨਕ ਲੋਕਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਗੁਰਬਾਣੀ ਨਾਮ ਸਿਮਰਨ ਦਾ ਜਾਪ ਕੀਤਾ ਗਿਆ। ਨਗਰ ਕੀਰਤਨ ਦੌਰਾਨ ਬੱਚਿਆਂ ਵੱਲੋਂ ਗਤਕਾ ਦੇ ਜੌਹਰ ਦਿਖਾਏ ਗਏ ਅਤੇ ਚੜ੍ਹਦੀਕਲਾ ਅਦਾਰੇ ਦੇ ਚੇਅਰਮੈਨ ਸ. ਜਗਜੀਤ ਸਿੰਘ ਦਰਦੀ, ਡਾਇਰੈਕਟਰ ਜਸਵਿੰਦਰ ਕੌਰ ਦਰਦੀ ਅਤੇ ਪਿ੍ਰੰਸੀਪਲ ਡਾ. ਕੰਵਲਜੀਤ ਕੌਰ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਇਸ ਨਗਰ ਕੀਰਤਨ ਵਿੱਚ ਜੰਮੂ ਕਸ਼ਮੀਰ ਤੋਂ ਜਥਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਇਆ। ਇਸ ਜਥੇ ਵੱਲੋਂ ਗੁਰੂ ਨਾਮ ਸਿਮਰਨ ਰਾਹੀਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ।
ਨਗਰ ਕੀਰਤਨ ਦੀ ਸਮਾਪਤੀ ਉਪਰੰਤ ਅਦੁੱਤੀ ਨਾਮ ਸਿਮਰਨ ਅਤੇ ਕੀਰਤਨ ਸਮਾਗਮ ਆਯੋਜਿਤ ਕੀਤਾ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਗੁਰ ਸ਼ਬਦ ਪ੍ਰਚਾਰ ਸਭਾ ਜੰਮੂ-ਕਸ਼ਮੀਰ ਦੇ ਮੁੱਖ ਸੇਵਾਦਾਰ ਭਾਈ ਸਾਹਿਬ ਭਾਈ ਭੁਪਿੰਦਰ ਸਿੰਘ ਜੀ, ਗੁਰਸਿੱਖ ਇਸਤਰੀ ਸਤਿਸੰਗ ਸਭਾ ਸੁਹਾਣਾ ਬ੍ਰਾਂਚ ਜੰਮੂ-ਕਸ਼ਮੀਰ ਵੱਲੋਂ ਬੀਬੀ ਨਰਿੰਦਰ ਕੌਰ ਦੇ ਜਥੇ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਜਥੇ ਵੱਲੋਂ ਸਮਾਗਮ ਦੌਰਾਨ ਨਾਮ ਸਿਮਰਨ ਰਾਹੀਂ ਸਮੁੱਚੀ ਸੰਗਤ ਦਾ ਮਨ ਮੋਹਿਆ। ਇਸ ਦੌਰਾਨ ਸ੍ਰੀ ਗੁਰੂ ਹਰਿ ਿਸ਼ਨ ਸਕੂਲਜ਼ ਅਤੇ ਨਿਊ ਦਿੱਲੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਮਾਤਾ ਗੁਜਰ ਕੌਰ ਜੀ, ਛੋਟੇ ਸਾਹਿਬਜ਼ਾਦਿਆਂ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਹਾਦਤ ਸਬੰਧੀ ਕਵਿਤਾਵਾਂ ਅਤੇ ਸ਼ਬਦ ਗਾਇਨ ਕੀਤਾ। ਇਸ ਦੌਰਾਨ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਸਾਬਕਾ ਹੈੱਡਗ੍ਰੰਥੀ ਭਾਈ ਸੁਖਦੇਵ ਸਿੰਘ ਜੀ, ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਸ੍ਰ. ਜਗਜੀਤ ਸਿੰਘ ਦਰਦੀ, ਭਾਈ ਸਾਹਿਬ ਭਾਈ ਭੁਪਿੰਦਰ ਸਿੰਘ ਜੀ, ਭਾਈ ਜਗਮੋਨ ਸਿੰਘ ਖਾਲਸਾ, ਚਰਨਜੀਤ ਸਿੰਘ ਗਰੋਵਰ, ਗੁਰਜੋਤ ਕੌਰ, ਤਰਲੋਚਨ ਸਿੰਘ, ਗੁਰਚਰਨ ਸਿੰਘ, ਰਾਜਵੰਤ ਸਿੰਘ, ਜਸਲੀਨ ਕੌਰ, ਨਰਿੰਦਰ ਕੌਰ, ਹਰਕਿਰਨ ਕੌਰ, ਤੇਜਿੰਦਰ ਕੌਰ ਅਤੇ ਜਥੇ ਨਾਲ ਆਏ ਹੋਏ ਵੱਡੇ ਗਿਣਤੀ ’ਚ ਸੰਗਤਾਂ ਨੇ ਗੁਰੂ ਸਿਮਰਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

