ਪਟਿਆਲਾ

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਕੂਲ ‘ਚ ਵਿਸ਼ੇਸ਼ ‘ਸਫ਼ਰ-ਏ-ਸ਼ਹਾਦਤ ਸਭਾ’ ਦਾ ਆਯੋਜਨ:

ਪਟਿਆਲਾ (ਰਮਨਦੀਪ/ਮਧੂਸਾਰ ਬਿਊਰੋ) ਸਕੂਲ ਸਿੱਖਿਆ ਵਿਭਾਗ,ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਪਿ੍ੰਸੀਪਲ ਸ੍ਰੀ ਸੁਖਵਿੰਦਰ ਕੁਮਾਰ ਜੀ ਦੀ ਅਗਵਾਈ ਵਿੱਚ ਅਤੇ ਗਿਆਨ ਜਯੋਤੀ ਐਜੂਕੇਸ਼ਨਲ ਸੁਸਾਇਟੀ ਪਟਿਆਲਾ ਦੇ ਸਹਿਯੋਗ ਨਾਲ ਸਾਹਿਬ-ਏ-ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤਾਂ ਨੂੰ ਸਿਜਦੇ ਕਰਨ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਿਊ ਪਾਵਰ ਹਾਊਸ ਕਲੋਨੀ ਪਟਿਆਲਾ ਵਿਖੇ ਵਿਸ਼ੇਸ਼ ਅਕੀਦਤ ਸਭਾ ਦਾ ਆਯੋਜਨ ਕੀਤਾ ਗਿਆ। ਸਵੇਰ ਦੀ ਸਭਾ ਵਿੱਚ ਬੱਚਿਆਂ ਨੂੰ ਸਾਹਿਬਜ਼ਾਦਿਆਂ ਅਤੇ ਸਿੱਖ ਇਤਿਹਾਸ ਵਿੱਚ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨਾਲ ਜਾਣੂ ਕਰਵਾਇਆ ਗਿਆ। ਸਾਹਿਬਜ਼ਾਦਿਆਂ ਨੂੰ ਸਮਰਪਿਤ ਕਵਿਤਾ, ਸ਼ਬਦ, ਭਾਸ਼ਣ, ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ। ਵੱਖ ਵੱਖ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।ਇਸ ਮੌਕੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ੍ਰੀ ਮਤੀ ਰਾਜਦੀਪ ਕੌਰ, ਲੈਕਚਰਾਰ ਬਾਇਓਲੋਜੀ ਵੱਲੋਂ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ,ਫਲਸਫੇ ਤੇ ਸਿੱਖੀ ਸਿਧਾਂਤਾਂ’ਤੇ ਵਿਚਾਰ ਪੇਸ਼ ਕੀਤੇ ਗਏ | ਬੱਚਿਆਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮਾਜ ਵਿੱਚ ਬਰਾਬਰਤਾ ਦੇ ਸਿਧਾਂਤ ਅਤੇ ਲੋਕਤੰਤਰੀ ਪ੍ਣਾਲੀ ਦੀ ਨੀਂਹ ਰੱਖਦਿਆਂ ਖਾਲਸਾ ਪੰਥ ਦੀ ਸਿਰਜਣਾ ਕੀਤੀ,

ਉਨ੍ਹਾਂ ਦੇ ਪਰਿਵਾਰ ਨੇ ਮਾਨਵਤਾ ਦੀ ਰੱਖਿਆ ਲਈ ਵਹਿਸ਼ੀ ਜ਼ੁਲਮ ਦਾ ਸਾਹਮਣਾ ਕਰਦੇ ਹੋਏ ਕੁਰਬਾਨੀਆਂ ਦਿੱਤੀਆਂ।ਸ੍ਰੀ ਮਤੀ ਪਰਮਜੀਤ ਕੌਰ, ਲੈਕਚਰਾਰ ਹਿਸਟਰੀ ਨੇ ਵਿਦਿਆਰਥੀਆਂ ਨੂੰ ਜਾਣੂ ਕਰਾਇਆ ਕਿ ਕਿਸ ਤਰ੍ਹਾਂ ਵੱਡੇ ਸਾਹਿਬਜ਼ਾਦਿਆਂ ਨੇ ਚਮਕੌਰ ਸਾਹਿਬ ਵਿੱਚ ਲੜਦਿਆਂ ਵੀਰਗਤੀ ਪ੍ਰਾਪਤ ਕੀਤੀ ਅਤੇ ਛੋਟੇ ਸਾਹਿਬਜ਼ਾਦਿਆਂ ਨੇ ਧਰਮ ਦੀ ਰੱਖਿਆ ਲਈ ਸਰਹਿੰਦ ਦੀ ਦੀਵਾਰ ਵਿੱਚ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਬੱਚਿਆਂ ਨੂੰ ਸਾਹਿਬਜ਼ਾਦਿਆਂ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਗਿਆਨ ਜਯੋਤੀ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਵੀ ਬੱਚਿਆਂ ਨੂੰ ਮਹਾਨ ਸ਼ਹੀਦਾਂ ਦੇ ਵਾਰਿਸ ਬਣਨ ਅਤੇ ਉਨ੍ਹਾਂ ਦੀ ਸ਼ਹਾਦਤ ਤੋਂ ਸੇਧ ਲੈ ਕੇ ਬੱਚਿਆਂ ਦੇ ਗੁਣਾਂ ਅਤੇ ਫਰਜ਼ਾਂ ਨੂੰ ਗ੍ਰਹਿਣ ਕਰਨ ਦੀ ਅਪੀਲ ਕੀਤੀ। ਉਪਰੰਤ ਗੁਰੂ ਕਾ ਅਤੁੱਟ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀਆਂ ਜਬਰ ਜੁਲਮ ਦੇ ਖਿਲਾਫ ਸਾਹਿਬਜ਼ਾਦਿਆ ਵਲੋ ਦਿੱਤੀ ਸ਼ਹਾਦਤ ਦੀ ਸੰਸਾਰ ਵਿੱਚ ਕਿਧਰੇ ਵੀ ਮਸਾਲ ਨਹੀ ਮਿਲਦੀ ।ਅੱਜ ਦੀ ਨੌਜਵਾਨ ਪੀੜੀ ਨੂੰ ਆਪਣੇ ਇਤਿਹਾਸ ਦੀ ਜਾਣਕਾਰੀ ਦੇਣਾ ਸਾਡਾ ਫਰਜ ਬਣਦਾ।ਇਹ ਕਿਹਾ ਉਪਕਾਰ ਸਿੰਘ ਨੇ ਇਹਨਾ ਨਾਲ ਚਰਨਪਾਲ ਸਿੰਘ, ਗਾਰਜਾਬ ਸਿੰਘ, ਅੰਗਰੇਜ ਸਿੰਘ ਵਿਰਕ, ਰਾਜੂ ਸਾਹਨੀ ਸੀਨੀਅਰ ਮੈਬਰ ਆਮ ਆਦਮੀ ਪਾਰਟੀ ਬਲਵਿੰਦਰ ਸਿੰਘ ਬੋਬੀ ਜਸਪ੍ਰੀਤ ਸਿੰਘ ਸੁਰੇਂਦਰ ਆਹਲੂਵਾਲੀਆ, ਕਾਕਾ ਰਾਮ ਵਰਮਾ,ਨੇ। ਵੀ ਇਤਿਹਾਸ ਦੀ ਜਾਣਕਾਰੀ ਦਿਤੀ।ਪਹਿਲੇ ਨੰਬਰ ਤੇ ਗੁਰੂ ਨਾਨਕ ਫਾਊਡੇਸ਼ਨ ਸਕੂਲ ਦੂਜੇ ਤੇ ਵੀਰ ਹਕੀਕਤ ਰਾਇ ਸਕੂਲ, ਤੀਜੇ ਤੇ ਸਸਸਸਸ ਨਿਊ ਪਾਵਰ ਹਾਊਸ ਕਾਲੋਨੀ ਰਹੇ ਇਹਨਾ ਨੂੰ ਸੁਸਾਇਟੀ ਵਲੋ ਇਨਾਮ ਵੀ ਦਿਤੇ ਗਏ

Leave a Reply

Your email address will not be published. Required fields are marked *