ਪੰਜਾਬਪਟਿਆਲਾ

ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਦਾ ਮਹੱਲਾ ਅੱਜ ਨਿਕਲੇਗਾ: ਸਕੱਤਰ ਬੁੱਢਾ ਦਲ

ਫਤਹਿਗੜ੍ਹ ਸਾਹਿਬ 28 ਦਸੰਬਰ (ਮਧੂਸਾਰ ਬਿਊਰੋ) ਸਰਬੰਸਦਾਨੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਤੇ ਲਾਮਿਸਾਲ ਸ਼ਹੀਦੀ ਨੂੰ ਸਮਰਪਿਤ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਵਲੋਂ ਮਹੱਲਾ 29 ਦਸੰਬਰ ਨੂੰ ਕੱਢਿਆ ਜਾਵੇਗਾ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਗੁਰੂ ਸਾਹਿਬ ਵਲੋਂ ਬਖਸ਼ਿਸ਼ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14 ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਨਿਹੰਗ ਸਿੰਘਾਂ ਦੀ ਅਗਵਾਈ ਵਿੱਚ ਗੁਰਦੁਆਰਾ ਬਿਬਾਨਗੜ੍ਹ ਤੋਂ ਮਹੱਲਾ ਚੜੇਗਾ,

ਜਿਸ ਵਿੱਚ ਵੱਖ-ਵੱਖ ਨਿਹੰਗ ਸਿੰਘ ਦੇ ਮੁਖੀ ਸਾਹਿਬਾਨ, ਆਪੋ ਆਪਣੇ ਦਲਾਂ ਸਮੇਤ ਸਮੂਲੀਅਤ ਕਰਨਗੇ। ਇਸ ਮਹੱਲੇ ਵਿੱਚ ਹਾਥੀ, ਊਠ, ਘੋੜੇ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਇਹ ਮਹੱਲਾ ਗੁ: ਬਿਬਾਨਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਤੋਂ ਅਰੰਭ ਹੋ ਕੇ ਗ. ਫਤਹਿਗੜ੍ਹ ਸਾਹਿਬ, ਠੰਡਾ ਬੁਰਜ, ਮਾਤਾ ਗੁਜਰੀ ਜੀ ਕਾਲਜ, ਨਿਸ਼ਾਨ ਕਿਲ੍ਹਾ ਥੇਹ ਬਾਬਾ ਬੰਦਾ ਸਿੰਘ ਬਹਾਦਰ, ਗੁ. ਪਾਤਸ਼ਾਹੀ ਛੇਵੀਂ, ਗੁ. ਸ਼ਹੀਦ ਸਿੰਘਾਂ ਅਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਇੰਜਿਨਰਿੰਗ ਕਾਲਜ ਦੇ ਖੁਲੇ ਮੈਦਾਨ ਵਿੱਚ ਖੇਡਿਆ ਜਾਵੇਗਾ।

Leave a Reply

Your email address will not be published. Required fields are marked *