ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਫਤਹਿਗੜ੍ਹ ਸਾਹਿਬ ਵੱਲੋਂ ਸ਼ਹੀਦੀ ਸਭਾ ਤੇ ਲੰਗਰ ਦਾ ਆਯੋਜਨ
ਫਤਹਿਗੜ੍ਹ ਸਾਹਿਬ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਫਤਹਿਗੜ੍ਹ ਸਾਹਿਬ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਜੀ, ਧੰਨ ਧੰਨ ਬਾਬਾ ਫਤਹਿ ਸਿੰਘ ਜੀ, ਧੰਨ ਧੰਨ ਮਾਤਾ ਗੁਜ਼ਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲੰਗਰ ਦਾ ਆਯੋਜਨ ਕਾਲਜ ਦੇ ਮੇਨ ਗੇਟ ਤੇ ਕੀਤਾ ਗਿਆl ਹਰ ਸਾਲ ਦੇ ਤਰਾਂ ਇਸ ਵਾਰ ਵੀ ਸਟਾਫ ਅਤੇ ਵਿਦਿਆਰਥੀਆਂ ਨੇ ਅਰਦਾਸ ਕਰ ਕੇ ਆਈਆਂ ਹੋਈਆਂ ਸੰਗਤਾਂ ਨੂੰ ਲੰਗਰ ਵਰਤਾਏl
ਇਸ ਮੌਕੇ ਤੇ ਪੁਜੇ ਕਾਲਜ ਮੈਨਜਮੈਂਟ ਦੇ ਟਰੱਸਟ ਮੈਂਬਰ ਸ ਜਗਦੀਪ ਸਿੰਘ ਚੀਮਾ ਅਤੇ ਸ ਅਵਤਾਰ ਸਿੰਘ ਰਿਆ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਦੀ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਅਤੇ ਮਹਾਨ ਸ਼ਹਾਦਤਾਂ ਤੋਂ ਸਿਖਿਆ ਲੈਣ ਲਈ ਪ੍ਰੇਰਿਤ ਕੀਤਾl ਇਸ ਮੌਕੇ ਤੇ ਕਾਲਜ ਪ੍ਰਿੰਸੀਪਲ ਡਾ ਲਖਵੀਰ ਸਿੰਘ ਨੇ ਕਿਹਾ ਕੇ ਸਾਨੂੰ ਆਪਣੀ ਨਵੀਂ ਪੀੜੀ ਨੂੰ ਏਨਾ ਮਹਾਨ ਸ਼ਹੀਦੀਆਂ ਬਾਰੇ ਜਾਣਕਾਰੀ ਦੇਣੀ ਬਹੁਤ ਜਰੂਰੀ ਹੈ ਤਾਂ ਜੋ ਉਹ ਆਪਣੇ ਵਿਰਸੇ ਨਾਲ ਜੁੜੇ ਰਹਿਣ ਅਤੇ ਸਮਾਜ ਵਿਚ ਆਪਣਾ ਯੋਗਦਾਨ ਪਾ ਸਕਣl ਉਹਨਾਂ ਕਿਹਾ ਕੇ ਇਸ ਤੋਂ ਪਹਿਲਾਂ 23/12/੨੦੨੨ ਨੂੰ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ “ਗੁਰਮਤਿ ਚੇਤਨਾ” ਮਾਰਚ ਦਾ ਆਯੋਜਨ ਕੀਤਾ ਗਿਆ ਸੀ, ਜੋ ਕਿ ਕਾਲਜ ਕੈਂਪਸ ਤੌਂ ਸ਼ੁਰੂ ਹੋ ਕੇ ਗੁਰਦਵਾਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੁੰਦਾ ਹੋਇਆ ਗੁਰਦਵਾਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਮਾਪਤ ਹੋਇਆ ਸੀ ।

