ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਗੁਰਦੁਆਰਾ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੈਬਨਿਟ ਮੰਤਰੀ ਅਤੇ ਹਲਕਾ ਦੱਖਣੀ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਗੁਰਦਵਾਰਾ ਪੋਠੋਹਾਰ ਸਿੰਘ ਸਭਾ ਕੋਟ ਮਿਤ ਸਿੰਘ ਤਰਨ ਤਾਰਨ ਰੋਡ ਵਿਖੇ ਹੋਏ ਨਤਮਸਤਕ, ਇਸ ਮੌਕੇ ਐਡਵੋਕੇਟ ਪਰਮਿੰਦਰ ਸਿੰਘ, ਨਵਦੀਪ ਸਿੰਘ ਭੋਲਾ, ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਅਮਨਦੀਪ ਸਿੰਘ, ਜਤਿੰਦਰ ਸਿੰਘ, ਜਸਪਾਲ ਸਿੰਘ, ਜਗਜੀਤ ਸਿੰਘ ਅਤੇ ਸਮੂਹ ਮੈਂਬਰਾਂ ਵੱਲੋਂ ਪੰਜਾਬ ਕੈਬਨਿਟ ਮੰਤਰੀ ਅਤੇ ਹਲਕਾ ਦੱਖਣੀ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ । ਇਸ ਮੌਕੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਦੇ ਪੀ ਏ ਮਨਿੰਦਰਪਾਲ ਸਿੰਘ ਅਤੇ ਨਵਨੀਤ ਸ਼ਰਮਾ ਹਾਜ਼ਰ ਸਨ ।

