ਪੰਜਾਬ ‘ਚ ਲੁੱਟਾ ਖੋਹਾ ਤੇ ਖੂਨ ਖਰਾਬੇ ਵਾਲੀਆਂ ਵਾਪਰ ਰਹੀਆਂ ਘਟਨਾਵਾਂ ਲਈ ‘ਆਪ’ ਸਰਕਾਰ ਜ਼ਿੰਮੇਵਾਰ :— ਰਾਜੂ ਖੰਨਾ।
ਮੰਡੀਗੌਬਿੰਦਗੜ ,3 ਜਨਵਰੀ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸੀਨੀਅਰ ਅਕਾਲੀ ਆਗੂ ਕੌਂਸਲ ਮਿਸ਼ਰਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇ ਸਿਆਸੀ ਹਮਲਾ ਕਰਦਿਆ ਆਖਿਆ ਕਿ ਲੋਕਾਂ ਦੀ ਸੁਰੱਖਿਆ ਦੇ ਮਾਮਲੇ ‘ਚ ਪੰਜਾਬ ਦੀ ਮਾਨ ਸਰਕਾਰ ਬੁਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ ਤੇ ਹਰ ਰੋਜ਼ ਵਾਪਰ ਰਹੀਆਂ ਲੁੱਟਾ ਖੋਹਾ ਤੇ ਚੱਲ ਰਹੀਆਂ ਗੋਲੀਆਂ ਸਰਕਾਰ ਦੀ ਨਾਕਾਮੀ ਦਾ ਸਬੂਤ ਹਨ। ਰਾਜੂ ਖੰਨਾ ਨੇ ਅੱਗੇ ਕਿਹਾ ਕਿ ਜਾਨਲੇਵਾ ਘਟਨਾਵਾਂ ‘ਚ ਲੋਕਾਂ ਦੇ ਮਰਦੇ ਪੁੱਤਰਾਂ ਦੀ ਮੌਤ ਲਈ ‘ਆਪ’ ਸਰਕਾਰ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ।ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ‘ਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੇ ਕਾਰਜਭਾਰ ਸੰਭਾਲਿਆ ਹੈ, ਉਦੋਂ ਤੋਂ ਹੀ ਪੰਜਾਬ ‘ਚ ਗੈਂਗਸਟਰਾਂ ਵੱਲੋਂਦਹਿਸਤ ਅਤੇ ਆਤੰਕ ਦਾ ਨੰਗਾ ਨਾਚ ਕਰਦਿਆ, ਨਾਮਵਰ ਹਸਤੀਆਂ ਕਬੱਡੀ ਖਿਡਾਰੀ ਸੰਦੀਪ ਅੰਬੀਆ,ਨਾਮਵਰ ਕਲਾਕਾਰ ਸਿੱਧੂ ਮੂਸੇ ਵਾਲਾ, ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਜਾ ਚੁੱਕਾ ਹੈ। ਜਿਹਨਾਂ ਦਾ ਇਨਸਾਨ ਅਜ਼ੇ ਤੱਕ ਉਹਨਾਂ ਦੇ ਪਰਿਵਾਰਾ ਨੂੰ ਨਹੀ ਮਿਲ ਸਕੀਆ।ਰਾਜੂ ਖੰਨਾ ਨੇ ਆਖਿਆ ਕਿ ਪੰਜਾਬ ਦੀ ਮਾਨ ਸਰਕਾਰ ਦੇ ਰਾਜ ‘ਚ ਵਿਗੜੇ ਮਾਹੌਲ ਕਾਰਨ ਗੈਂਗਸਟਰਾਂ ਦੇ ਹੌਸਲੇ ਬੁਲੰਦ ਹਨ
ਉਨ੍ਹਾਂ ਵੱਲੋਂ ਲਗਾਤਾਰ ਪੰਜਾਬ ‘ਚ ਖੂਨ ਦੀ ਹੋਲੀ ਖੇਡੀ ਜਾ ਰਹੀ ਹੈ ਤੇ ਪੰਜਾਬ ਦੀ ਜਨਤਾ ਦੇ ਮਨ ‘ਚ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜੋ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਪ੍ਰਸ਼ਨ ਚਿੰਨ੍ਹ ਲਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਲਗਾਤਾਰ ਕਤਲ, ਖੂਨ ਖਰਾਬੇ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ ਤੇ ਮਾਨ ਸਰਕਾਰ ਚੁੱਪਚਾਪ ਤਮਾਸ਼ਾ ਵੇਖ ਰਹੀ ਹੈ। ਉਹਨਾਂ ਆਖਿਆ ਕਿ ਜੇਕਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਤੇ ਲੋਕ ਗਾਇਕ ਸਿੱਧੂ ਮੂਸੇਵਾਲਾ ਦੀ ਸਰੇਆਮ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲੇ ਹਤਿਆਰਿਆਂ ਨੂੰ ਮਾਨ ਸਰਕਾਰ ਨੇ ਨੈਤਿਕ ਜ਼ਿੰਮੇਵਾਰੀ ਨਿਭਾਉਂਦੀਆਂ ਸਖ਼ਤ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਅੱਜ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੁੰਦਾ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਢਿੱਲੀ ਕਾਰਗੁਜਾਰੀ ਦਾ ਲਾਹਾ ਲੈ ਕੇ ਸਮਾਜ ਵਿਰੋਧੀ ਅਨਸਰ ਬੇਕਸੂਰ ਨੌਜਵਾਨਾਂ ਦੀ ਮੌਤ ਨੂੰ ਅੰਜਾਮ ਦੇ ਰਹੇ ਹਨ ਜਿਸ ਕਰਕੇ ਪੰਜਾਬ ‘ਚ ਸੁਰੱਖਿਆ ਦੇ ਮਾਮਲੇ ‘ਚ ਲੋਕਾਂ ਦੇ ਮਨਾਂ ‘ਚ ਡਰ ਅਤੇ ਦਹਿਸਤ ਦਾ ਮਹੌਲ ਬਣਿਆ ਹੋਇਆ ਹੈ। ਇਸ ਮੌਕੇ ਤੇ ਉਹਨਾਂ ਨਾਲ ਜਥੇਦਾਰ ਜਰਨੈਲ ਸਿੰਘ ਮਾਜਰੀ, ਯੂਥ ਆਗੂ ਰਿਸ਼ੀ ਮਿਸ਼ਰਾ ਤੇ ਧਰਮਪਾਲ ਭੜੀ ਪੀ ਏ ਰਾਜੂ ਖੰਨਾ ਮੌਜੂਦ ਸਨ।

