ਪਟਿਆਲਾ

ਸੁਰਜੀਤ ਸਿੰਘ ਰੱਖੜਾ ਨੇ ਜਥੇਦਾਰ ਕਰਤਾਰਪੁਰ ਨਾਲ ਕੀਤਾ ਦੁੱਖ ਦਾ ਇਜ਼ਹਾਰ

ਪਟਿਆਲਾ 6 ਜਨਵਰੀ (ਰਮਨਦੀਪ/ਮਧੂਸਾਰ ਬਿਊਰੋ) ਸਾਬਕਾ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਰੱਖੜਾ ਨੇ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨਾਲ ਉਨ੍ਹਾਂ ਦੇ ਗ੍ਰਹਿ ਪੁੱਜ ਕੇ ਮਾਤਾ ਅਜੀਤ ਕੌਰ ਦੇ ਸਦੀਵੀ ਵਿਛੋੜੇ ’ਤੇ ਦੁੱਖ ਦਾ ਇਜ਼ਹਾਰ ਕੀਤਾ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਸ. ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਮਾਤਾ ਅਜੀਤ ਕੌਰ ਦੇ ਸਦੀਵੀ ਵਿਛੋੜੇ ਨਾਲ ਜਿਥੇ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਉਥੇ ਹੀ ਪਰਿਵਾਰਕ ਲਈ ਇਹ ਵਿਛੋੜਾ ਅਸਹਿ ਹੈ। ਸ. ਰੱਖੜਾ ਨੇ ਅਰਦਾਸ ਕਰਦਿਆਂ ਕਿਹਾ ਕਿ ਪ੍ਰਮਾਤਮਾ ਮਾਤਾ ਅਜੀਤ ਕੌਰ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਰੱਖੜਾ, ਕੁਲਦੀਪ ਸਿੰਘ, ਪਿਆਰਾ ਸਿੰਘ, ਭੁਪਿੰਦਰ ਸਿੰਘ ਆਦਿ ਨੇ ਵੀ ਜਥੇਦਾਰ ਕਰਤਾਰਪੁਰ ਨਾਲ ਦੁੱਖ ਸਾਂਝਾ ਕੀਤਾ।

Leave a Reply

Your email address will not be published. Required fields are marked *