ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਨੈਸ਼ਨਲ ਯੁਵਕ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਆਈ. ਕਿਊ. ਏ. ਸੀ. ਸੈਲ ਵੱਲੋਂ ਅੱਜ ਐੱਨ. ਐੱਸ. ਐੱਸ. ਦੇ ਵਿਸ਼ੇਸ਼ ਸਹਿਯੋਗ ਨਾਲ ਸੁਵਾਮੀ ਵਿਵੇਕਾਨੰਦ ਦੇ ਜਨਮ ਦਿਨ ਦੇ ਸ਼ੁਭ ਅਵਸਰ ’ਤੇ ਨੈਸ਼ਨਲ ਯੁਵਕ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਐੱਨ. ਐੱਸ. ਐੱਸ. ਦੇ ਵਲੰਟੀਅਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਅਤੇ ਟੀਚਿੰਗ ਸਟਾਫ਼ ਨੇ ਭਾਗ ਲਿਆ।

ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਡਾ. ਧਰਮਿੰਦਰ ਸਿੰਘ ਉੱਭਾ ਪਿ੍ਰੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਕਿਹਾ ਕਿ ਕਿਸੇ ਵੀ ਦੇਸ਼ ਦਾ ਨੌਜਵਾਨ ਵਰਗ ਦੇਸ਼ ਦਾ ਭਵਿੱਖੀ ਸਰਮਾਇਆ ਹੁੰਦਾ ਹੈ ਜੋ ਕਿ ਰਾਸ਼ਟਰ ਨਿਰਮਾਣ ਵਿਚ ਸਭ ਤੋਂ ਵੱਡਾ ਯੋਗਦਾਨ ਪਾਉਂਦਾ ਹੈ। ਉਨ੍ਹਾਂ ਨੇ ਸਵਾਮੀ ਵਿਵੇਕਾਨੰਦ ਦੇ ਜੀਵਨ ਵਿਚੋਂ ਉਦਾਹਰਨਾਂ ਦਿੰਦੇ ਹੋਏ ਦੱਸਿਆ ਸੁਆਮੀ ਜੀ ਨੇ ਆਪਣੇ ਜੀਵਨ ਦੇ ਨਿੱਕੇ ਜਿਹੇ ਕਾਰਜ ਕਾਲ ਦੌਰਾਨ ਬਹੁਤ ਵੱਡੀਆਂ ਪ੍ਰਾਪਤੀਆਂ ਕੀਤੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਸਵਾਮੀ ਜੀ ਨੇ ਸ਼ਿਕਾਗੋ ਵਿਖੇ ਵਰਲਡ ਪਾਰਲੀਮੈਂਟ ਨੂੰ ਸੰਬੋਧਨ ਕਰਦੇ ਹੋਏ, ਜਿਥੇ ਭਾਰਤੀ ਸੰਸਕਿ੍ਰਤੀ ਦੀ ਉੱਚਤਾ ਨੂੰ ਸਥਾਪਤ ਕੀਤਾ ਉਥੇ ਦੁਨੀਆ ਸਾਹਮਣੇ ਭਾਰਤੀ ਚਿੰਤਨ ’ਤੇ ਅਧਾਰਤ ਵਿਸ਼ਵ ਭਾਈਚਾਰੇ ਦੇ ਮਾਡਲ ਨੂੰ ਵੀ ਰੱਖਿਆ।

ਡਾ. ਦਵਿੰਦਰ ਸਿੰਘ ਪੰਜਾਬੀ ਵਿਭਾਗ ਨੇ ਇਸ ਮੌਕੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਸਵਾਮੀ ਵਿਵੇਕਾਨੰਦ ਦੁਨਿਆਵੀ ਹੀ ਨਹੀਂ ਸਗੋਂ ਅਧਿਆਤਮਕ ਸ਼ਖ਼ਸੀਅਤ ਵੀ ਸਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਨੌਜਵਾਨ ਵਰਗ ਨੇ ਭਾਰਤ ਰਾਸਟਰ ਨਿਰਮਾਣ ਵਿੱਚ ਹਮੇਸ਼ਾ ਹੀ ਵੱਡਾ ਯੋਗਦਾਨ ਦਿੱਤਾ ਹੈ। ਅੱਜ ਵੀ ਸਾਡੇ ਵਿਦਿਆਰਥੀਆਂ ਵਿੱਚ ਅਥਾਹ ਸਮਰੱਥਾ ਹੈ। ਸਮੇਂ ਦੀ ਲੋੜ ਹੈ ਕਿ ਅਸੀਂ ਇਸ ਸਮਰੱਥਾ ਨੂੰ ਠੀਕ ਰੂਪ ਵਿੱਚ ਪਹਿਚਾਣ ਕੇ ਸਾਂਝੀ ਕੌਮੀਅਤ ਦਾ ਮਾਡਲ ਵਿਸ਼ਵ ਦੇ ਸਾਹਮਣੇ ਰੱਖੀਏ। ਇਸ ਮੌਕੇ ਡਿਪਟੀ ਪਿ੍ਰੰਸੀਪਲ ਡਾ. ਜਸਲੀਨ ਕੌਰ, ਕੰਟਰੋਲਰ ਪ੍ਰੀਖਿਆਵਾਂ ਡਾ. ਰਵਿੰਦਰਜੀਤ ਸਿੰਘ, ਵਾਇਸ ਪਿ੍ਰੰਸੀਪਲ ਡਾ. ਗੁਰਮੀਤ ਸਿੰਘ ਤੋਂ ਇਲਾਵਾ ਡਾ. ਜਗਜੀਤ ਸਿੰਘ, ਐੱਨ. ਐੱਸ. ਐੱਸ. ਦੇ ਪ੍ਰੋਗਰਾਮ ਅਫਸਰ ਡਾ. ਜਗਤਾਰ ਸਿੰਘ, ਡਾ. ਭਰਤ ਗੋਇਲ, ਅਤੇ ਵਿਦਿਆਰਥੀ ਹਾਜਰ ਸਨ। ਮੰਚ ਦਾ ਸੰਚਾਲਨ ਪ੍ਰੋ. ਰੂਬਲ ਬਰਾੜ ਵੱਲੋਂ ਕੀਤਾ ਗਿਆ।

Leave a Reply

Your email address will not be published. Required fields are marked *