ਘਰੇਲੂ ਬਿਜਲੀ ਦੇ ਲੱਗ ਰਹੇ ਵੱਡੇ ਕੱਟਾ ਕਾਰਨ,ਆਮ ਲੋਕਾਂ ਦਾ ਜੀਣਾ ਹੋਇਆਂ ਮੁਹਾਲ:– ਰਾਜੂ ਖੰਨਾ।
ਆਪ ਸਰਕਾਰ 24 ਘੰਟੇ ਬਿਜਲੀ ਦੇਣ ਵਿੱਚ ਹੋਈ ਬੁਰੀ ਤਰ੍ਹਾਂ ਫੇਲ੍ਹ।
ਮੰਡੀਗੌਬਿੰਦਗੜ, (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸੂਬੇ ਦੀ ਭਗਵੰਤ ਮਾਨ ਸਰਕਾਰ ਭਾਵੇਂ ਹਰ ਰੋਜ਼ 600 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ। ਪਰ ਜਦੋਂ ਬਿਜ਼ਲੀ ਆਉਣੀ ਹੀ ਨਹੀਂ। ਉਸ ਮੁਫ਼ਤ ਬਿਜਲੀ ਦਾ ਆਮ ਲੋਕਾਂ ਨੂੰ ਕੀ ਫਾਇਦਾ ? ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸੀਨੀਅਰ ਅਕਾਲੀ ਆਗੂ ਜਥੇਦਾਰ ਕੁਲਵਿੰਦਰ ਸਿੰਘ ਭੰਗੂ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਸ਼ਾਮਲ ਹੋਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਬਿਜਲੀ ਦੇ ਸਵੇਰੇ ਸ਼ਾਮ ਲੱਗ ਰਹੇ ਵੱਡੇ ਵੱਡੇ ਕੱਟ ਇਸ ਗੱਲ ਦੀ ਗਵਾਹੀ ਭਰਦੇ ਹਨ।ਕਿ ਸਰਕਾਰ ਲੋਕਾਂ ਨਾਲ ਕੀਤੇ 24 ਘੰਟੇ ਬਿਜਲੀ ਦੇਣ ਦੇ ਵਾਅਦੇ ਤੇ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਦੇ ਲੋਕਾਂ ਨੂੰ ਬਿਜ਼ਲੀ ਸਰਪਲਸ ਕਰਕੇ 24 ਘੰਟੇ ਦਿੱਤੀ ਜਾ ਰਹੀ ਸੀ। ਜਿਸ ਕਾਰਨ ਪੰਜਾਬ ਵਾਸੀਆਂ ਨੂੰ ਕਿਸੇ ਕਿਸਮ ਦੀ ਬਿਜਲੀ ਪੱਖੋਂ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਗਈ।
ਰਾਜੂ ਖੰਨਾ ਨੇ ਅੱਗੇ ਕਿਹਾ ਕਿ ਜਦੋਂ ਦੀ ਭਗਵੰਤ ਮਾਨ ਸਰਕਾਰ ਸੱਤਾ ਵਿੱਚ ਆਈ ਉਦੋਂ ਤੋਂ ਹੀ ਪੰਜਾਬ ਅੰਦਰ ਬਿਜਲੀ ਦੀ ਸਮੱਸਿਆ ਨਾਲ ਲੋਕ ਜੂਝ ਰਹੇ ਹਨ। ਆਪ ਸਰਕਾਰ ਵੱਲੋਂ ਪੰਜਾਬ ਅੰਦਰ ਬਿਜਲੀ ਤਾ ਸਰਪਲਸ ਕੀ ਕਰਨੀ ਸੀ। ਸਗੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਏ ਜਾ ਰਹੇ ਥਰਮਲ ਪਲਾਂਟਾਂ ਨੂੰ ਬੰਦ ਕਰ ਦਿੱਤਾ ਗਿਆ।ਤੇ ਉਹਨਾਂ ਥਰਮਲ ਪਲਾਂਟਾਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਵੀ ਬੇਰੁਜ਼ਗਾਰੀ ਵੱਲ ਧੱਕ ਦਿੱਤਾ ਗਿਆ। ਅੱਜ ਬਿਜਲੀ ਦੀ ਇਹ ਪੁਜੀਸ਼ਨ ਹੈ ਜਦੋਂ ਸਵੇਰੇ ਸ਼ਾਮ ਹਰ ਘਰ ਵਿੱਚ ਬਿਜ਼ਲੀ ਦੀ ਵਧੇਰੇ ਜ਼ਰੂਰਤ ਹੁੰਦੀ ਹੈ। ਉਦੋਂ ਹੀ ਲੰਮੇ ਲੰਮੇ ਕੱਟਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੇ ਆਪ ਸਰਕਾਰ ਬਿਜ਼ਲੀ ਨੂੰ ਲੈਕੇ ਬੇਵੱਸ ਦਿਖਾਈ ਦੇ ਰਹੀ ਹੈ। ਇਸ ਮੌਕੇ ਤੇ ਉਹਨਾਂ ਨਾਲ ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਸੀਨੀਅਰ ਆਗੂ ਬਲਦੇਵ ਸਿੰਘ ਭੰਗੂ,ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਕੁਲਵਿੰਦਰ ਸਿੰਘ ਭੰਗੂ,ਯੂਥ ਆਗੂ ਮੋਹਣ ਸਿੰਘ ਭੰਗੂ,ਕਾਕਾ ਮਹਿਤਾਬ ਸਿੰਘ, ਰਣਧੀਰ ਸਿੰਘ ਧੀਰਾ, ਅਜ਼ੀਤ ਸਿੰਘ ਬੰਟੀ, ਵਿਨੋਦ ਗੁੱਜਰ,ਬੀਬੀ ਰੁਪਿੰਦਰ ਕੌਰ ਮੰਡੀ, ਗੁਰਜੀਤ ਸਿੰਘ ਮੰਗਾ, ਰਵਿੰਦਰਜੀਤ ਸਿੰਘ ਭੰਗੂ,ਲਾਲੀ ਭੰਗੂ, ਧਰਮਪਾਲ ਭੜੀ ਪੀ ਏ ਰਾਜੂ ਖੰਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

