ਪਟਿਆਲਾ

ਸਮਾਜ ਸੇਵਕ ਐਡਵੋਕੇਟ ਗੁਰਵਿੰਦਰ ਕਾਂਸਲ ਨੇ ਕੀਤੀ ਹਿਮਾਚਲ ਦੇ ਵਿਧਾਇਕ ਨਾਲ ਵਿਸ਼ੇਸ਼ ਮੁਲਾਕਾਤ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪਟਿਆਲਾ ਤੋ ਉਘੇ ਸਮਾਜ ਸੇਵਕ ਐਡਵੋਕੇਟ ਗੁਰਵਿੰਦਰ ਕਾਂਸਲ ਅਤੇ ਉਹਨਾਂ ਦੀ ਟੀਮ ਨੇ ਜਸਵੰਤ ਪਰਾਗਪੁਰ ਜ਼ਿਲ੍ਹਾ ਕਾਂਗੜਾ ਹਿਮਾਚਲ ਤੋਂ ਭਾਰਤੀ ਜਨਤਾ ਪਾਰਟੀ ਦੇ ਮੌਜੂਦਾ ਵਿਧਾਇਕ ਬਿਕਰਮ ਠਾਕੁਰ ਅਤੇ ਸਾਬਕਾ ਟਰਾਂਸਪੋਰਟ, ਲੇਬਰ ਅਤੇ ਰੁਜ਼ਗਾਰ ਮੰਤਰੀ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਸ਼ਿਆਂ ਜਿਵੇਂ ਕਿ ਸੜਕੀ ਆਵਾਜਾਈ, ਲੋੜਵੰਦਾਂ ਲਈ ਸਰਕਾਰੀ ਸਕੀਮਾਂ ਅਤੇ ਸਮਾਜ ਵਿੱਚ ਫੈਲ ਰਹੀਆਂ ਕੁਰੀਤੀਆਂ ਬਾਰੇ ਖੁਲ੍ਹ ਕੇ ਚਰਚਾ ਕੀਤੀ।

ਇਸਦੇ ਨਾਲ ਹੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਡੀਜ਼ਲ ਦੇ ਵਧਾਏ ਗਏ ਰੇਟਾਂ ਤੋਂ ਬਾਅਦ ਟਰਾਂਸਪੋਟਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਵੱਧ ਰਹੀ ਮਹਿੰਗਾਈ ਤੋਂ ਵੀ ਜਾਣੂੰ ਕਰਵਾਇਆ। ਇਸ ਮੌਕੇ ਵਿਧਾਇਕ ਨੇ ਐਡਵੋਕੇਟ ਕਾਂਸਲ ਨੂੰ ਯਕੀਨ ਦੁਆਇਆ ਉਹਨਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕਰਕੇ ਇਨ੍ਹਾਂ ਮਸਲਿਆਂ ਤੇ ਫੌਰੀ ਅਮਲ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਹੋ ਰਹੀਆਂ ਪਰੇਸ਼ਾਨੀਆਂ ਨੂੰ ਜਲਦ ਤੋਂ ਜਲਦ ਦੂਰ ਕੀਤਾ ਜਾਵੇ। ਨਵਦੀਪ ਮਦਾਨ, ਐਡੋਕੇਟ ਪਾਰੁਸ਼ ਸਿੰਗਲਾ, ਰਾਹੁਲ ਬੰਸਲ, ਐਡੋਕੇਟ ਦਿਸ਼ਾਂਤ ਕਾਂਸਲ ਅਤੇ ਆਯੂਸ਼ ਭਾਂਬਰੀ ਹਾਜਰ ਸਨ।

Leave a Reply

Your email address will not be published. Required fields are marked *