ਅੰਮ੍ਰਿਤਸਰ

ਥਾਣਾ ਡੀ-ਡਵੀਜ਼ਨ ਵੱਲੋਂ 35 ਗ੍ਰਾਮ ਹੈਰੋਇੰਨ ਸਮੇਤ 02 ਕਾਬੂ।

ਅਮ੍ਰਿਤਸਰ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਮੁੱਖ ਅਫਸਰ ਥਾਣਾ ਡੀ-ਡਵੀਜ਼ਨ, ਅੰਮ੍ਰਿਤਸਰ ਇੰਸਪੈਕਟਰ ਰਣਜੀਤ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਸਰਬਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਦੋਸ਼ੀ ਅਨੀਕੇਤ ਸਿੰਘ ਅਤੇ ਮਨਪ੍ਰੀਤ ਸਿੰਘ ਨੂੰ ਕਾਬੂ ਕਰਕੇ ਇਹਨਾਂ ਪਾਸੋਂ 35 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕਰਕੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ। ਤਫਤੀਸ਼ ਜਾਰੀ ਹੈ।

Leave a Reply

Your email address will not be published. Required fields are marked *