ਪੰਜਾਬਪਟਿਆਲਾ

ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਨੂੰ ਲੈ ਕੇ ਆਰੰਭੀਆਂ ਤਿਆਰੀਆਂ

ਗੁਰਦੁਆਰਾ ਪ੍ਰਬੰਧਕਾਂ ਨਾਲ ਧਾਰਮਕ ਸਮਾਗਮ ਸਬੰਧੀ ਕੀਤੀਆਂ ਵਿਚਾਰਾਂ

ਪਟਿਆਲਾ 17 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਵਿਖੇ ਹਰ ਸਾਲ ਦੀ ਤਰ੍ਹਾਂ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਨੂੰ ਲੈ ਕੇ ਤਿਆਰੀਆਂ ਕਰ ਦਿੱਤੀਆਂ ਗਈਆਂ। ਇਸ ਸਬੰਧ ਵਿਚ ਅੱਜ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਪੁਰ ਦੀ ਅਗਵਾਈ ਵਿਚ ਬੈਠਕ ਕੀਤੀ ਗਈ। ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਮੌਕੇ ਕਰਾਏ ਜਾਣ ਵਾਲੇ ਧਾਰਮਕ ਸਮਾਗਮ ਨੂੰ ਲੈ ਕੇ ਦੀਰਘ ਵਿਚਾਰਾਂ ਗੁਰਦੁਆਰਾ ਪ੍ਰਬੰਧਕਾਂ ਨਾਲ ਕੀਤੀਆਂ ਗਈਆਂ। ਇਕੱਤਰਤਾ ਦੌਰਾਨ ਸੰਗਤਾਂ ਦੀ ਆਮਦ ਨੂੰ ਲੈ ਕੇ ਪੁਖਤਾ ਇੰਤਜਾਮ, ਟਰੈਫਿਕ ਨੂੰ ਸੁਚਾਰੂ ਰੱਖਣ ਤੋਂ ਇਲਾਵਾ ਕਰਵਾਏ ਜਾਣ ਵਾਲੇ ਸਮਾਗਮ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਸਮੇਲ ਸਿੰਘ ਲਾਛੜੂ, ਮੈਨੇਜਰ ਜਰਨੈਲ ਸਿੰਘ ਮੁਕਤਸਰੀ ਤੋਂ ਇਲਾਵਾ ਪ੍ਰਬੰਧਕੀ ਸਟਾਫ ਵੀ ਮੌਜੂਦ ਰਿਹਾ। ਇਕੱਤਰਤਾ ਵਿਚ ਗੁਰਮਤਿ ਸਮਾਗਮ, ਕਵੀ ਦਰਬਾਰ, ਢਾਡੀ ਦਰਬਾਰ ਕਰਾਏ ਜਾਣ ਨੂੰ ਲੈ ਕੇ ਹੁਣ ਤੋਂ ਤਿਆਰੀਆਂ ਕਰਨ ਨੂੰ ਲੈ ਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ 26 ਜਨਵਰੀ ਨੂੰ ਬਸੰਤ ਪੰਚਮੀ ਦਾ ਸਾਲਾਨਾ ਜੋੜ ਮੋਲ ਆ ਰਿਹਾ ਹੈ, ਜੋ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਲਾਨਾ ਜੋੜ ਮੇਲ ਦੀਆਂ ਤਿਆਰੀਆਂ ਨੂੰ ਲੈ ਕੇ ਜਿਥੇ ਵਿਚਾਰਾਂ ਹੋਈਆਂ ਉਥੇ ਜਲਦ ਹੀ ਗੁਰਮਤਿ ਸਮਾਗਮ ਵੀ ਉਲੀਕੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਨਾਮ ਸਿੰਘ ਸਰਹਾਲੀ, ਇੰਚਾਰਜ ਤਰਸੇਮ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ, ਮਨਿੰਦਰ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਪਲਵਿੰਦਰ ਸਿੰਘ ਰਿੰਕੂ ਤੋਂ ਇਲਾਵਾ ਪ੍ਰਬੰਧਕੀ ਸਟਾਫ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *