ਸਿੱਖਾਂ ਦੀ ਸਰਬਉੱਚ ਸੰਸਥਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਧਾਮੀ ਤੇ ਹਮਲਾ ਹੋਣਾ, ਨਿੰਦਣਯੋਗ ਘਟਨਾ :– ਰਾਜੂ ਖੰਨਾ।
ਸਿੱਖਾਂ ਵਿੱਚ ਪਾੜਾ ਪਾਉਣ ਵਾਲੇ ਹਮਲਾਵਰਾਂ ਤੇ ਹੋਣੀ ਚਾਹੀਦੀ ਹੈ ਸਖ਼ਤ ਕਾਰਵਾਈ।
ਹਰ ਪੰਥ ਦਰਦੀ ਬੰਦੀ ਸਿੰਘਾਂ ਦੀ ਰਿਹਾਈ ਲਈ ਸਘੰਰਸ਼ ਕਰ ਰਿਹਾ,ਪਰ ਅਜਿਹੀਆਂ ਕਾਰਵਾਈਆਂ ਮੋਰਚਾ ਫੇਲ ਕਰਨ ਲੱਗਿਆ।
ਅਮਲੋਹ, 18 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸਿੱਖਾਂ ਦੀ ਸਰਬਉੱਚ ਸੰਸਥਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਗਏ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਇਹ ਹਮਲਾ ਕੁਲ ਸ਼ਰਾਰਤੀ ਅਨਸਰਾਂ ਵੱਲੋਂ ਕੀਤਾਂ ਗਿਆ ਹੈ। ਕਿਉਂ ਕਿ ਕੁਝ ਪੰਥ ਵਿਰੋਧੀ ਤਾਕਤਾਂ ਸਿੱਖ ਪੰਥ ਨੂੰ ਖੇਰੂੰ ਖੇਰੂੰ ਕਰਨ ਵਿੱਚ ਲੱਗੀਆਂ ਹੋਈਆਂ ਹਨ। ਜਿਹਨਾਂ ਨੂੰ ਸਮੇਂ ਦੀ ਨਜਾਕਤ ਨੂੰ ਦੇਖਦੇ ਹੋਏ ਪਹਿਚਾਨਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਹਰ ਪੰਥ ਦਰਦੀ ਬੰਦੀ ਸਿੰਘਾਂ ਦੀ ਰਿਹਾਈ ਲਈ ਸਘੰਰਸ਼ ਦੇ ਰਾਹ ਤੇ ਹੈ।ਪਰ ਮੋਰਚੇ ਵਿੱਚ ਅੱਜ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਐਡਵੋਕੇਟ ਧਾਮੀ ਤੇ ਹਮਲਾ ਕਰਕੇ ਮੋਰਚੇ ਨੂੰ ਜਿਥੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਥੇ ਇਸ ਹਮਲੇ ਨੇ ਸਿੱਖ ਕੌਮ ਦੇ ਹਿਰਦਿਆਂ ਨੂੰ ਵੀ ਠੇਸ ਪਹੁੰਚਾਈ ਹੈ।
ਮੋਰਚੇ ਦੀ ਅਗਵਾਈ ਕਰਦੇ ਪੰਥ ਦਰਦੀਆਂ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਦੀ ਪਹਿਚਾਣ ਕਰਕੇ ਤੁਰੰਤ ਕਾਰਵਾਈ ਕਰਵਾਉਣੀ ਚਾਹੀਦੀ ਹੈ।ਤਾ ਜੋ ਮੋਰਚੇ ਨੂੰ ਕਾਮਯਾਬ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਰਸਤਾ ਪੱਕਾ ਕੀਤਾ ਜਾ ਸਕੇ।ਰਾਜੂ ਖੰਨਾ ਨੇ ਅੱਗੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਧਰਨਾ ਦਾ ਸਮੱਰਥਨ ਕਰਨ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਧਾਮੀ ਤੇ ਹਮਲਾ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਹੈ। ਜੇਕਰ ਹਮਲਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਤੋਂ ਪੁੱਛਿਆਂ ਜਾਵੇ ਕਿ ਕੀ ਉਹ ਹੀ ਪੰਥ ਦੇ ਜਿਆਦਾ ਦਰਦੀ ਹਨ। ਇਹ ਹਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੀ ਨਹੀਂ ਕੀਤਾ ਗਿਆ। ਸਗੋਂ ਪੰਥ ਦਰਦੀਆਂ ਦੀ ਸੋਚ ਤੇ ਵੀ ਇਹ ਵੱਡਾ ਹਮਲਾ ਹੈ। ਉਹਨਾਂ ਕਿਹਾ ਕਿ ਜਿਹਨਾਂ ਸ਼ਰਾਰਤੀ ਅਨਸਰਾਂ ਵੱਲੋਂ ਸਿੱਖ ਕੌਮ ਦੀ ਅਗਵਾਈ ਕਰਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹਲਕਾ ਕਰਕੇ ਉਹਨਾਂ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ।ਤੇ ਉਹਨਾਂ ਦੀ ਗੱਡੀ ਨੂੰ ਵੱਡਾ ਨੁਕਸਾਨ ਪਹੁੰਚਾਇਆ ਗਿਆ ਹੈ। ਉਹਨਾਂ ਖਿਲਾਫ ਤੁਰੰਤ ਕੇਸ਼ ਦਰਜ਼ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।ਤਾ ਜੋ ਅੱਗੋ ਕੋਈ ਵੀ ਸ਼ਰਾਰਤੀ ਅਨਸਰ ਅਜਿਹੀ ਸਿੱਖ ਵਿਰੋਧੀ ਕਾਰਵਾਈ ਨੂੰ ਅੰਜਾਮ ਨਾ ਦੇ ਸਕੇ। ਰਾਜੂ ਖੰਨਾ ਨੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਧਰਨੇ ਦੀ ਅਗਵਾਈ ਕਰਨ ਵਾਲਿਆਂ ਨੂੰ ਵੀ ਅਜਿਹੇ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।

