ਪੰਜਾਬਪਟਿਆਲਾ

ਸ਼ੋ੍ਰਮਣੀ ਕਮੇਟੀ ਪ੍ਰਧਾਨ ’ਤੇ ਹੋਏ ਹਮਲੇ ਦੀ ਪ੍ਰੋ. ਬਡੂੰਗਰ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕੀਤੀ ਜ਼ੋਰਦਾਰ ਨਿਖੇਧੀ

ਪੰਥ ਵਿਰੋਧੀ ਤਾਕਤਾਂ ਦੇ ਮਾੜੇ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ : ਸ਼ੋ੍ਰਮਣੀ ਕਮੇਟੀ ਮੈਂਬਰ

ਪਟਿਆਲਾ 18 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਹੋਏ ਹਮਲੇ ਦੀ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜ਼ੋਰਦਾਰ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੋਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੱਲ ਰਹੇ ਪੱਕੇ ਮੋਰਚੇ ਵਿਚ ਪੁੱਜੇ ਸਨ, ਜਿਥੇ ਕੁਝ ਸ਼ਰਾਰਤੀ ਅਨਸਰਾਂ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਦੀ ਗੱਡੀ ’ਤੇ ਪਥਰਾਅ ਕਰਕੇ ਹਮਲਾ ਕੀਤਾ ਸ਼ੋ੍ਰਮਣੀ ਪ੍ਰਧਾਨ ’ਤੇ ਅਜਿਹਾ ਹਮਲਾ ਪੰਥ ਵਿਰੋਧੀ ਤਾਕਤਾਂ ਦੇ ਇਸ਼ਾਰੇ ’ਤੇ ਕੀਤਾ ਗਿਆ, ਜੋ ਨਾ ਸਹਿਣਯੋਗ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ’ਤੇ ਹੋਏੇ ਹਮਲੇ ਦੀ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਨਿਰਮਲ ਸਿੰਘ ਹਰਿਆਊ, ਬੀਬੀ ਕੁਲਦੀਪ ਕੌਰ ਟੌਹੜਾ ਨੇ ਵੀ ਜ਼ੋਰਦਾਰ ਸ਼ਬਦਾਂ ’ਚ ਨਿਖੇਧੀ ਕੀਤੀ ਅਤੇ ਕਿਹਾ ਕਿ ਅਜਿਹੇ ਹਮਲੇ ਕਰਕੇ ਸ਼ੋ੍ਰਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਰੋਕਿਆ ਨਹੀਂ ਜਾ ਸਕਦਾ।

ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੱਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਸ਼ੋ੍ਰਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਜਾ ਰਹੀ ਹੈ, ਪ੍ਰੰਤੂ ਸਰਕਾਰਾਂ ਦੀ ਬੇਇਨਸਾਫੀ ਅਤੇ ਜ਼ੁਲਮ ਦੀ ਇਤਾਹ ਹੋ ਚੁੱਕੀ ਹੈ, ਜੋ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ’ਤੇ ਤੁਲੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੱਕੇ ਮੇਰਚੇ ਦੌਰਾਨ ਹਰ ਪੰਥ ਦਰਦੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਯਤਨਸ਼ੀਲ ਹੈ, ਪ੍ਰੰਤੂ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ’ਤੇ ਹਮਲਾ ਕਰਨਾ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਗਲਤ ਮਨਸੂਬੇ ਹੀ ਪੰਥ ਵਿਰੋਧੀ ਤਾਕਤਾਂ ਨੂੰ ਅਜਿਹੀਆਂ ਮੰਦਭਾਗੀ ਘਟਨਾਵਾਂ ਕਰਵਾ ਰਹੇ ਹਨ ਅਤੇ ਅਜਿਹੇ ਹਮਲਿਆਂ ਨੂੰ ਸਮੁੱਚਾ ਪੰਥ ਕਦੇ ਬਰਦਾਸ਼ਤ ਨਹੀਂ ਕਰੇਗਾ।

Leave a Reply

Your email address will not be published. Required fields are marked *