ਅੰਮ੍ਰਿਤਸਰਦੇਸ਼-ਵਿਦੇਸ਼ਪੰਜਾਬ

ਮੁਹਾਲੀ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਪਥਰਾਅ

ਮੁਹਾਲੀ, 18 ਜਨਵਰੀ (ਮਧੂਸਾਰ ਬਿਊਰੋ)-ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ’ਤੇ ਚੱਲ ਰਹੇ ਪੱਕੇ ਮੋਰਚੇ ਵਾਲੀ ਥਾਂ ‘ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉਤੇ ਹਮਲਾ ਕੀਤਾ ਗਿਆ। ਜਾਣਕਾਰੀ ਅਨੁਸਾਰ ਸ੍ਰੀ ਧਾਮੀ ਧਰਨੇ ਨੂੰ ਸੰਬੋਧਨ ਕਰਨ ਤੋਂ ਬਾਅਦ ਵਾਪਸ ਜਾ ਰਹੇ ਸੀ ਕਿ ਕੁੱਝ ਗਰਮ ਖਿਆਲੀ ਨੌਜਵਾਨਾਂ ਨੇ ਸਵਾਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਭੀੜ ’ਚੋਂ ਕਈ ਵਿਅਕਤੀਆਂ ਨੇ ਪ੍ਰਧਾਨ ਉੱਤੇ ਕਥਿਤ ਤੌਰ ‘ਤੇ ਹਮਲਾ ਕਰ ਦਿੱਤਾ।

Leave a Reply

Your email address will not be published. Required fields are marked *