ਅੰਮ੍ਰਿਤਸਰਪੰਜਾਬ

ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਰਮਪਿਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 21 ਜਨਵਰੀ ਨੂੰ ਬੁੱਢਾ ਦਲ ਵਲੋਂ ਗੁਰਮਤਿ ਸਮਾਗਮ ਹੋਣਗੇ

ਤਲਵੰਡੀ ਸਾਬੋ 19 ਜਨਵਰੀ (ਮਧੂਸਾਰ ਬਿਊਰੋ) ਸ਼੍ਰੋਮਣੀ ਪੰਥ ਅਕਾਲੀ ਬੱੁਢਾ ਦਲ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਜਥੇਦਾਰ ਰਹੇ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਜੋ 14 ਮਾਰਚ 2023 ਨੂੰ ਆ ਰਹੀ ਹੈ ਨੂੰ ਸਮਰਪਿਤ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਹੋਣਗੇ।

ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦਸਿਆ ਕਿ 14 ਸਤੰਬਰ 2022 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਬੇਨਤੀ ਕਰਨ ਉਪਰੰਤ ਸ਼ਤਾਬਦੀ ਸਮਾਗਮਾਂ ਦੀ ਅਰੰਭਤਾ ਕੀਤੀ ਗਈ ਸੀ ਏਸੇ ਲੜੀ ਤਹਿਤ ਤਖਤ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਨੰਦੇੜ ਅਤੇ ਇੰਦੋਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕੀਤੇ ਗਏ ਹਨ। ਹੁਣ 21 ਜਨਵਰੀ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਹੋਣਗੇ। ਜਿਸ ਵਿੱਚ ਪੰਥ ਦੇ ਮਹਾਨ ਸਿੱਖ ਵਿਦਵਾਨ, ਪ੍ਰਚਾਰਕ, ਰਾਗੀ, ਢਾਡੀ, ਕਥਾਵਾਚਕ ਆਪਣੀ ਹਾਜ਼ਰੀ ਭਰ ਕੇ ਅਕਾਲੀ ਬਾਬਾ ਫੂਲਾ ਸਿੰਘ ਜੀ ਨੂੰ ਅਕੀਦਤ ਭੇਟ ਕਰਨਗੇ। ਉਨ੍ਹਾਂ ਕਿਹਾ ਸਮੂਹ ਨਿਹੰਗ ਸਿੰਘਾਂ ਦੇ ਦਲ ਪੰਥਾਂ ਦੀ ਇੱਕਤਰਤਾ ਵਿੱਚ ਵੀ ਇਨ੍ਹਾਂ ਸਮਾਗਮਾਂ ਨੂੰ ਚੜਦੀਕਲਾ ‘ਚ ਮਨਾਉਣ ਲਈ ਗੁਰਮਤਾ ਕੀਤਾ ਗਿਆ ਹੈ। ਉਨ੍ਹਾਂ ਹੋਰ ਕਿਹਾ ਇਸ ਉਪਰੰਤ ਦੇਸ਼ ਦੇ ਮਹਾਨਗਰਾਂ ਪਟਨਾ ਸਾਹਿਬ, ਦਿਲੀ, ਭੋਪਾਲ, ਹੈਦਰਾਬਾਦ, ਬੰਗਲੋਰ, ਕੋਲਕਤਾ ਅਤੇ ਅੋਰੰਗਾਬਾਦ ਵਿੱਚ ਏਸੇੇ ਤਰ੍ਹਾਂ ਗੁਰਮਤਿ ਸਮਾਗਮ ਹੋਣਗੇ।

Leave a Reply

Your email address will not be published. Required fields are marked *