ਸ਼ੋ੍ਰਮਣੀ ਕਮੇਟੀ ਮੈਂਬਰਾਂ ਵੱਲੋਂ ਬਸੰਤ ਪੰਚਮੀ ਦੇ ਸਾਲਾਨਾ ਜੋੜ ਨੂੰ ਸਮਰਪਿਤ ਧਾਰਮਕ ਸਮਾਗਮ ਪ੍ਰੋਗਰਾਮ ਰਿਲੀਜ਼
ਕਵੀ ਦਰਬਾਰ, ਬਸੰਤ ਰਾਗ ਤੋਂ ਇਲਾਵਾ ਗੁਰਮਤਿ ਸਮਾਗਮ ਦੇ ਸਜਣਗੇ ਦੀਵਾਨ
ਪਟਿਆਲਾ 20 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀਆਂ ਚੱਲ ਰਹੀਆਂ ਤਿਆਰੀਆਂ ਦੇ ਚੱਲਦਿਆਂ ਅੱਜ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਜਥੇਦਾਰ ਕਰਨੈਲ ਸਿੰਘ ਪੰਜੋਲੀ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਬਸੰਤ ਪੰਚਮੀ ਦੇ ਸਾਲਾਨਾ ਪੰਚਮੀ ਦੇ ਜੋੜ ਮੇਲ ਮੌਕੇ ਉਲੀਕੇ ਗੁਰਮਤਿ ਸਮਾਗਮ ਸਬੰਧੀ ਪ੍ਰੋਗਰਾਮ ਰਿਲੀਜ਼ ਕੀਤਾ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ, ਇਸ ਦੀ ਸ਼ੁਰੂਆਤ 24 ਜਨਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ।
ਉਨ੍ਹਾਂ ਦੱਸਿਆ ਕਿ 25 ਅਤੇ 26 ਜਨਵਰੀ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਗੁਰਮਤਿ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਵਿਚ 25 ਜਨਵਰੀ ਨੂੰ ਦੇਰ ਰਾਤ ਤੱਕ ਕਵੀ ਦਰਬਾਰ ਦਾ ਆਯੋਜਨ ਹੋਵੇਗਾ ਅਤੇ 26 ਜਨਵਰੀ ਨੂੰ ਗੁਰਮਤਿ ਸਮਾਗਮ ਤੋਂ ਇਲਾਵਾ ਢਾਡੀ ਦਰਬਾਰ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਹਜ਼ੂਰੀ ਕੀਰਤਨੀ ਜਥਿਆਂ ਤੋਂ ਇਲਾਵਾ ਪ੍ਰਸਿੱਧ ਕਵੀ ਵੀ ਪੁੱਜਣਗੇ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਦੇਰ ਸ਼ਾਮ ਨੂੰ ਬਸੰਤ ਰਾਗ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਵੇਗਾ। ਜਥੇਦਾਰ ਕਰਤਾਰਪੁਰ ਨੇ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਮੌਕੇ ਗੁਰੂ ਘਰ ਪੁੱਜਕੇ ਧਾਰਮਕ ਸਮਾਗਮਾਂ ਵਿਚ ਸ਼ਮੂਲੀਅਤ ਕਰੇ ਅਤੇ ਗੁਰੂ ਸਾਹਿਬ ਦੀ ਬਖਸ਼ਿਸ਼ ਪ੍ਰਾਪਤ ਕਰੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ. ਗੁਰਮੀਤ ਸਿੰਘ ਸੁਨਾਮ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਹਰਵਿੰਦਰ ਸਿੰਘ ਕਾਹਲਵਾਂ, ਮਨਿੰਦਰ ਸਿੰਘ, ਸਰਬਜੀਤ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

