ਅੰਮ੍ਰਿਤਸਰਪੰਜਾਬ

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਪ੍ਰੀਖਿਆ ’ਚ ਪਹਿਲਾ ਸਥਾਨ ਹਾਸਲ ਕੀਤਾ

ਅੰਮ੍ਰਿਤਸਰ, 23 ਜਨਵਰੀ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਬੀ. ਕਾਮ ਫਾਈਨਾਂਸ਼ੀਅਲ ਸਰਵਿਸਿਜ਼, ਸਮੈਸਟਰ 6 ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜਿਆਂ ’ਚ ’ਵਰਸਿਟੀ ’ਚੋਂ ਓਵਰਆਲ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਉਕਤ ਵਿਦਿਆਰਥਣ ਪਹਿਰੂਲ ਸ਼ਰਮਾ ਨੂੰ ਵਧਾਈ ਦਿੰਦਿਆਂ ਦੱਸਿਆ ਕਿ ’ਵਰਸਿਟੀ ’ਚ ਪਹਿਲਾ ਸਥਾਨ 1747/2050 (85.2%) ਅੰਕ ਪ੍ਰਾਪਤ ਕਰਨ ’ਤੇ ਕੀਤਾ ਹੈ।

ਉਨ੍ਹਾਂ ਕਿਹਾ ਕਿ ਪਹਿਰੂਲ ਸ਼ਰਮਾ ਇਕ ਬਹੁਤ ਹੀ ਮਿਹਨਤੀ ਅਤੇ ਹੁਸ਼ਿਆਰ ਵਿਦਿਆਰਥਣ ਹੈ, ਜਿਸ ਦੇ ਪਹਿਲਾਂ ਵੀ ਸ਼ਾਨਦਾਰ ਨਤੀਜੇ ਆਏ ਹਨ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ’ਚ ਉਹ ਕਾਲਜ ’ਚ ਕਾਮਰਸ ’ਚ ਮਾਸਟਰਜ਼ ਕਰ ਰਹੀ ਹੈ। ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਨੂੰ ਆਉਣ ਵਾਲੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਵਿਭਾਗ ਮੁਖੀ ਡਾ. ਸੁਮਨ ਨਈਅਰ ਨੇ ਉਸ ਨੂੰ ਆਪਣੀ ਮਾਸਟਰ ਡਿਗਰੀ ’ਚ ਵੀ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

Leave a Reply

Your email address will not be published. Required fields are marked *