ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲਾ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਰਾਜਨੀਤਿਕ ਵਿਗਿਆਨ ਵੱਲੋਂ ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਵੱਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਉਚਿਤ ਵਰਤੋਂ ਕਰਨ ਲਈ ਜਾਗਰੂਕ ਕਰਨ ਹਿੱਤ ਕਰਵਾਏ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਬੋਲਦਿਆਂ ਰਾਜਨੀਤਿਕ ਵਿਗਿਆਨ ਵਿਭਾਗ ਮੁਖੀ ਡਾ. ਜਗਤਾਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤੀ ਲੋਕਤੰਤਰ ਵਿੱਚ ਚੋਣ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਅਤੇ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਹਰ ਸਾਲ 25 ਜਨਵਰੀ ਦਾ ਦਿਨ ਰਾਸ਼ਟਰੀ ਵੋਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਅਧੀਨ ਕਾਲਜ ਵਿੱਚ ਵੋਟਰ ਲਿਟਰੇਸੀ ਕਲੱਬ ਵਲੋਂ ਨਵੇਂ ਵੋਟਰ ਰਜਿਸਟਰਡ ਕੀਤੇ ਜਾਂਦੇ ਹਨ ਅਤੇ ਚੋਣ ਪ੍ਰਣਾਲੀ ਅਤੇ ਵੋਟ ਦੀ ਮਹੱਤਤਾ ਸਮਝਾਉਣ ਹਿੱਤ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਇਸ ਮੌਕੇ ਕਾਲਜ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲਾ ਆਯੋਜਿਤ ਕੀਤਾ ਗਿਆ ਅਤੇ ਵੋਟ ਦੇ ਅਧਿਕਾਰ ਦੀ ਉਚਿਤ ਅਤੇ ਲਾਜਮੀ ਵਰਤੋਂ ਕਰਨ ਲਈ ਵਿਦਿਆਰਥੀਆਂ ਨੂੰ ਸਹੁੰ ਵੀ ਚੁਕਾਈ ਗਈ। ਇਸ ਪ੍ਰੋਗਰਾਮ ਦੌਰਾਨ ਪ੍ਰੋ. ਹਰਮਨਪ੍ਰੀਤ ਸਿੰਘ ਅਤੇ ਪ੍ਰੋ. ਮਨਪ੍ਰੀਤ ਕੌਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *