ਪੰਜਾਬਪਟਿਆਲਾ

ਬਸੰਤ ਪੰਚਮੀ ਦਾ ਸਲਾਨਾ ਜੋੜ ਮੇਲ ਅੱਜ, ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਕੀਤੀ ਤਿਆਰੀ

ਲੰਗਰ, ਸਰਾਵਾਂ ਸਮੇਤ ਟਰੈਫਿਕ ਵਿਵਸਥਾ ਨੂੰ ਲੈ ਕੇ ਪ੍ਰਬੰਧ ਮੁਕੰਮਲ, ਮੁਲਾਜ਼ਮ ਕੀਤੇ ਤਾਇਨਾਤ

ਗੁਰੂ ਦਰਬਾਰ ਸਮੇਤ, ਦੀਵਾਨ ਹਾਲ ਵਿਖੇ ਬਸੰਤੀ ਫੁੱਲਾਂ ਨਾਲ ਕੀਤੀ ਸਜਾਵਟ

ਪਟਿਆਲਾ 25 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਸਲਾਨਾ ਜੋੜ ਮੇਲ ਅੱਜ ਸੰਗਤਾਂ ਦੇ ਸਹਿਯੋਗ ਨਾਲ ਜਿਥੇ ਮਨਾਇਆ ਜਾਵੇਗਾ, ਉਥੇ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ। ਬਸੰਤ ਪੰਚਮੀ ਦੇ ਸਾਲਾਨਾ ਜੋੜ ਮੌਕੇ ਸੰਗਤਾਂ ਲਈ ਵੱਖ ਵੱਖ ਹਿੱਸਿਆਂ ’ਚ ਜਿਥੇ ਲੰਗਰ ਚੱਲਣਗੇ, ਉਥੇ ਹੀ ਸੰਗਤਾਂ ਦੇ ਠਹਿਰਣ ਲਈ ਸਰਾਵਾਂ ਸਮੇਤ ਟਰੈਫਿਕ ਨੂੰ ਸੁਚਾਰੂ ਰੱਖਣ ਲਈ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਤਾਇਨਾਤ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਜਾਂ ਸਮੱਸਿਆਵਾ ਨਾ ਆਵੇ। ਇਸ ਮੌਕੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਸ਼ੋ੍ਰਮਣੀ ਕਮੇਟੀ ਨੂੰ ਲੰਗਰਾਂ ਵਿਚ ਵੱਡਮੁੱਲਾ ਯੋਗਦਾਨ ਦਿੱਤਾ ਜਾਵੇਗਾ ਜਿਸ ਤਹਿਤ ਬਾਬਾ ਇੰਦਰ ਸਿੰਘ ਦੀ ਡਿਊਟੀ ਲਗਾਈ ਗਈ ਹੈ, ਜੋ ਆਪਣੇ ਤੌਰ ’ਤੇ ਸੰਗਤਾਂ ਨੂੰ ਚਾਹ ਪਕੌੜਿਆਂ ਦਾ ਅਤੁੱਟ ਲੰਗਰ ਚਲਾਉਣਗੇ।

ਗੁਰਦੁਆਰਾ ਸਾਹਿਬ ਦੇ ਜੋੜੇ ਘਰਾਂ, ਕੜਾਹ ਪ੍ਰਸਾਦ ਕਾਊਂਟਰਾਂ ਤੋਂ ਇਲਾਵਾ ਹਰ ਤਰ੍ਹਾਂ ਪੁਖਤਾ ਇੰਤਜਾਮ ਕੀਤੇ ਗਏ ਹਨ। ਗੁਰਦੁਆਰਾ ਸਾਹਿਬ ਵਿਖੇ ਸਜਾਵਟੀ ਗੇਟ, ਦੀਪਮਾਲਾ ਤੋਂ ਇਲਾਵਾ ਗੁਰੂ ਦਰਬਾਰ ਵਿਚ ਬਸੰਤ ਜੋੜ ਮੇਲ ਨੂੰ ਸਮਰਪਿਤ ਵੱਖ ਵੱਖ ਬਸੰਤੀ ਫੁੱਲਾਂ ਦੀ ਸਜਾਵਟ ਕੀਤੀ ਗਈ। ਇਸ ਮੌਕੇ ਮੈਨੇਜਰ ਜਰਨੈਲ ਸਿੰਘ ਮੁਕਤਸਰੀ ਨੇ ਜਾਇਜ਼ਾ ਲੈਂਦਿਆਂ ਦੱਸਿਆ ਕਿ ਪ੍ਰਬੰਧ ਨੂੰ ਸੁਚਾਰੂ ਰੱਖਣ ਲਈ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵੱਖ ਵੱਖ ਥਾਵਾਂ ’ਤੇ ਤਾਇਨਾਤ ਕੀਤਾ ਗਿਆ, ਜੋ ਸੰਗਤਾਂ ਨੂੰ ਵੱਡਮੁੱਲਾ ਸਹਿਯੋਗ ਦੇਣਗੇ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਚਾਰੇ ਪਾਸਿਆਂ ਤੋਂ ਆਉਣ ਵਾਲੀ ਸੰਗਤ ਲਈ ਪੁਖਤਾ ਇੰਤਜਾਮ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਟੌਹੜਾ ਇੰਸਟੀਚਿਊਟ ਦੇ ਵਲੰਟੀਅਰਾਂ ਤੋਂ ਇਲਾਵਾ ਸਿੱਖ ਸਭਾਵਾਂ, ਸੁਸਾਇਟੀਆਂ ਦੇ ਅਹੁਦੇਦਾਰ ਵੀ ਸੇਵਾਵਾਂ ਨਿਭਾਉਣਗੇ। ਗੁਰਦੁਆਰਾ ਸਾਹਿਬ ਦੀਵਾਨ ਹਾਲ ਵਿਖੇ ਬਾਅਦ ਦੁਪਹਿਰ ਹਜ਼ੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਪ੍ਰਵਾਹ ਚਲਾਇਆ ਗਿਆ ਅਤੇ ਦੇਰ ਰਾਤ ਨੂੰ ਕਵੀ ਦਰਬਾਰ ਵਿਚ ਪ੍ਰਸਿੱਧ ਕਵੀ ਗੁਰੂ ਜੱਸ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ, ਮੀਤ ਮੈਨੇਜਰ ਭਾਗ ਸਿੰਘ ਤੋਂ ਇਲਾਵਾ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ, ਗੁਰਤੇਜ ਸਿੰਘ, ਆਤਮ ਪ੍ਰਕਾਸ਼ ਸਿੰਘ, ਮਨਿੰਦਰ ਸਿੰਘ, ਮਲਾਗਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਅਤੇ ਪ੍ਰਬੰਧਕੀ ਸਟਾਫ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *