ਪਟਿਆਲਾ

2 ਫ਼ਰਵਰੀ ਦੇ ਧਰਨੇ ਲਈ ਵਰਕਰਾਂ ਚ ਭਾਰੀ ਉਤਸਾਹ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) –ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ) ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਾਥੀ ਦਰਸ਼ਨ ਸਿੰਘ ਬੇਲੂਮਾਜਰਾ ਦੀ ਪ੍ਰਧਾਨਗੀ ਹੇਠ ਹੋਈ‌। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਸੰਘਾਤਮਕ ਢਾਂਚੇ ਨੂੰ ਲਗਾਤਾਰ ਤੋੜਦੀ ਜਾ ਰਹੀ ਹੈ। ਸੂਬਿਆਂ ਦੇ ਅਧਿਕਾਰਾਂ ਉੱਪਰ ਛਾਪੇ ਮਾਰੇ ਜਾ ਰਹੇ ਹਨ। ਘੱਟ ਗਿਣਤੀਆਂ ਅੰਦਰ ਡਰ ਦੀ ਭਾਵਨਾ ਪੈਦਾ ਕੀਤੀ ਜਾ ਰਹੀ ਹੈ। ਜਮਹੂਰੀ ਹੱਕਾਂ ਨੂੰ ਕੁਚਲਣ ਲਈ ਕਾਲ਼ੇ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ। ਵਿਰੋਧੀ ਵਿਚਾਰਾਂ ਵਾਲੇ ਲੋਕਾਂ ਨੂੰ ਨਜਾਇਜ਼ ਤੌਰ ਤੇ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ ਉਹਨਾਂ ਕਿਹਾ ਕੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਕਾਰਪੋਰੇਟ ਪੱਖੀ ਨੀਤੀਆਂ ਬੇਰੁਜ਼ਗਾਰੀ, ਮਹਿੰਗਾਈ ਲਗਾਤਾਰ ਵੱਧ ਰਹੀ ਹੈ ‌।

ਮੀਟਿੰਗ ਦੇ ਫੈਸਲੇ ਪ੍ਰੈੱਸ ਨੂੰ ਜਾਰੀ ਕਰਦਿਆਂ ਜ਼ਿਲ੍ਹਾ ਸਕੱਤਰ ਹਰੀ ਸਿੰਘ ਢੀਂਡਸਾ ਨੇ ਦੱਸਿਆ ਕਿ ਪਾਰਟੀ ਵੱਲੋਂ 2 ਫਰਵਰੀ ਨੂੰ ਧਰਨਾ ਲਾ ਕੇ ਡੀ ਸੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਮੰਗ ਪੱਤਰ ਵਿੱਚ ਮੰਗ ਕੀਤੀ ਜਾਵੇਗੀ ਕਿ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ਤੇ ਛਾਪੇ ਮਾਰਨੇ ਬੰਦ ਕਰੇ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਪੰਜਾਬ ਦੇ ਪਾਣੀਆਂ ਅਤੇ ਡੈਮਾਂ ਦਾ ਪ੍ਰਬੰਧ ਪੰਜਾਬ ਹਵਾਲੇ ਕੀਤਾ ਜਾਵੇ। ਸਜ਼ਾਵਾਂ ਭੁਗਤ ਚੁੱਕੇ ਕੈਦੀਆਂ ਅਤੇ ਨਜਾਇਜ਼ ਤੌਰ ਤੇ ਜੇਲ੍ਹਾਂ ਵਿੱਚ ਬੰਦ ਬੁੱਧੀਜੀਵੀਆਂ ਨੂੰ ਰਿਹਾ ਕੀਤਾ ਜਾਵੇ। ਅਤੇ ਮੰਗ ਕੀਤੀ ਜਾਵੇਗੀ ਕਿ ਲੋਕਾਂ ਨੂੰ ਜ਼ਹਿਰ ਵੰਡ ਰਹੀ ਜ਼ੀਰਾ ਸ਼ਰਾਬ ਫੈਕਟਰੀ ਨੂੰ ਤੁਰੰਤ ਬੰਦ ਕੀਤਾ ਜਾਵੇ। ਮੀਟਿੰਗ ਵਿੱਚ ਪਾਸ ਕੀਤੇ ਮਤੇ ਰਾਹੀਂ ਲਤੀਫਪੁਰਾ (ਜਲੰਧਰ) ਵਿੱਚ ਪੰਜਾਬ ਸਰਕਾਰ ਵੱਲੋਂ ਜਾਬਰ ਤਰੀਕੇ ਨਾਲ ਢਾਹੇ ਗਏ ਘਰਾਂ ਕਾਰਨ ਉਜੜੇ ਲੋਕਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕਰਦਿਆਂ ਉਨ੍ਹਾਂ ਦੇ ਮੁੜ ਵਸੇਬੇ ਅਤੇ ਜੁੰਮੇਵਾਰ ਪੁਲਿਸ ਅਧਿਕਾਰੀ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ । ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਰਾਮ ਸਿੰਘ,ਰਾਜ ਕਿਸਨ , ਅਮਰਜੀਤ ਸਿੰਘ ਘਨੌਰ, ਬਲਵਿੰਦਰ ਸਿੰਘ ਸਮਾਣਾ, ਸੁੱਚਾ ਸਿੰਘ ਕੌਲ,ਸਰੇਸ਼ ਕੁਮਾਰ,ਮਹਿੰਦਰ ਸਿੰਘ ਰਾਠੀਆਂ ਨੇ ਸੰਬੋਧਨ ਕੀਤਾ

Leave a Reply

Your email address will not be published. Required fields are marked *