ਪੰਜਾਬਪਟਿਆਲਾ

ਪੰਜਾਬ ਵਿੱਚ ਅਗਲੀ ਸਰਕਾਰ ਭਾਜਪਾ ਦੀ ਹੋਵੇਗੀ – ਜੇ.ਪੀ ਨੱਢਾ

ਪਟਿਆਲਾ ਤੋਂ ਚੇਅਰਮੈਨ ਨੇ ਨੱਢਾ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਇੰਟਰਨੈਸ਼ਨਲ ਕਰਪਸ਼ਨ ਕੰਟਰੋਲ ਬਿਊਰੋ ਦੇ ਨੈਸ਼ਨਲ ਚੇਅਰਮੈਨ ਹਰਸ਼ ਸਿੰਗਲਾ,ਪੰਜਾਬ ਦੇ ਚੈਅਰਮੈਨ ਸਾਹਿਲ ਰਾਣਾ,ਸ਼ਿਵ ਸਿੰਗਲਾ ਅਤੇ ਮਨੁ ਬਾਂਸਲ ਨੇ ਬੀਜੇਪੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ।ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਆਮ ਪਾਰਟੀ ਦੀ ਸਰਕਾਰ ਵਿੱਚ ਵੱਧ ਰਹੇ ਨਸ਼ੇ ਦੇ ਕਾਰੋਬਾਰ, ਗੈਂਗਵਾਰ ਅਤੇ ਨਿੱਤ ਹੋ ਰਹੀਆਂ ਹੱਤਿਆਵਾਂ ਤੋਂ ਜਾਣੂ ਕਰਵਾਇਆ।

ਇਸ ਮੌਕੇ ਜੇ.ਪੀ ਨੱਢਾ ਨੇ ਚੈਅਰਮੈਨ ਸਿੰਗਲਾ ਨੂੰ ਯਕੀਨ ਦੁਆਇਆ ਕਿ ਉਹ ਜਲਦੀ ਹੀ ਪੰਜਾਬ ਦਾ ਦੌਰਾ ਕਰਨਗੇ ਅਤੇ ਪੰਜਾਬ ਵਿੱਚ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਗਏ। ਉਹਨਾਂ ਅੱਗੇ ਕਿਹਾ ਮੋਦੀ ਜੀ ਦੀ ਯੋਗ ਅਗਵਾਈ ਹੇਠ ਕੇਂਦਰ ਵਿਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ ਅਤੇ ਇਸ ਤੋਂ ਬਾਅਦ ਪੰਜਾਬ ਵਿਚ ਵੀ ਭਾਜਪਾ ਦੀ ਇੱਕ ਮਜ਼ਬੂਤ ਸਰਕਾਰ ਬਣੇਗੀ ਅਤੇ ਪੰਜਾਬ ਵਿਚੋਂ ਨਸ਼ਾ ਅਤੇ ਅਤੇ ਗੈਂਗਵਾਰ ਨੂੰ ਜੜ੍ਹ ਤੋਂ ਖਤਮ ਕਰਕੇ ਪੰਜਾਬ ਨੂੰ ਮੁੜ ਤੋਂ ਖ਼ੁਸ਼ਹਾਲ ਕੀਤਾ ਜਾਵੇਗਾ।

Leave a Reply

Your email address will not be published. Required fields are marked *