ਕੇਂਦਰ ਸਰਕਾਰ ਨੇ ਬਜਟ ਵਿਚ ਪੰਜਾਬ ਨੂੰ ਕੀਤਾ ਅੱਖੋ ਪਰੋਖੇ: ਪ੍ਰੋ. ਚੰਦੂਮਾਜਰਾ
ਪਟਿਆਲਾ, 1 ਫਰਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) -ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰੀ ਬਜਟ ’ਤੇ ਪ੍ਰਤੀ ਿਆ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬਜਟ ਵਿਚ ਪੰਜਾਬ ਨੂੰ ਬਿਲਕੁਲ ਅੱਖੋ ਪਰੋਖੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ ਦਾ ਅਨਾਜ ਭੰਭਾਰ ਭਰਨ ਦੇ ਲਈ ਆਪਣੇ ਸਾਰੇ ਕੁਦਰਤੀ ਸ਼ਰੋਤਾਂ ਦਾ ਪ੍ਰਯੋਗ ਕੀਤਾ ਹੈ ਪਰ ਸਰਕਾਰ ਨੇ ਪੰਜਾਬ ਨੂੰ ਖੇਤੀਬਾੜੀ ਅਤੇ ਕਿਸਾਨਾ ਦੇ ਲਈ ਕੁਝ ਨਹੀਂ ਦਿੱਤਾ। ਉਨ੍ਹਾਂ ਦੱਸਿਆ ਕਿ ਸਿੱਖਿਆ ਅਤੇ ਸਿਹਤ ਸਭ ਤੋਂ ਵੱਡੇ ਖੇਤਰ ਹਨ ਅਤੇ ਦੋਨੇ ਖੇਤਰ ਬਜਟ ਵਿਚ ਅੱਖੋ ਪਰੋਖੇ ਨਜ਼ਰ ਆ ਰਹ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖੇਤੀ ਵਿਭਿੰਨਤਾ ਤੇ ਕੋਈ ਧਿਆਨ ਨਹੀਂ ਦਿੱਤਾ ਗਿਆ।
ਪ੍ਰੋ.ਚੰਦੂਮਾਜਰਾ ਨੇ ਕਿਹਾ ਕਿ ਇਸ ਵਿਚ ਪੰਜਾਬ ਸਰਕਾਰ ਦਾ ਵੀ ਦੋਸ਼ ਹੈ, ਜਿਸ ਨੇ ਇਸ ਮਾਮਲੇ ਵਿਚ ਕੇਂਦਰ ਦੇ ਕੋਲੀ ਕੋਈ ਪੈਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਬੇਰੁਜਗਾਰਾਂ ਅਤੇ ਮਜਦੂਰਾਂ ਨੂੰ ਵੀ ਸਰਕਾਰ ਨੇ ਕੁਝ ਨਹੀਂ ਦਿੱਤਾ। ਮਨੇਰਗਾ ਵਿਚ ਦਿਹਾੜੀ ਨਹੀਂ ਵਧਾਈ ਗਈ ਜਿਸ ਦੇ ਨਾ ਮਜਦੂਰਾਂ ਵਿਚ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਬੇੁਰਜਗਾਰਾਂ ਦੇ ਲਈ ਨਾ ਤਾਂ ਕੋਈ ਰੁਜਗਾਰ ਹੈ ਅਤੇ ਨਾ ਹੀ ਉਨ੍ਹਾਂ ਨੂੰ ਭੱਤਾ ਦੇਣ ਦੀ ਵਿਵਸਥਾ ਨਹੀਂ ਕੀਤੀ ਗਈ। ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਦੇਸ ਨੂੰ ਮਹਿੰਗਾਈ ਦੀ ਮਾਰ ਤੋਂ ਬਚਾਉਣ ਲਈ ਡੀਜਲ ਅਤੇ ਪੈਟਰੋਲ ਨੂੰ ਜੀ.ਐਸ.ਟੀ. ਦੇ ਘੇਰੇ ਵਿਚ ਲਿਆਉਣਾ ਚਾਹੀਦਾ ਸੀ, ਤਾਂ ਕਿ ਲੋਕਾਂ ਨੂੰ ਮਹਿੰਗਾਈ ਦੀ ਮਾਰ ਤੋਂ ਬਚਾਇਆ ਜਾ ਸਕੇ। ਉਨ੍ਹਾਂ ਐਮ.ਐਸ.ਪੀ ’ਤੇ ਕਾਨੂੰਨ ਬਣਾਉਣ ਦੀ ੀ ਕੋਈ ਤਜਵੀਜ਼ ਨਹੀਂ ਰੱਖੀ ਗਈ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਰਣਜੀਤ ਸਿੰਘ ਟਿਵਾਣਾ,ਲਾਲ ਸਿੰਘ ਟਿਵਾਣਾ, ਕੈਪਟਨ ਖੁਸ਼ਵੰਤ ਸਿੰਘ, ਜਗਜੀਤ ਸਿੰਘ ਕੋਹਲੀ, ਜਿਉਣਾ ਖਾਨ, ਗੁਰਮੁੱਖ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

