ਪਟਿਆਲਾ

ਰੇਡੀਮੈਡ ਗਾਰਮੈਟ ਵਪਾਰੀਆਂ ਦੇ ਬੋਰਡ ਪੰਜਾਬੀ ਵਿੱਚ ਜਾਣਗੇ ਬਦਲੇ – ਨਰੇਸ਼ ਸਿੰਗਲਾ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਜੀ.ਐਸ.ਟੀ ਆਫਿਸਰ ਮੈਡਮ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪਟਿਆਲਾ ਤੋਂ ਰੈਡੀਮੇਡ ਗਾਰਮੈਂਟ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਨਰੇਸ਼ ਸਿੰਗਲਾ ਅਤੇ ਪੰਜਾਬ ਦੇ ਪ੍ਰਧਾਨ ਮਨਤਾਰ ਸਿੰਘ ਮੱਕੜ ਨੇ ਇਕ ਹੰਗਾਮੀ ਮੀਟਿੰਗ ਕੀਤੀ। ਜਿਸ ਵਿਚ ਸਿੰਗਲਾ ਨੇ ਪਟਿਆਲਾ ਦੇ ਸਮੂਹ ਵਪਾਰੀ ਭਰਾਵਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦਾ ਪਾਲਣ ਕਰਦੇ ਉਹ ਆਪਣੇ-ਆਪਣੇ ਬੋਰਡ ਪੰਜਾਬੀ ਭਾਸ਼ਾ ਵਿੱਚ ਬਦਲ ਲੈਣ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਮੁੱਖ ਮੰਤਰੀ ਨੇ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਅਤੇ ਆਉਣ ਵਾਲੀ ਨਵੀਂ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਣ ਲਈ ਇੱਕ ਬਹੁਤ ਵੱਡਾ ਉਪਰਾਲਾ ਕੀਤਾ ਹੈ। ਜਿਸ ਨਾਲ ਪੰਜਾਬੀ ਭਾਸ਼ਾ ਅਤੇ ਪੰਜਾਬੀ ਵਿਰਾਸਤ ਨੂੰ ਵਿਸ਼ਵ ਪੱਧਰ ਤੇ ਇਕ ਵੱਖਰੀ ਪਹਿਚਾਣ ਮਿਲੇਗੀ। ਜਿਸ ਲਈ ਆਪ ਪਾਰਟੀ ਦੀ ਸਰਕਾਰ ਅਤੇ ਇਸਦੇ ਸਮੂਹ ਵਿਧਾਇਕ ਅਤੇ ਹੋਰ ਮੈਂਬਰ ਵਧਾਈ ਦੇ ਪਾਤਰ ਹਨ। ਇਸ ਮੌਕੇ ਸੰਜੇ ਮਿਗਲਾਨੀ, ਲੱਕੀ ਜੀ, ਵਿਪਿਨ ਸਿੰਗਲਾ, ਕ੍ਰਿਸ਼ਨ ਜੀ, ਚਿਰਾਗ ਜੀ ਅਤੇ ਹੋਰ ਮੈਂਬਰ ਹਾਜਰ ਸਨ।

Leave a Reply

Your email address will not be published. Required fields are marked *