ਪੰਜਾਬਪਟਿਆਲਾ

ਸੱਤਵੇਂ ਪਾਤਸ਼ਾਹ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਪਟਿਆਲਾ 3 ਫਰਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੱਤਵੇਂ ਪਾਤਸ਼ਾਹ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਹਜ਼ੂਰੀ ਰਾਗੀ ਭਾਈ ਹਰਿਕਿਰਤ ਸਿੰਘ ਦੇ ਰਾਗੀ ਜਥੇ ਗੁਰਬਾਣੀ ਕੀਰਤਨ ਸਰਵਣ ਰਾਹੀਂ ਨਿਹਾਲ ਕੀਤਾ।

ਅਤੇ ਭਾਈ ਗੁਲਵਿੰਦਰ ਸਿੰਘ ਨੇ ਮਨੁੱਖਤਾ ਦੀ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਈ ਗੁਲਵਿੰਦਰ ਸਿੰਘ ਨੇ ਗੁਰੂ ਇਤਿਹਾਸ ’ਤੇ ਚਾਨਣਾ ਪਾਇਆ ਅਤੇ ਦੱਸਿਆ ਕਿ ਗੁਰੂ ਸਾਹਿਬ ਸ਼ਾਂਤ ਸੁਭਾਅ, ਦਇਆ, ਕੋਮਲਤਾ ਅਤੇ ਸਦਗੁਣਾਂ ਦੇ ਧਾਰਨੀ ਸਨ। ਉਨ੍ਹਾਂ ਦਾ ਜੀਵਨ ਸਮੁੱਚੀ ਮਾਨਵਤਾ ਲਈ ਪ੍ਰੇਰਨਾਮਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ, ਸਟਾਫ ਅਤੇ ਸੰਗਤ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *