ਅੰਮ੍ਰਿਤਸਰਪੰਜਾਬ

ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੋ ਸੌ ਸ੍ਰੀ ਅਖੰਡ ਪਾਠਾਂ ਦਾ ਪ੍ਰਵਾਹ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਜਾਰੀ ਰਹੇਗਾ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸੁਸਾਇਟੀ ਮੁਖੀਆਂ ਦਾ ਧੰਨਵਾਦ ਕੀਤਾ।

ਅੰਮਿ੍ਰਤਸਰ 7 ਫਰਵਰੀ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਪ੍ਰੇਰਨਾ ਸਦਕਾ ਅੰਮਿ੍ਰਤਸਰ ਦੀਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਨੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਦੋ ਸੌ ਅਖੰਡ ਪਾਠਾਂ ਦੀ ਲੜੀ ਅਰੰਭ ਕਰਨ ਦਾ ਗੁਰਮਤਾ ਕੀਤਾ। ਇਹ ਅਖੰਡਪਾਠਾਂ ਦਾ ਪ੍ਰਵਾਹ ਮਾਰਚ 2024 ਤੀਕ ਨਿਰੰਤਰ ਜਾਰੀ ਰਹੇਗਾ।

ਅੱਜ ਗੁੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸੁਖਮਨੀ ਸੇਵਾ ਸੁਸਾਇਟੀਆਂ ਦੇ ਮੁਖੀਆਂ ਦੀ ਇਕੱਤਰਤਾ ਹੋਈ ਜਿਸ ਵਿਚ ਸਮੂਹ ਇਸਤਰੀ ਸਤਿਸੰਗ ਸਭਾਵਾਂ ਦੀਆਂ ਮੁਖੀ ਬੀਬੀਆਂ ਨੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸੌ ਅਖੰਡਪਾਠਾਂ ਦੀ ਲੜੀ ਪ੍ਰਵਾਹ ਅਰੰਭ ਕਰਨ ਦਾ ਭਰੋਸਾ ਦਿਤਾ। ਬੀਬੀਆਂ ਨੇ ਇਹ ਵੀ ਕਿਹਾ ਕਿ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਰਤਨ ਨਿਰੰਤਰ ਚੱਲਦੇ ਰਹਿਣਗੇ। ਬੀਬੀਆਂ ਨੇ ਬਾਬਾ ਬਲਬੀਰ ਸਿੰਘ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਸੁੰਦਰ ਰੁਮਾਲੇ ਸੈਟ ਭੇਟ ਕੀਤੇ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੇ ਸਮੂਹ ਸਭਾ ਸੁਸਾਇਟੀਆਂ ਦੇ ਸਹਿਯੋਗ ਤੇ ਨਿਰੰਤਰ ਜਾਪ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਸ਼ਤਾਬਦੀ ਸਮਾਗਮਾਂ ਨੂੰ ਸਫਲ ਤੇ ਕਾਰਗਰ ਬਨਾਉਣ ਲਈ ਬੀਬੀਆਂ ਵੱਧ ਚੜ੍ਹ ਕੇ ਹਿੱਸਾ ਪਾਉਣ। ਇਸ ਸਮੇਂ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਸੰਬੋਧਨ ਕਰਦਿਆਂ ਸ਼ਤਾਬਦੀ ਸਮਾਗਮਾਂ ਦੀ ਰੂਪ ਰੇਖਾ ਸੰਗਤਾਂ ਨਾਲ ਸਾਂਝੀ ਕੀਤੀ ਅਤੇ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਬਾਬਾ ਜੱਸਾ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਸੁਖਦੇਵ ਸਿਮਘ ਸੁਖਾ, ਬਾਬਾ ਰਣਜੋਧ ਸਿੰਘ, ਬਾਬਾ ਦਲੇਰ ਸਿੰਘ, ਸ. ਇੰਦਰਪਾਲ ਸਿੰਘ ਫੌਜੀ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਚਰਨ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਭਗਤ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *