ਭਾਈ ਗੁਰਮੀਤ ਸਿੰਘ ਗੁਰਦੁਆਰਾ ਸਾਹਿਬ ਨਤਮਸਤਕ, ਪ੍ਰਬੰਧਕਾਂ ਨੇ ਕੀਤਾ ਸਨਮਾਨਤ
ਪਟਿਆਲਾ 9 ਫਰਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੱਜ ‘ਆਪਣਾ ਪੰਜਾਬ’ ਦੇ ਸੰਪਾਦਕ ਗੁਰਦੁਆਰਾ ਸਾਹਿਬ ਪੁੱਜੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਜੀ ਆਇਆ ਆਖਿਆ ਗਿਆ।ਇਸ ਮੌਕੇ ਭਾਈ ਗੁਰਮੀਤ ਸਿੰਘ ਨੇ ਦੱਸਿਆ ਕਿ ਵਿਦੇਸ਼ ਵਿਚ ਹੁੰਦਿਆਂ ਉਨ੍ਹਾਂ ਦੀ ਕਾਫੀ ਇੱਛਾ ਸੀ ਕਿ ਪੰਜਾਬ ਦੌਰੇ ਦੌਰਾਨ ਉਹ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਵਿਖੇ ਨਤਮਸਤਕ ਹੋਣਗੇ ਅਤੇ ਅੱਜ ਉਨ੍ਹਾਂ ਦੀ ਇਹ ਇੱਛਾ ਪੰਜਾਬ ਦੌਰੇ ਦੌਰਾਨ ਪੂਰੀ ਹੋਈ ਹੈ।
ਉਨ੍ਹਾਂ ਦੱਸਿਆ ਕਿ ਗੁਰੂ ਘਰ ਵਿਚ ਉਨ੍ਹਾਂ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਗੁਰਬਾਣੀ ਕੀਰਤਨ ਨਾਲ ਜੁੜਕੇ ਪੰਗਤ ਸੰਗਤ ਕਰਕੇ ਗੁਰੂ ਸਾਹਿਬ ਦੀ ਬਖਸ਼ਿਸ਼ ਹਾਸਲ ਕੀਤੀ ਹੈ। ਇਸ ਮੌਕੇ ਉਨ੍ਹਾਂ ਨੂੰ ਜੀ ਆਇਆ ਕਹਿਣ ਲਈ ਸਕੱਤਰ ਸ਼ੋ੍ਰਮਣੀ ਕਮੇਟੀ ਡਾ. ਪਰਮਜੀਤ ਸਿੰਘ ਸਰੋਆ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਉਨ੍ਹਾਂ ਨੂੰ ਯਾਦਗਾਰੀ ਗੁਰਦੁਆਰਾ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਤ ਵੀ ਕੀਤਾ।

