ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਦੇ ਪ੍ਰੋਫੈਸਰਾਂ ਵਲੋ ਕਰੀਅਰ ਗਾਈਡੈਂਸ ਬਾਰੇ ਲੈਕਚਰ

ਪਟਿਆਲਾ (ਰਮਨਦੀਪ/ਮਧੂਸਾਰ ਬਿਊਰੋ) ਸਾਇੰਸ ਵਿਸ਼ੇ ਦੇ ਵਿਦਿਆਰਥੀਆਂ ਲਈ ਸਾਇੰਸ ਦੇ ਖੇਤਰ ਵਿੱਚ ਉੱਚ ਸਿੱਖਿਆ ਨੂੰ ਜਾਰੀ ਰੱਖਣ ਲਈ ਲਈ ਕਰੀਅਰ ਗਾਈਡੈਂਸ ਵਿਸ਼ੇ ’ਤੇ ਇੱਕ ਮਾਹਿਰ ਲੈਕਚਰ ਦਾ ਪ੍ਰਬੰਧ ਗੌਰਮਿੰਟ ਸੀਨੀਅਰ ਸਕੈਡਰੀ ਸਕੂਲ ਬਹਾਦਰਗੜ੍ਹ ਵਿਖੇ ਕੀਤਾ ਗਿਆ। ਇਸ ਮੌਕੇ ਖ਼ਾਲਸਾ ਕਾਲਜ, ਪਟਿਆਲਾ ਦੇ ਭੌਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਅਰਵਿੰਦ ਸੱਭਰਵਾਲ ਅਤੇ ਖ਼ਾਲਸਾ ਕਾਲਜ, ਪਟਿਆਲਾ ਦੇ ਰਸਾਇਣ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ. ਰੂਪੀ ਧੀਰ ਨੇ ਸੈਸ਼ਨ ਨੂੰ ਸੰਬੋਧਨ ਕੀਤਾ। ਆਪਣੇ ਲੈਕਚਰ ਦੌਰਾਨ ਉਨ੍ਹਾਂ ਵਲੋਂ ਮੌਜੂਦਾ ਸਮੇਂ ਅਨੁਸਾਰ ਸਿੱਖਿਆ ਦੇ ਹੁਨਰ ਅਤੇ ਉਦਯੋਗ ਦੀਆਂ ਲੋੜਾਂ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ।

ਵਿਦਿਆਰਥੀਆਂ ਵਿੱਚ ਤਕਨੀਕੀ ਅਤੇ ਹੋਰ ਸਬੰਧਤ ਨੌਕਰੀਆਂ ਵਿੱਚ ਸਾਇੰਸ ਵਿਸ਼ੇ ਦੀ ਮਹੱਤਤਾ ਬਾਰੇ ਵੀ ਚਰਚਾ ਕੀਤੀ ਗਈ। ਸੈਸ਼ਨ ਬਹੁਤ ਗਿਆਨ ਭਰਪੂਰ ਸੀ ਜਿਸ ਤੋਂ ਵਿਦਿਆਰਥੀਆਂ ਨੂੰ ਬਹੁਤ ਕੁਝ ਜਾਨਣ ਦਾ ਮੌਕਾ ਮਿਲਿਆ। ਇਸ ਮੌਕੇ ਜੀ.ਐਸ.ਐਸ.ਐਸ ਬਹਾਦਰਗੜ੍ਹ ਦੇ ਪਿ੍ਰੰਸੀਪਲ ਡਾ. ਰੁਪੇਸ਼ ਦੀਵਾਨ ਨੇ ਕਿਹਾ ਕਿ ਅਜਿਹੇ ਲੈਕਚਰ ਵਿਦਿਆਰਥੀਆਂ ਲਈ ਬਹੁਤ ਹੀ ਲਾਹੇਵੰਦ ਹੁੰਦੇ ਹਨ ਇਸ ਨਾਲ ਜਿਥੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ ਉੱਥੇ ਨਾਲ ਦੀ ਨਾਲ ਉਨ੍ਹਾਂ ਨੂੰ ਸਾਇੰਸ ਦੇ ਖੇਤਰ ਵਿੱਚ ਪੈਦਾ ਹੋ ਰਹੀਆਂ ਸੰਭਾਵਨਾਵਾਂ ਬਾਰੇ ਵੀ ਜਾਣਕਾਰੀ ਮਿਲਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭੌਤਿਕ ਵਿਗਿਆਨ ਦੇ ਅਧਿਆਪਕ ਸ. ਗੁਰਪ੍ਰੀਤ ਸਿੰਘ ਅਤੇ ਕੈਮਿਸਟਰੀ ਦੀ ਅਧਿਆਪਕ ਸੰਗੀਤਾ ਵੀ ਮੌਜੂਦ ਸੀ। ਸਾਰੇ ਵਿਦਿਆਰਥੀਆਂ ਨੇ ਭਵਿੱਖ ਵਿੱਚ ਅਜਿਹੇ ਹੋਰ ਸਮਾਗਮਾਂ ਵਿੱਚ ਹਾਜ਼ਰੀ ਭਰਨ ਵਿਚ ਵੀ ਦਿਲਚਸਪੀ ਦਿਖਾਈ।

Leave a Reply

Your email address will not be published. Required fields are marked *